September 12, 2026, 11:12 am
----------- Advertisement -----------
HomeNewsLatest Newsਪੰਜਾਬ 'ਚ ਕਾਨੂੰਨ ਵਿਵਸਥਾ ਚਰਮਰਾ ਗਈ ਹੈ - ਬਾਜਵਾ

ਪੰਜਾਬ ‘ਚ ਕਾਨੂੰਨ ਵਿਵਸਥਾ ਚਰਮਰਾ ਗਈ ਹੈ – ਬਾਜਵਾ

Published on

----------- Advertisement -----------

ਚੰਡੀਗੜ੍ਹ, 4 ਅਕਤੂਬਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਲਾਪਰਵਾਹੀ ਅਤੇ ਬੇਪਰਵਾਹੀ ਨਾਲ ਸੂਬੇ ਨੂੰ ਕਾਨੂੰਨ ਵਿਵਸਥਾ ਦੀ ਗੰਭਿਰ ਸਥਿਤੀ ਵੱਲ ਨਾ ਜਾਣ ਦੇਣ। ਉਨ੍ਹਾਂ ਕਿਹਾ ਚੰਗੇ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੁੰਦੀ ਹੈ ਬਾਜਵਾ ਨੇ ਮੁੱਖ ਮੰਤਰੀ ਨੂੰ ਸਿੱਧੇ ਰੂਪ ਚ ਕਿਹਾ ਕਿ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਗੰਭਿਰ ਸਥਿਤੀ ਦੀ ਪਰਵਾਹ ਕਰਨ ਵਾਲਾ ਮੁੱਖ ਮੰਤਰੀ ਦਾ ਰਵੱਈਆ ਪੰਜਾਬ ਲਈ ਗੰਭੀਰ ਮੁਸੀਬਤ ਪੈਦਾ ਕਰ ਸਕਦਾ ਹੈ। ਬਾਜਵਾ ਨੇ ਕਿਹਾ ਕਿ ਜਦੋਂ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ, ਜਿਸ ਦੇ ਖਿਲਾਫ ਗੰਭੀਰ ਕਿਸਮ ਦੇ 34 ਤੋਂ ਵੱਧ ਅਪਰਾਧਿਕ ਮਾਮਲੇ ਪੈਂਡਿੰਗ ਸਨ, ਉਹ ਆਪਣੀ ਦੋਸਤ ਨਾਲ ਖਿਸਕਣ ਲਈ ਪੁਲਿਸ ਨੂੰ ਧੋਖਾ ਦੇਣ ਵਿਚ ਕਾਮਯਾਬ ਹੋ ਗਿਆ ਤਾਂ ਮਾਮਲਾ ਇੰਨਾ ਮਾਮੂਲੀ ਅਤੇ ਪਰਦੇ ਦੇ ਪਿੱਛੇ ਨਹੀਂ ਧੱਕਿਆ ਜਾ ਸਕਦਾ। ਇਸ ਤੋਂ ਇਲਾਵਾ ਏ ਕੈਟਾਗਰੀ ਦਾ ਨਸ਼ਾ ਤਸਕਰ ਅਮਰੀਕ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਪੁਲਿਸ ਹਿਰਾਸਤ ਵਿਚੋਂ ਫਰਾਰ ਹੋ ਗਿਆ ਅਤੇ ਕੁਝ ਦਿਨ ਪਹਿਲਾਂ ਹੀ ਧਾਰੀਵਾਲ ਥਾਣੇ ਤੋਂ ਜਸਵਿੰਦਰ ਸਿੰਘ ਨਾਂ ਦੇ ਨੌਜਵਾਨ ਵੱਲੋਂ ਸੈਲਫ ਲੋਡਿੰਗ ਰਾਈਫਲ (ਐਸਐਲਆਰ) ਖੋਹਣ ਦੀਆਂ ਘਟਨਾਵਾਂ ਸਰਕਾਰ ਦੀ ਲਾਪ੍ਰਵਾਹੀ ਦਾ ਨਤੀਜਾ ਤੇ ਪੰਜਾਬ ਲਈ ਖਤਰੇ ਦੀ ਘੰਟੀ ਹਨ।
ਬਾਜਵਾ ਨੇ ਕਿਹਾ ਇਹ ਕਿੱਡੀ ਮਾੜੀ ਗੱਲ ਹੈ ਕਿ ਮੁਆਫੀ ਮੰਗਣ ਅਤੇ ਵਿਰੋਧੀ ਧਿਰ ਨੂੰ ਭਰੋਸਾ ਦਿਵਾਉਣ ਦੀ ਬਜਾਏ ਕਿ ਗਲਤੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇਗੀ, ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਰਗੇ ਕੈਬਨਿਟ ਮੰਤਰੀਆਂ ਨੇ ਸਪੱਸ਼ਟੀਕਰਨ ਦੇਣਾ ਸ਼ੁਰੂ ਕਰ ਦਿੱਤਾ। ਅਮਨ ਅਰੋੜਾ ਨੇ ਕਾਂਗਰਸ ਸ਼ਾਸਨ ਦੀਆਂ ਕਮੀਆਂ ਨੂੰ ਗਿਨਾਉਣਾ ਸ਼ੁਰੂ ਕਰ ਦਿੱਤਾ।
ਜੂਨੀਅਰ ਰੈਂਕ ਦੇ ਅਧਿਕਾਰੀਆਂ ਦੀਆਂ ਗਲਤੀਆਂ ਜ਼ਿੰਮੇਵਾਰ ਸੀਨੀਅਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਰਕਾਰ ਹੁਣ ਤਕ ਕੋਈ ਸਖ਼ਤ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ। ਪੰਜਾਬ ਸਰਕਾਰ ਦਾ ਅਜਿਹਾ ਰਵੱਈਆ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਮੀਡੀਆ ਦੇ ਸਾਹਮਣੇ ਗੂੜ੍ਹੀ ਨੁਕਤਾਚੀਨੀ ਕਰਨ ਵਿਚ ਮਦਦ ਕਰ ਸਕਦਾ ਹੈ ਪਰ ਇਹ ਤੁਹਾਡੇ ਘਰ ਨੂੰ ਠੀਕ ਕਰਨ ਲਈ ਕਾਫੀ ਨਹੀਂ ਹੋਵੇਗਾ।
ਬਾਜਵਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਹਿਲਾਂ ਹੀ ਰਾਜ ਸਰਕਾਰ ਤੋਂ ਇਸ ਗੱਲ ਦੀ ਰਿਪੋਰਟ ਮੰਗੀ ਹੈ ਕਿ ਕਿਸ ਤਰ੍ਹਾਂ ਕੁਝ ਤਾਕਤਾਂ ਰਾਜ ਵਿੱਚ ਕੱਟੜਪੰਥੀ ਤੱਤਾਂ ਨੂੰ ਉਤਸ਼ਾਹਿਤ ਕਰਨ ਵਿੱਚ ਰੁੱਝੀਆਂ ਹੋਈਆਂ ਹਨ ਜੋ ਰਾਜ ਵਿੱਚ ਸਖ਼ਤ ਮਿਹਨਤ ਨਾਲ ਸਥਾਪਤ ਕੀਤੀ ਸ਼ਾਂਤੀ ਨੂੰ ਅਸਥਿਰ ਕਰ ਸਕਦੇ ਹਨ।
ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਮੱਸਿਆ ਇਹ ਹੈ ਕਿ ਪ੍ਰਸ਼ਾਸਨਿਕ ਤਜਰਬੇ ਦੀ ਘਾਟ ਕਾਰਨ ਉਹ ਸਥਿਤੀ ਦੀ ਗੰਭੀਰਤਾ ਨੂੰ ਨਹੀਂ ਸਮਝ ਨਹੀਂ ਰਹੇ। ਜੇਕਰ ਉਹ ਸਥਿਤੀ ਨੂੰ ਕਾਬੂ ਕਰਨ ਚ ਨਾਕਾਮ ਰਹਿੰਦੇ ਹਨ ਤਾਂ ਪੰਜਾਬ ਨੂੰ ਫਿਰਕੂ ਹਿੰਸਾ ਦਾ ਇੱਕ ਹੋਰ ਦੌਰ ਦੇਖਣਾ ਪਏਗਾ ਜਿਵੇਂ ਕਿ 80 ਦੇ ਅੰਤ ਵਿੱਚ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...