November 13, 2026, 7:35 pm
----------- Advertisement -----------
HomeNewsLatest Newsਕਾਂਗਰਸ ਭਾਜਪਾ ਦੇ ਨਾਲ ਹੈ, ਇਸ ਲਈ ਰਾਹੁਲ ਗਾਂਧੀ ਦੀ ਭਾਰਤ ਜੋੜੋ...

ਕਾਂਗਰਸ ਭਾਜਪਾ ਦੇ ਨਾਲ ਹੈ, ਇਸ ਲਈ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਗੁਜਰਾਤ ਨਹੀਂ ਆ ਰਹੀ: ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ, 02 ਅਕਤੂਬਰ : – ਗੁਜਰਾਤ ਦੌਰੇ ‘ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰੀ ਅਦਾਰੇ ਵੇਚ ਰਹੀ ਹੈ ਅਤੇ ਉੱਧਰ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਸੇਲ ‘ਤੇ ਲਾਇਆ ਹੈ। ਭਾਜਪਾ ਆਪਣੀ ਸਰਕਾਰ ਬਣਾਉਣ ਲਈ ਦੇਸ਼ ਵੇਚ ਕੇ ਕਾਂਗਰਸੀ ਵਿਧਾਇਕਾਂ ਨੂੰ ਖਰੀਦ ਰਹੀ ਹੈ।

ਮਾਨ ਨੇ ਗੁਜਰਾਤ ਦੇ ਸੁਰਿੰਦਰ ਨਗਰ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਾਂਗਰਸ ‘ਤੇ ਭਾਜਪਾ ਨਾਲ ਮਿਲੀ ਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਚਾਹੁੰਦੀ ਹੈ ਕਿ ਗੁਜਰਾਤ ‘ਚ ਭਾਜਪਾ ਦੀ ਸਰਕਾਰ ਬਣੇ, ਇਸੇ ਲਈ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਗੁਜਰਾਤ ਨਹੀਂ ਪਹੁੰਚ ਰਹੀ। ਮਾਨ ਨੇ ਭਾਜਪਾ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਨੇ ਗੁਜਰਾਤ ‘ਚ ਕੰਮ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗੁਜਰਾਤ ਫੇਰੀ ਦੌਰਾਨ ਝੁੱਗੀਆਂ ਛੁਪਾਉਣ ਦੀ ਲੋੜ ਹੀ ਨਾ ਪੈਂਦੀ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਗੁਜਰਾਤ ਵਾਂਗ ਦਿੱਲੀ ਦੀ ਐਮ.ਸੀ.ਡੀ ਨੂੰ ਤਬਾਹ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਅਧੀਨ ਆਉਂਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ, ਜਦਕਿ ਭਾਜਪਾ ਨੇ ਐਮ.ਸੀ.ਡੀ. ਦੇ ਸਰਕਾਰੀ ਸਕੂਲਾਂ ਦੀ ਹਾਲਤ ਖਸਤਾ ਹੈ। ਜਦੋਂ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਦਿੱਲੀ ਦੇ ਸਰਕਾਰੀ ਸਕੂਲ ਦੇਖਣ ਦੀ ਇੱਛਾ ਜ਼ਾਹਰ ਕੀਤੀ ਤਾਂ ਭਾਜਪਾ ਨੂੰ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਸਕੂਲ ਦਿਖਾਉਣ ਲਈ ਮਜ਼ਬੂਰ ਹੋਣਾ ਪਿਆ।

ਮਾਨ ਨੇ ਗੁਜਰਾਤ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ, “ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਉਭਰੀ ਇਮਾਨਦਾਰ ਪਾਰਟੀ ਹੈ। ਅਸੀਂ ਸੱਚ ਦੀ ਰਾਜਨੀਤੀ ਕਰਦੇ ਹਾਂ, ਇਸੇ ਲਈ 10 ਸਾਲਾਂ ਵਿੱਚ ਦੋ ਰਾਜਾਂ ਵਿੱਚ ਸਾਡੀ ਸਰਕਾਰ ਹੈ।” ਉਨ੍ਹਾਂ ਕਿਹਾ ਕਿ ਭਾਜਪਾ ਕੋਲ ਪੈਸਾ ਹੈ, ਇਸ ਲਈ ਜੇਕਰ ਉਹ ਪਹਿਲਾਂ ਵੋਟਾਂ ਲਈ ਪੈਸਾ ਦਿੰਦੇ ਹਨ ਤਾਂ ਲੈ ਲਓ ਕਿਉਂਕਿ ਇਹ ਤੁਹਾਡਾ ਤੋਂ ਹੀ ਲੁੱਟਿਆ ਹੋਇਆ ਪੈਸਾ ਹੈ। ਪਰ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸਿਰਫ਼ ਆਮ ਆਦਮੀ ਪਾਰਟੀ ਨੂੰ ਵੋਟ ਦਿਓ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਸਰਕਾਰ ਬਣਦੇ ਹੀ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ। ਉਸ ਨੰਬਰ ‘ਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ 200 ਤੋਂ ਵੱਧ ਭ੍ਰਿਸ਼ਟ ਸਰਕਾਰੀ ਮੁਲਾਜ਼ਮਾਂ-ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ। ਹੁਣ ਪੰਜਾਬ ਦੇ ਅਧਿਕਾਰੀ ਰਿਸ਼ਵਤ ਮੰਗਣ ਤੋਂ ਡਰਦੇ ਹਨ ਅਤੇ ਸਿਸਟਮ ਵਿੱਚ ਚੰਗੇ ਸੁਧਾਰ ਕੀਤੇ ਜਾ ਰਹੇ ਹਨ।

ਮਾਨ ਨੇ ਸੁਰਿੰਦਰ ਨਗਰ ਦੇ ਕਪਾਹ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਕਿਸਾਨਾਂ ਦੀ ਹਾਲਤ ਵੀ ਤਰਸਯੋਗ ਬਣਾ ਦਿੱਤੀ ਸੀ। ਉਨ੍ਹਾਂ ਕਿਹਾ, “ਅਸੀਂ ਇਸਨੂੰ ਬਿਹਤਰ ਕਰ ਰਹੇ ਹਾਂ। ਜੇਕਰ ਗੁਜਰਾਤ ਵਿੱਚ ਸਾਡੀ ਸਰਕਾਰ ਬਣੀ ਤਾਂ ਇੱਥੇ ਵੀ ਕਿਸਾਨਾਂ ਦੇ ਹਾਲਾਤ ਚੰਗੇ ਕਰਨ ਲਈ ਕੰਮ ਕਰਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...