November 25, 2026, 5:35 pm
----------- Advertisement -----------
HomeNewsBreaking Newsਅਟਾਰੀ ਬਾਰਡਰ ਤੋਂ 3 ਕਰੋੜ ਦੀ ਡਰੱਗਜ਼ ਬਰਾਮਦ: ਅਫਗਾਨਿਸਤਾਨ ਦਾ ਮਾਲ ਲੈ...

ਅਟਾਰੀ ਬਾਰਡਰ ਤੋਂ 3 ਕਰੋੜ ਦੀ ਡਰੱਗਜ਼ ਬਰਾਮਦ: ਅਫਗਾਨਿਸਤਾਨ ਦਾ ਮਾਲ ਲੈ ਕੇ ICP ਪਹੁੰਚਿਆ ਪਾਕਿਸਤਾਨੀ ਡਰਾਈਵਰ ਗ੍ਰਿਫਤਾਰ

Published on

----------- Advertisement -----------
  • ਖੇਪ ਚੁੰਬਕ ਨਾਲ ਛੁਪਾਈ ਗਈ ਸੀ

ਅੰਮ੍ਰਿਤਸਰ, 4 ਅਕਤੂਬਰ 2022 – ਭਾਰਤੀ ਕਸਟਮ ਵਿਭਾਗ ਨੇ ਪਾਕਿਸਤਾਨੀ ਨਸ਼ਾ ਤਸਕਰਾਂ ਵੱਲੋਂ ਭੇਜੇ ਗਏ 3 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਅਟਾਰੀ ਬਾਰਡਰ ‘ਤੇ ਚੈਕਿੰਗ ਦੌਰਾਨ ਬੀਐਸਐਫ ਜਵਾਨਾਂ ਨੇ ਇਹ ਖੇਪ ਵੇਖੀ ਅਤੇ ਕਸਟਮ ਵਿਭਾਗ ਨੇ ਇਸ ਨੂੰ ਜ਼ਬਤ ਕਰ ਲਿਆ। ਬੀਐੱਸਐੱਫ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਪਾਕਿਸਤਾਨੀ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨਾਲ ਵਪਾਰਕ ਸਬੰਧ ਖ਼ਤਮ ਕਰ ਦਿੱਤੇ ਸਨ, ਪਰ ਅੰਮ੍ਰਿਤਸਰ ਦੀ ਅਟਾਰੀ ਸਰਹੱਦ ‘ਤੇ ਇੰਟੈਗਰੇਟਿਡ ਚੈੱਕ ਪੋਸਟ (ਆਈਸੀਪੀ) ਰਾਹੀਂ ਸਿਰਫ਼ ਅਫ਼ਗਾਨਿਸਤਾਨ ਤੋਂ ਆਉਣ ਵਾਲਾ ਸਮਾਨ ਹੀ ਪ੍ਰਾਪਤ ਹੋ ਰਿਹਾ ਹੈ। ਇਸ ਦੀ ਆੜ ‘ਚ ਪਾਕਿਸਤਾਨੀ ਸਮੱਗਲਰ ਲਗਾਤਾਰ ਨਸ਼ੀਲੇ ਪਦਾਰਥ ਭੇਜ ਰਹੇ ਹਨ। ਜੋ ਨਸ਼ੀਲੇ ਪਦਾਰਥ ਹੁਣੇ ਜ਼ਬਤ ਕੀਤੇ ਗਏ ਹਨ, ਉਹ ਟਰੱਕ ਦੇ ਹੇਠਾਂ ਚੁੰਬਕ ਦੇ ਨਾਲ ਕਾਲੇ ਪੈਕਟ ਵਿੱਚ ਲੁਕੋਏ ਹੋਏ ਸਨ।

ਦੱਸ ਦੇਈਏ ਕਿ ਚੈਕਿੰਗ ਦੌਰਾਨ ਜਵਾਨਾਂ ਦੀ ਨਜ਼ਰ ਪੈਕੇਟ ‘ਤੇ ਪਈ। ਜਦੋਂ ਇਸ ਸਬੰਧੀ ਡਰਾਈਵਰ ਨੂੰ ਪੁੱਛਿਆ ਤਾਂ ਉਹ ਕੁਝ ਨਹੀਂ ਦੱਸ ਸਕਿਆ। ਬੀਐਸਐਫ ਨੇ ਪੈਕਟ ਜ਼ਬਤ ਕਰ ਲਿਆ। NCB ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੈਕੇਟ ਦਾ ਵਜ਼ਨ 400 ਗ੍ਰਾਮ ਤੋਂ ਵੱਧ ਦੱਸਿਆ ਜਾ ਰਿਹਾ ਹੈ। ਫਿਲਹਾਲ ਪੈਕੇਟ ਨਹੀਂ ਖੋਲ੍ਹਿਆ ਗਿਆ ਹੈ। ਇਸ ਦੇ ਨਾਲ ਹੀ ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਬੀਐਸਐਫ ਅਤੇ ਐਨਸੀਬੀ ਦੇ ਅਧਿਕਾਰੀਆਂ ਨੇ ਖੇਪ ਬਾਰੇ ਅਜੇ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਹਨ, ਪਰ ਗ੍ਰਿਫਤਾਰ ਡਰਾਈਵਰ ਦੀ ਪਛਾਣ ਬਲੋਚਿਸਤਾਨ ਦੇ ਰਹਿਣ ਵਾਲੇ ਅਬਦੁਲ ਵਾਸ਼ੀ ਵਜੋਂ ਹੋਈ ਹੈ। ਡਰਾਈਵਰ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਰਾਣੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਤੋਂ ਪਹਿਲਾਂ ਉਹ ਕਿੰਨੀ ਵਾਰ ਮਾਲ ਲੈ ਕੇ ਆਈਸੀਪੀ ਤੱਕ ਪਹੁੰਚਿਆ, ਤਾਂ ਜੋ ਇਸ ਤੋਂ ਪਹਿਲਾਂ ਕੀਤੀ ਗਈ ਤਸਕਰੀ ਦਾ ਵੀ ਪਤਾ ਲੱਗ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...