June 9, 2026, 4:40 pm
----------- Advertisement -----------
HomeNewsLatest Newsਐਸ.ਏ.ਐਸ. ਨਗਰ ਵਿੱਚ ਉਸਾਰੀ ਜਾਵੇਗੀ ਉੱਤਰੀ ਭਾਰਤ ’ਚ ਆਪਣੇ ਕਿਸਮ ਦੀ ਪਹਿਲੀ...

ਐਸ.ਏ.ਐਸ. ਨਗਰ ਵਿੱਚ ਉਸਾਰੀ ਜਾਵੇਗੀ ਉੱਤਰੀ ਭਾਰਤ ’ਚ ਆਪਣੇ ਕਿਸਮ ਦੀ ਪਹਿਲੀ ਸੁਪਰ ਈ.ਸੀ.ਬੀ.ਸੀ. ਅਨੁਕੂਲ ਇਮਾਰਤ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ: 2 ਅਕਤੂਬਰ: ਊਰਜਾ ਦੀ ਸੁਚੱਜੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਸੁਪਰ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਅਨੁਕੂਲ ਇਮਾਰਤ ਉਸਾਰਨ ਦਾ ਫ਼ੈਸਲਾ ਕੀਤਾ ਹੈ। ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਲਈ ਸੈਕਟਰ-65, ਐਸ.ਏ.ਐਸ. ਨਗਰ ਵਿਖੇ ਸੁਪਰ ਈ.ਸੀ.ਬੀ.ਸੀ. ਇਮਾਰਤ ਦੀ ਉਸਾਰੀ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਪੇਡਾ ਨੂੰ 1500 ਵਰਗ ਮੀਟਰ ਜ਼ਮੀਨ ਅਲਾਟ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਇਮਾਰਤ ਨੂੰ ਅਗਲੇ 2 ਸਾਲਾਂ ਦੇ ਅੰਦਰ ਵਰਤੋਂ ਲਈ ਤਿਆਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਸਿਵ ਡਿਜ਼ਾਈਨ ਵਿਸ਼ੇਸ਼ਤਾਵਾਂ ਨਾਲ ਲੈਸ ਸੁਪਰ ਐਫੀਸ਼ੀਐਂਟ ਤਕਨਾਲੋਜੀਆਂ ਨੂੰ ਪ੍ਰਦਰਸ਼ਿਤ ਕਰਦੀ ਉੱਤਰੀ ਭਾਰਤ ਵਿੱਚ ਆਪਣੀ ਕਿਸਮ ਦੀ ਇਹ ਪਹਿਲੀ ਇਮਾਰਤ ਮਾਡਲ ਵਜੋਂ ਕੰਮ ਕਰੇਗੀ। ਪੇਡਾ ਦੇ ਮੁੱਖ ਕਾਰਜਕਾਰੀ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਪੰਜਾਬ ਵਿੱਚ ਊਰਜਾ ਕੁਸ਼ਲਤਾ ਦੇ ਪ੍ਰਦਰਸ਼ਨ ਅਤੇ ਹੋਰ ਸਰਕਾਰੀ ਇਮਾਰਤਾਂ ਵਿੱਚ ਅਜਿਹੇ ਅਭਿਆਸ ਨੂੰ ਉਤਸ਼ਾਹਿਤ ਕਰਨ ਲਈ ਇਸ ਇਮਾਰਤ ਨੂੰ ਇੱਕ ਰੋਲ ਮਾਡਲ ਵਜੋਂ ਪੇਸ਼ ਕਰਨ ਵਾਸਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜਨਤਕ ਸੰਸਥਾਗਤ ਬੁਨਿਆਦੀ ਢਾਂਚੇ ਅਧੀਨ ਸੈਕਟਰ-65, ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਪੰਜਾਬ ਮੰਡੀ ਭਵਨ ਨੇੜੇ ਤਕਰੀਬਨ 1500 ਵਰਗ ਮੀਟਰ ਜ਼ਮੀਨ ਅਲਾਟ ਕੀਤੀ ਹੈ।
ਜ਼ਿਕਰਯੋਗ ਹੈ ਕਿ ਬੀ.ਈ.ਈ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਨਰਜੀ ਕੰਜ਼ਰਵੇਸ਼ਨ ਐਕਟ-2001 ਨੂੰ ਲਾਗੂ ਕਰਨ ਅਤੇ ਤਾਲਮੇਲ ਵਾਸਤੇ ਪੇਡਾ ਪੰਜਾਬ ਸਰਕਾਰ ਦੀ ਇੱਕ ਪ੍ਰਵਾਨਿਤ ਏਜੰਸੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...