September 26, 2026, 7:25 am
----------- Advertisement -----------
HomeNewsHealthਸਰਦੀਆਂ 'ਚ 'ਛੁਹਾਰਾ’ ਖਾਣ ਦੇ ਫਾਇਦੇ ਬਾਰੇ ਜਾਣ ਕੇ ਹੋ ਜਾਉਗੇ...

ਸਰਦੀਆਂ ‘ਚ ‘ਛੁਹਾਰਾ’ ਖਾਣ ਦੇ ਫਾਇਦੇ ਬਾਰੇ ਜਾਣ ਕੇ ਹੋ ਜਾਉਗੇ ਹੈਰਾਨ

Published on

----------- Advertisement -----------

ਸੁੱਕੇ ਫਲਾਂ ਦੇ ਫ਼ਾਇਦਿਆਂ ਬਾਰੇ ਤਾਂ ਅਸੀਂ ਸਾਰੇ ਜਾਣਦੇ ਹੀ ਹਾਂ। ਇਨ੍ਹਾਂ ‘ਚੋਂ ਇਕ ਫਲ ਹੈ ‘ਛੁਹਾਰਾ’। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਛੁਹਾਰੇ ‘ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਮੈਗਨੀਜ਼, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ ਹਨ। ਸਵੇਰ-ਸ਼ਾਮ ਤਿੰਨ ਛੁਹਾਰੇ ਖਾਣ ਮਗਰੋਂ ਗਰਮ ਪਾਣੀ ਪੀਣ ਨਾਲ ਕਬਜ਼ ਦੂਰ ਹੂੰਦੀ ਹੈ। ਅੱਜ ਅਸੀਂ ਤੁਹਾਨੂੰ ਛੁਹਾਰੇ ਖਾਣ ਦੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ

  1. ਭੁੱਖ ਵਧਾਏ
    ਭੁੱਖ ਵਧਾਉਣ ਲਈ ਛੁਹਾਰੇ ਦਾ ਗੂਦਾ ਕੱਢ ਕੇ ਉਸ ਨੂੰ ਦੁੱਧ ‘ਚ ਪਾ ਕੇ ਉਬਾਲ ਲਓ। ਥੋੜ੍ਹੀ ਦੇਰ ਉਬਾਲਣ ਤੋਂ ਬਾਅਦ ਇਸ ਨੂੰ ਠੰਡਾ ਕਰ ਕੇ ਪੀਸ ਕੇ ਪੀ ਲਓ।
  2. ਹੱਡੀਆਂ ਨੂੰ ਮਜ਼ਬੂਤ ਕਰੇ
    ਹੱਡੀਆਂ ਨੂੰ ਮਜ਼ਬੂਤ ਕਰਨ ਦੇ ਲਈ ਛੁਹਾਰਾ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਤੁਹਾਨੂੰ ਦੁੱਧ ‘ਚ ਛੁਹਾਰਾ ਉਬਾਲ ਕੇ ਖਾਣਾ ਚਾਹੀਦਾ ਹੈ।
  1. ਨਵੇਂ ਸੈੱਲਾਂ ਦਾ ਨਿਰਮਾਣ
    ਛੁਹਾਰੇ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਏ ਹੁੰਦਾ ਹੈ, ਜੋ ਸਰੀਰ ‘ਚ ਨਵੇਂ ਸੈੱਲਾਂ ਦਾ ਨਿਰਮਾਣ ਕਰਨ ’ਚ ਮਦਦ ਕਰਦਾ ਹੈ।
  2. ਪਾਚਨ ਤੰਤਰ ਨੂੰ ਠੀਕ ਕਰੇ
    ਛੁਹਾਰੇ ‘ਚ ਡਾਇਟਰੀ ਫਾਈਬਰ ਹੁੰਦਾ ਹੈ, ਜੋ ਪਾਚਨ ਤੰਤਰ ਲਈ ਲਾਭਕਾਰੀ ਹੁੰਦੇ ਹਨ। ਇਸ ਨਾਲ ਪਾਚਨ ਠੀਕ ਰਹਿੰਦਾ ਹੈ।
  3. ਡਾਇਰੀਆ ਤੋਂ ਬਚਾਉਂਦਾ ਹੈ
    ਛੁਹਾਰੇ ਵਾਲੇ ਦੁੱਧ ‘ਚ ਪੋਟਾਸ਼ੀਅਮ ਹੁੰਦਾ ਹੈ, ਜੋ ਢਿੱਡ ਦਰਦ ਅਤੇ ਡਾਇਰੀਆ ਜਿਹੀ ਸਮੱਸਿਆ ਤੋਂ ਬਚਾ ਕੇ ਰੱਖਦਾ ਹੈ।
  4. ਆਵਾਜ਼ ਕਰੇ ਸਾਫ
    ਜੇਕਰ ਤੁਹਾਡੀ ਆਵਾਜ਼ ’ਚ ਭਾਰੀਪਨ ਹੈ ਅਤੇ ਆਵਾਜ਼ ਸਾਫ ਨਹੀਂ ਨਿਕਲਦੀ ਤਾਂ ਤੁਹਾਨੂੰ ਦੁੱਧ ਵਿਚ ਉਬਾਲ ਕੇ ਛੁਹਾਰਾ ਖਾਣਾ ਚਾਹੀਦਾ ਹੈ। ਧਿਆਨ ਰੱਖੋ ਕਿ ਦੁੱਧ ਪੀਣ ਤੋਂ ਬਾਅਦ ਪਾਣੀ ਨਾ ਪੀਓ
  1. ਲਕਵੇ ਲਈ ਫ਼ਾਇਦੇਮੰਦ
    ਲਕਵੇ ਦੇ ਰੋਗੀਆਂ ਲਈ ਛੁਹਾਰਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਦੁੱਧ ਵਿਚ ਉਬਾਲ ਕੇ ਸਵੇਰੇ ਸ਼ਾਮ ਉਸ ਦਾ ਸੇਵਨ ਕਰਨ ਨਾਲ ਫ਼ਾਇਦੇ ਹੁੰਦਾ ਹੈ।
  2. ਕਮਜ਼ੋਰ ਸਰੀਰ ਲਈ ਫ਼ਾਇਦੇਮੰਦ
    ਜੇਕਰ ਤੁਸੀਂ ਬਹੁਤ ਜ਼ਿਆਦਾ ਦੁਬਲੇ, ਪਤਲੇ ਹੋ ਅਤੇ ਤੁਹਾਡਾ ਸਰੀਰ ਕਮਜ਼ੋਰ ਹੈ ਤਾਂ ਤੁਸੀਂ ਰੋਜ਼ਾਨਾ ਦੁੱਧ ’ਚ ਛੁਹਾਰੇ ਉਬਾਲ ਕੇ ਪੀਓ। ਇਸ ਨਾਲ ਸਾਰੀ ਕਮਜ਼ੋਰੀ ਦੂਰ ਹੋ ਜਾਵੇਗੀ।
  3. ਕਬਜ਼ ਦੀ ਸਮੱਸਿਆ
    ਛੁਹਾਰੇ ਦਾ ਇਸਤੇਮਾਲ ਕਬਜ਼ ਦੀ ਬੀਮਾਰੀ ਨੂੰ ਦੂਰ ਕਰਨ ਲਈ ਵੀ ਕੀਤਾ ਜਾਂਦਾ ਹੈ। ਸਵੇਰੇ ਸ਼ਾਮ 2 ਛੁਹਾਰੇ ਚਬਾ ਕੇ ਖਾਓ ਅਤੇ ਫਿਰ ਕੋਸਾ ਪਾਣੀ ਪੀ ਲਓ। ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...