August 16, 2026, 3:23 pm
----------- Advertisement -----------
HomePunjabbusinessਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਅਤੇ PNG ਦੀਆਂ...

ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਅਤੇ PNG ਦੀਆਂ ਵਧੀਆਂ ਕੀਮਤਾਂ!

Published on

----------- Advertisement -----------

ਮਹਾਂਨਗਰ ਗੈਸ ਲਿਮਟਿਡ ਨੇ ਮੁੰਬਈ ਅਤੇ ਉਸ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਲਈ CNG ਅਤੇ PNG ਗੈਸ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਸੀਐਨਜੀ ਗੈਸ ਦੀ ਕੀਮਤ ਵਿੱਚ 6 ਰੁਪਏ ਪ੍ਰਤੀ ਕਿਲੋ ਅਤੇ ਪੀਐਨਜੀ ਗੈਸ ਦੀ ਕੀਮਤ ਵਿੱਚ 4 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਨਵੀਂਆਂ ਕੀਮਤਾਂ ਸੋਮਵਾਰ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ।
ਕੀਮਤਾਂ ਵਿੱਚ 6 ਰੁਪਏ ਪ੍ਰਤੀ ਕਿਲੋ ਦੇ ਵਾਧੇ ਤੋਂ ਬਾਅਦ ਮੁੰਬਈ ਅਤੇ ਇਸਦੇ ਉਪਨਗਰਾਂ ਵਿੱਚ ਸੀਐਨਜੀ ਗੈਸ ਦੀ ਕੀਮਤ 86 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇਸ ਦੇ ਨਾਲ ਹੀ ਪੀਐਨਜੀ ਗੈਸ ਦੀਆਂ ਕੀਮਤਾਂ ਵਿੱਚ 4 ਰੁਪਏ ਪ੍ਰਤੀ ਯੂਨਿਟ ਵਾਧੇ ਤੋਂ ਬਾਅਦ ਇਸ ਦੀ ਨਵੀਂ ਕੀਮਤ 52.50 ਰੁਪਏ ਪ੍ਰਤੀ ਐਸਸੀਐਮ ਹੋ ਗਈ ਹੈ।
ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧੇ ਤੋਂ ਬਾਅਦ ਸੀਐਨਜੀ 8 ਤੋਂ 12 ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਸਕਦਾ ਹੈ। ਇਸ ਦੇ ਨਾਲ ਹੀ ਐਲਪੀਜੀ ਦੀ ਕੀਮਤ 6 ਰੁਪਏ ਪ੍ਰਤੀ ਯੂਨਿਟ ਵਧ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...