September 26, 2026, 11:07 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਉਸਦੇ...

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਉਸਦੇ ਨਿੱਜੀ ਸਹਾਇਕ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 4 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪੱਲਾ ਮੇਘਾ, ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਅਤੇ ਉਸਦੇ ਮੁਨਸ਼ੀ ਜਰਨੈਲ ਸਿੰਘ ਖਿਲਾਫ ਕ੍ਰਮਵਾਰ 10,000 ਅਤੇ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਜਗਤਾਰ ਸਿੰਘ ਵਾਸੀ ਪਿੰਡ ਲੰਗੇਆਣਾ, ਫਿਰੋਜ਼ਪੁਰ ਵਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਦਰਜ ਕੀਤਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਅਤੇ ਉਸਦਾ ਕਾਰਿੰਦਾ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਹੇ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਨਿੱਜੀ ਵਿਅਕਤੀ ਨੇ ਪਟਵਾਰੀ ਦੀ ਤਰਫੋਂ ਉਸਦੀ ਪੁਸ਼ਤੈਨੀ ਜ਼ਮੀਨ ਦੇ ਇੰਤਕਾਲ ਅਤੇ ਗਿਰਦਾਵਰੀ ਦੀਆਂ ਨਕਲਾਂ ਦੇਣ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੇ ਫੋਨ ‘ਤੇ ਇਹ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਅਮਨ ਮਸੀਹ, ਰੀਡਰ ਟੂ ਤਹਿਸੀਲਦਾਰ, ਫਿਰੋਜ਼ਪੁਰ ਅਤੇ ਸੁਰਜੀਤ ਸਿੰਘ, ਸਰਕਲ ਕਾਨੂੰਗੋ, ਹਲਕਾ ਆਰਿਫਕੇ, ਫਿਰੋਜ਼ਪੁਰ ਦੇ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਗਰੇਜ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ, ਫਿਰੋਜ਼ਪੁਰ ਨੇ ਉਕਤ ਦੋਸ਼ੀਆਂ ਖਿਲਾਫ ਟੋਲ ਫਰੀ ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਾਰੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਾਉਣ ਬਦਲੇ ਉਕਤ ਮੁਲਜ਼ਮ ਰੀਡਰ ਨੇ 20 ਹਜ਼ਾਰ ਰੁਪਏ ਸਬੰਧਤ ਤਹਿਸੀਲਦਾਰ ਲਈ ਅਤੇ 5 ਹਜ਼ਾਰ ਰੁਪਏ ਆਪਣੇ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਹੋਰ ਦੋਸ਼ ਲਾਇਆ ਕਿ ਉਕਤ ਕਾਨੂੰਗੋ ਨੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਇਸ ਕੇਸ ਵਿੱਚ ਕਬਜ਼ਾ ਵਾਰੰਟਾਂ ਨੂੰ ਤੁਰੰਤ ਲਾਗੂ ਨਹੀਂ ਕੀਤਾ ਸਗੋਂ ਦੇਰੀ ਵੀ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...