May 25, 2026, 4:41 pm
----------- Advertisement -----------
HomeNewsBreaking Newsਕਾਂਗਰਸੀ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਤੇ ਰਾਘਵ ਚੱਢਾ ਮਜੀਠੀਆ ਨੂੰ ਕਲੀਨ ਚਿੱਟ...

ਕਾਂਗਰਸੀ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਤੇ ਰਾਘਵ ਚੱਢਾ ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਕਰੜੇ ਹੱਥੀ ਲਿਆ

Published on

----------- Advertisement -----------
  • ਅਮਰਿੰਦਰ ਨੇ ਅਕਾਲੀਆਂ ਨਾਲ ਆਪਣੀ ਸਾਂਝ ਭਿਆਲੀ ਨੂੰ ਸਹੀ ਸਾਬਤ ਕੀਤਾ
  • ਕੀ ਆਮ ਆਦਮੀ ਪਾਰਟੀ ਅਕਾਲੀ ਦਲ ਨੂੰ ਨਸ਼ਿਆਂ ਅਤੇ ਮਾਫੀਆ ਰਾਜ ਫੈਲਾਉਣ ਲਈ ਕਲੀਨ ਚਿੱਟ ਦਿੰਦੀ ਹੈ?

ਚੰਡੀਗੜ੍ਹ, 23 ਦਸੰਬਰ 2021 – ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਵੱਲੋਂ ਖੁੱਲ੍ਹੇਆਮ ਮਜੀਠੀਆ ਦੇ ਹੱਕ ਵਿੱਚ ਬਿਆਨ ਦੇਣ ਦਾ ਕਾਂਗਰਸੀ ਵਿਧਾਇਕਾਂ ਨੇ ਸਖਤ ਨੋਟਿਸ ਲਿਆ ਹੈ। ਕਾਂਗਰਸੀ ਆਗੂਆਂ ਨੇ ਦੋਵੇਂ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਕਿ ਦੋਵਾਂ ਨੂੰ ਕਲੀਨ ਚਿੱਟ ਦੇਣ ਦੀ ਅਕਾਲੀਆਂ ਨਾਲੋਂ ਵੀ ਵੱਧ ਕਾਹਲ ਤੋਂ ਸਿੱਧ ਹੁੰਦਾ ਹੈ ਕਿ ਅਮਰਿੰਦਰ ਸਿੰਘ ਅਕਾਲੀਆਂ ਨਾਲ ਰਲਿਆ ਹੋਇਆ ਅਤੇ ਆਪ ਅਕਾਲੀ ਦਲ ਦੀ ਬੀ ਟੀਮ ਹੈ। ਇਹ ਤਾਂ ਉਹ ਗੱਲ ਹੋਈ ਚੋਰ ਨਾਲ ਪੰਡ ਕਾਹਲੀ।

ਇਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਣ ਹੋਰਨਾਂ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ, ਦਵਿੰਦਰ ਸਿੰਘ ਘੁਬਾਇਆ ਤੇ ਪ੍ਰੀਤਮ ਸਿੰਘ ਕੋਟਭਾਈ ਨੇ ਆਖਿਆ ਕਿ ਅਮਰਿੰਦਰ ਸਿੰਘ ਨੇ ਸਿੱਧ ਕਰ ਦਿੱਤਾ ਕਿ ਉਹ ਅਕਾਲੀਆਂ ਨਾਲ ਰਲਿਆ ਹੋਇਆ ਸੀ ਅਤੇ ਆਪਣੇ ਸਾਢੇ ਚਾਰ ਸਾਲ ਦੇ ਰਾਜ ਦੌਰਾਨ ਅਕਾਲੀਆਂ ਨਾਲ ਸਾਂਝ ਭਿਆਲੀ ਕਾਇਮ ਰੱਖ ਕੇ ਮਜੀਠੀਆ ਨੂੰ ਬਚਾ ਕੇ ਰੱਖਿਆ। ਅੱਜ ਜਦੋਂ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿੱਚ ਕੇਸ ਦਰਜ ਹੋਇਆ ਤਾਂ ਅਮਰਿੰਦਰ ਸਿੰਘ ਉਸ ਦੀ ਹਮਾਇਤ ਵਿੱਚ ਖੁੱਲ੍ਹੇਆਮ ਬਿਆਨ ਦੇ ਰਿਹਾ ਹੈ।

ਰਾਘਵ ਚੱਢਾ ਨੂੰ ਕਰੜੇ ਹੱਥੀ ਲੈਂਦਿਆਂ ਕਾਂਗਰਸੀ ਵਿਧਾਇਕਾਂ ਨੇ ਆਖਿਆ ਕਿ ਉਹ ਤਾਂ ਆਪਣੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਇਕ ਕਦਮ ਅੱਗੇ ਨਿਕਲਿਆ। ਕੇਜਰੀਵਾਲ ਨੇ ਮਜੀਠੀਆ ਕੋਲੋਂ ਮੁਆਫੀ ਮੰਗੀ ਸੀ ਅਤੇ ਰਾਘਵ ਚੱਢਾ ਨੇ ਤਾਂ ਅਕਾਲੀ ਦਲ ਦਾ ਬੁਲਾਰਾ ਬਣ ਕੇ ਮਜੀਠੀਆ ਦੀ ਹਮਾਇਤ ਵਿੱਚ ਬਿਆਨ ਵੀ ਜਾਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਹ ਜਵਾਬ ਦੇਵੇ ਕਿ ਉਹ ਅਕਾਲੀ ਦਲ ਨੂੰ ਆਪਣੇ 10 ਸਾਲ ਦੇ ਮਾਫੀਆ ਰਾਜ ਅਤੇ ਨਸ਼ਿਆਂ ਦੀ ਸਰਪ੍ਰਸਤੀ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਅਕਾਲੀ ਦਲ ਦੀ ਬੀ ਟੀਮ ਬਣ ਕੇ ਕੀਤਾ ਜਾ ਕੰਮ ਸਾਹਮਣੇ ਆ ਗਿਆ ਹੈ।

ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੋਵਾਂ ਧਿਰਾਂ ਦੀ ਅਸਲੀਅਤ ਦੇਖ ਲਈ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਨਾਲ ਆਪ ਅਤੇ ਅਮਰਿੰਦਰ ਨੂੰ ਵੀ ਕਰਾਰਾ ਜਵਾਬ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...