November 18, 2026, 12:53 am
----------- Advertisement -----------
HomeNewsEntertainmentਦੁਰਗਾ ਪੰਡਾਲ 'ਚ ਇਸ ਕਾਰਨ ਗੁੱਸੇ 'ਚ ਆਈ ਕਾਜੋਲ, ਸਾਰਿਆਂ ਦੇ ਸਾਹਮਣੇ...

ਦੁਰਗਾ ਪੰਡਾਲ ‘ਚ ਇਸ ਕਾਰਨ ਗੁੱਸੇ ‘ਚ ਆਈ ਕਾਜੋਲ, ਸਾਰਿਆਂ ਦੇ ਸਾਹਮਣੇ ਜਯਾ ਬੱਚਨ ਨੂੰ ਕਹੀ ਇਹ ਗੱਲ

Published on

----------- Advertisement -----------

ਨਵੀਂ ਦਿੱਲੀ— ਨਵਰਾਤਰੀ ਦੇ ਸੀਜ਼ਨ ‘ਚ ਹਰ ਪਾਸੇ ਦੁਰਗਾ ਪੂਜਾ ਕੀਤੀ ਜਾ ਰਹੀ ਹੈ। ਵੱਡੇ ਪੰਡਾਲ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਬਾਲੀਵੁੱਡ ‘ਚ ਵੀ ਸਿਤਾਰੇ ਧੂਮਧਾਮ ਨਾਲ ਦੁਰਜਾ ਪੂਜਾ ਮਨਾਉਂਦੇ ਹਨ। ਫਿਲਮ ਇੰਡਸਟਰੀ ‘ਚ ਹਰ ਸਾਲ ਕਾਜੋਲ ਦਾ ਪਰਿਵਾਰ ਦੁਰਗਾ ਪੂਜਾ ਦਾ ਆਯੋਜਨ ਕਰਦਾ ਹੈ , ਜਿਸ ‘ਚ ਬਾਲੀਵੁੱਡ ਦੇ ਕਈ ਮਸ਼ਹੂਰ ਸਿਤਾਰੇ ਮਾਂ ਦਾ ਆਸ਼ੀਰਵਾਦ ਲੈਣ ਪਹੁੰਚੇ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਕਾਜੋਲ ਦੇ ਦੁਰਗਾ ਪੰਡਾਲ ਤੋਂ ਕਈ ਵੀਡੀਓ ਸਾਹਮਣੇ ਆ ਚੁੱਕੇ ਹਨ। ਬੀਤੇ ਦਿਨੀਂ ਬੇਟੇ ਯੁਗ ਨਾਲ ਅਦਾਕਾਰਾ ਦਾ ਇੱਕ ਵੀਡੀਓ ਸੁਰਖੀਆਂ ਵਿੱਚ ਸੀ, ਜਿਸ ਵਿੱਚ ਯੁਗ ਮਹਿਮਾਨਾਂ ਨੂੰ ਭੋਗ ਵਰਤਾਉਂਦੇ ਹੋਏ ਨਜ਼ਰ ਆ ਰਹੇ ਸਨ। ਇਸ ਦੇ ਨਾਲ ਹੀ ਹੁਣ ਇੱਕ ਹੋਰ ਵੀਡੀਓ ਲਾਈਮਲਾਈਟ ਵਿੱਚ ਆਇਆ ਹੈ।

ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਜਯਾ ਬੱਚਨ ਵੀ ਮਾਂ ਦਾ ਆਸ਼ੀਰਵਾਦ ਲੈਣ ਪਹੁੰਚੀ ਹੈ। ਇਸ ਦੌਰਾਨ ਉਸ ਦੇ ਚਿਹਰੇ ‘ਤੇ ਮਾਸਕ ਪਾਇਆ ਹੋਇਆ ਹੈ। ਪਰ ਜਦੋਂ ਕਾਜੋਲ ਉਸ ਨੂੰ ਮਿਲਦੀ ਹੈ, ਤਾਂ ਉਹ ਚੀਕਦੀ ਹੈ, “ਮਾਸਕ ਉਤਾਰਨਾ ਪਏਗਾ, ਭਾਵੇਂ ਕੋਈ ਵੀ ਹੋਵੇ”। ਕਾਜੋਲ ਦੀ ਪਿਆਰ ਭਰੀ ਝਿੜਕ ਅਤੇ ਗੁੱਸੇ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਨੇ ਵੀ ਉਸ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ ਹੈ। ਵੀਡੀਓ ‘ਤੇ ਟਿੱਪਣੀ ਕਰਦੇ ਹੋਏ ਇਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, ‘ਸਿਰਫ ਕਾਜੋਲ ਹੀ ਅਜਿਹਾ ਕਰ ਸਕਦੀ ਹੈ’। ਇਸ ਲਈ ਇਕ ਹੋਰ ਨੇ ਲਿਖਿਆ, ‘ਕਾਜੋਲ ਨੂੰ ਦੇਖ ਕੇ ਮਜ਼ਾ ਆਇਆ’। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘ਤੁਸੀ ਭੁੱਲ ਗਏ ਕਿ ਉਨ੍ਹਾਂ ਦੇ ਪਰਿਵਾਰ ‘ਚ ਕੋਰੋਨਾ ਹੋਇਆ ਸੀ।’ ਇਸ ਵੀਡੀਓ ‘ਤੇ ਕਈ ਅਜਿਹੇ ਮਜ਼ਾਕੀਆ ਪ੍ਰਤੀਕਰਮ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...