October 28, 2026, 8:09 am
----------- Advertisement -----------
HomeNewsLatest NewsIndia Vs South Africa: ਟੀਮ ਇੰਡੀਆ ਦੇ ਸਾਹਮਣੇ ਅੱਜ ਸੀਰੀਜ਼ ਜਿੱਤਣ ਦਾ...

India Vs South Africa: ਟੀਮ ਇੰਡੀਆ ਦੇ ਸਾਹਮਣੇ ਅੱਜ ਸੀਰੀਜ਼ ਜਿੱਤਣ ਦਾ ਮੌਕਾ

Published on

----------- Advertisement -----------

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਗੁਹਾਟੀ ‘ਚ ਖੇਡਿਆ ਜਾਵੇਗਾ। ਟੀਮ ਇੰਡੀਆ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਅੱਜ ਦਾ ਮੈਚ ਭਾਰਤ ਲਈ ਕਈ ਮਾਇਨਿਆਂ ਤੋਂ ਅਹਿਮ ਹੋਣ ਵਾਲਾ ਹੈ। ਟੀਮ ਇੰਡੀਆ ਨੇ ਕਦੇ ਵੀ ਦੱਖਣੀ ਅਫਰੀਕਾ ਦੇ ਖਿਲਾਫ ਆਪਣੀ ਧਰਤੀ ‘ਤੇ ਟੀ-20 ਸੀਰੀਜ਼ ਨਹੀਂ ਜਿੱਤੀ ਹੈ। ਕ੍ਰਿਕਟ ਸੀਰੀਜ਼ ਦਾ ਸਭ ਤੋਂ ਛੋਟਾ ਫਾਰਮੈਟ 2015 ਵਿੱਚ ਪਹਿਲੀ ਵਾਰ ਦੋਵਾਂ ਟੀਮਾਂ ਵਿਚਾਲੇ ਖੇਡਿਆ ਗਿਆ ਸੀ ਅਤੇ ਜਿਸ ਵਿੱਚ ਟੀਮ ਇੰਡੀਆ ਨੂੰ 0-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਤੋਂ ਬਾਅਦ 2019 ‘ਚ ਹੋਈ ਟੀ-20 ਸੀਰੀਜ਼ 1-1 ਨਾਲ ਬਰਾਬਰ ਰਹੀ। ਇਸ ਦੇ ਨਾਲ ਹੀ ਇਸ ਸਾਲ ਜੂਨ ‘ਚ ਵੀ ਸੀਰੀਜ਼ ਖੇਡੀ ਗਈ ਸੀ ਅਤੇ ਇਹ ਸੀਰੀਜ਼ ਵੀ 2-2 ਨਾਲ ਬਰਾਬਰ ਰਹੀ ਸੀ। ਯਾਨੀ ਪਿਛਲੇ 7 ਸਾਲਾਂ ‘ਚ ਭਾਰਤ ‘ਚ ਦੋਵਾਂ ਟੀਮਾਂ ਵਿਚਾਲੇ 3 ਟੀ-20 ਸੀਰੀਜ਼ ਹੋਈਆਂ ਅਤੇ ਇਕ ਵਾਰ ਵੀ ਟੀਮ ਇੰਡੀਆ ਨਹੀਂ ਜਿੱਤ ਸਕੀ। ਆਓ ਤੁਹਾਨੂੰ ਦੱਸਦੇ ਹਾਂ ਪਿਚ ਦੀ ਰਿਪੋਰਟ, ਪਲੇਇੰਗ ਇਲੈਵਨ ਅਤੇ ਅੱਜ ਦੇ ਮੈਚ ਦੇ ਕੁਝ ਮਜ਼ੇਦਾਰ ਤੱਥ। ਇਸ ਤੋਂ ਪਹਿਲਾਂ ਜਾਣੋ ਪਹਿਲੇ ਮੈਚ ‘ਚ ਕੀ ਹੋਇਆ…
ਪਹਿਲੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ ਸੀ। ਭਾਰਤ ਨੇ ਤੇਜ਼ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ‘ਤੇ ਦੱਖਣੀ ਅਫਰੀਕਾ ਦੀ ਪਾਰੀ ਨੂੰ 20 ਓਵਰਾਂ ‘ਚ ਅੱਠ ਵਿਕਟਾਂ ‘ਤੇ 106 ਦੌੜਾਂ ਦੇ ਸਕੋਰ ‘ਤੇ ਰੋਕ ਦਿੱਤਾ। ਅਰਸ਼ਦੀਪ ਸਿੰਘ ਨੇ ਤਿੰਨ, ਦੀਪਕ ਚਾਹਰ ਅਤੇ ਹਰਸ਼ਲ ਪਟੇਲ ਨੇ ਦੋ-ਦੋ ਵਿਕਟਾਂ ਲਈਆਂ। ਇੱਕ ਸਫਲਤਾ ਅਕਸ਼ਰ ਪਟੇਲ ਨੂੰ ਮਿਲੀ।
ਬਰਸਾਪਾਰਾ ਕ੍ਰਿਕਟ ਸਟੇਡੀਅਮ ਦੀ ਪਿੱਚ ਨੂੰ ਬੱਲੇਬਾਜ਼ਾਂ ਲਈ ਮਦਦਗਾਰ ਮੰਨਿਆ ਜਾਂਦਾ ਹੈ। ਸ਼ੁਰੂਆਤੀ ਓਵਰਾਂ ‘ਚ ਤੇਜ਼ ਗੇਂਦਬਾਜ਼ਾਂ ਨੂੰ ਮਦਦ ਮਿਲਦੀ ਹੈ ਪਰ ਕੁਝ ਓਵਰ ਖੇਡਣ ਤੋਂ ਬਾਅਦ ਪਿੱਚ ਬੱਲੇਬਾਜ਼ਾਂ ਦੀ ਮਦਦ ਕਰਨ ਲੱਗਦੀ ਹੈ। ਹੁਣ ਤੱਕ ਇੱਥੇ ਸਿਰਫ਼ ਦੋ ਟੀ-20 ਮੈਚ ਖੇਡੇ ਗਏ ਹਨ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਟੀ-20 ਮੈਚ ਇੱਥੇ 2017 ‘ਚ ਖੇਡਿਆ ਗਿਆ ਸੀ। ਇਸ ਮੈਚ ਵਿੱਚ ਭਾਰਤੀ ਟੀਮ ਨੂੰ ਅੱਠ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।
ਟੀ-20 ਇੰਟਰਨੈਸ਼ਨਲ ‘ਚ ਹੁਣ ਤੱਕ ਦੋਵੇਂ ਟੀਮਾਂ 21 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚੋਂ ਭਾਰਤ ਨੇ 12 ਮੈਚ ਜਿੱਤੇ ਹਨ ਅਤੇ ਦੱਖਣੀ ਅਫਰੀਕਾ ਨੇ ਅੱਠ ਵਿੱਚ ਜਿੱਤ ਦਰਜ ਕੀਤੀ ਹੈ, ਜਦੋਂ ਕਿ ਇੱਕ ਮੈਚ ਨਿਰਣਾਇਕ ਰਿਹਾ। ਦੋਵੇਂ ਟੀਮਾਂ ਭਾਰਤੀ ਧਰਤੀ ‘ਤੇ 10 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚੋਂ ਪੰਜ ਮੈਚ ਦੱਖਣੀ ਅਫ਼ਰੀਕਾ ਨੇ ਜਿੱਤੇ ਅਤੇ ਭਾਰਤ ਨੇ ਚਾਰ ਮੈਚ ਜਿੱਤੇ, ਜਦਕਿ ਇੱਕ ਮੈਚ ਨਿਰਣਾਇਕ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...