May 11, 2026, 11:23 pm
----------- Advertisement -----------
HomeNewsHealthਇਨ੍ਹਾਂ ਭੋਜਨਾਂ ਦਾ ਸੇਵਨ ਕਰਨ ਨਾਲ ਚਿਹਰੇ 'ਤੇ ਆ ਸਕਦੀਆਂ ਝੁਰੜੀਆਂ ਅਤੇ...

ਇਨ੍ਹਾਂ ਭੋਜਨਾਂ ਦਾ ਸੇਵਨ ਕਰਨ ਨਾਲ ਚਿਹਰੇ ‘ਤੇ ਆ ਸਕਦੀਆਂ ਝੁਰੜੀਆਂ ਅਤੇ ਫਾਈਨ ਲਾਈਨਜ਼! ਅੱਜ ਹੀ ਹੋ ਜਾਓ ਸਾਵਧਾਨ

Published on

----------- Advertisement -----------

ਵਧਦੀ ਉਮਰ ਦੇ ਨਾਲ ਚਿਹਰੇ ‘ਤੇ ਝੁਰੜੀਆਂ ਅਤੇ ਫਾਈਨ ਲਾਈਨਜ਼ ਆਮ ਹਨ। ਪਰ ਜੇਕਰ ਛੋਟੀ ਉਮਰ ‘ਚ ਹੀ ਚਿਹਰੇ ‘ਤੇ ਝੁਰੜੀਆਂ ਆਉਣ ਲੱਗਦੀਆਂ ਹਨ ਤਾਂ ਇਸ ਦਾ ਕਾਰਨ ਖਰਾਬ ਲਾਈਫ ਸਟਾਈਲ ਹੋ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ ਸਰੀਰ ਨੂੰ ਚਮੜੀ ਦੀ ਚਮਕ ਬਰਕਰਾਰ ਰੱਖਣ ਲਈ ਕਈ ਪੌਸ਼ਟਿਕ ਤੱਤਾਂ ਦੀ ਲੋੜ ਹੁੰਦੀ ਹੈ। ਕਿਉਂਕਿ ਅਸੀਂ ਜੋ ਵੀ ਖਾਂਦੇ-ਪੀਂਦੇ ਹਾਂ, ਉਸ ਦਾ ਅਸਰ ਸਾਡੀ ਚਮੜੀ ‘ਤੇ ਦੇਖਣ ਨੂੰ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਹਾਨੂੰ ਕਿਹੜੇ ਭੋਜਨਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਜਿਸ ਨਾਲ ਚਿਹਰੇ ‘ਤੇ ਝੁਰੜੀਆਂ ਅਤੇ ਫਾਈਨ ਲਾਈਨਜ਼ ਆ ਸਕਦੀਆਂ ਹਨ ।

ਪ੍ਰੋਸੈਸਡ ਭੋਜਨ-
ਹਰ ਕੋਈ ਜਾਣਦਾ ਹੈ ਕਿ ਪ੍ਰੋਸੈਸਡ ਫੂਡ ਚਮੜੀ ਲਈ ਹਾਨੀਕਾਰਕ ਹੁੰਦੇ ਹਨ। ਕਿਉਂਕਿ ਪ੍ਰੋਸੈਸਡ ਫੂਡ ਵਿੱਚ ਸੋਡੀਅਮ ਅਤੇ ਪ੍ਰੀਜ਼ਰਵੇਟਿਵ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜਿਸ ਨਾਲ ਚਮੜੀ ਨੂੰ ਨੁਕਸਾਨ ਹੁੰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਪ੍ਰੋਸੈਸਡ ਫੂਡ ਦਾ ਸੇਵਨ ਕਰਦੇ ਹੋ, ਤਾਂ ਚਿਹਰੇ ‘ਤੇ ਝੁਰੜੀਆਂ ਅਤੇ ਫਾਈਨ ਲਾਈਨਾਂ ਦਿਖਾਈ ਦੇਣ ਲੱਗਦੀਆਂ ਹਨ। ਇਸ ਲਈ ਪਾਸਤਾ, ਨੂਡਲਜ਼ ਆਦਿ ਦਾ ਸੇਵਨ ਕਰਨ ਤੋਂ ਬਚੋ।
ਕੈਫੀਨ-
ਜੇਕਰ ਤੁਸੀਂ ਚਾਹ ਅਤੇ ਕੌਫੀ ਪੀਣ ਦੇ ਸ਼ੌਕੀਨ ਹੋ ਤਾਂ ਤੁਹਾਡੀ ਇਹ ਆਦਤ ਤੁਹਾਨੂੰ ਉਮਰ ਤੋਂ ਪਹਿਲਾਂ ਬੁੱਢਾ ਦਿਖਣ ਲਾ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਕੌਫੀ ਵਿੱਚ ਮੌਜੂਦ ਕੈਫੀਨ ਤੁਹਾਡੇ ਚਿਹਰੇ ਦੀ ਨਮੀ ਨੂੰ ਦੂਰ ਕਰ ਦਿੰਦਾ ਹੈ। ਇਸ ਲਈ ਜਿਹੜੇ ਲੋਕ ਜ਼ਿਆਦਾ ਚਾਹ ਅਤੇ ਕੌਫੀ ਦਾ ਸੇਵਨ ਕਰਦੇ ਹਨ, ਉਨ੍ਹਾਂ ਦੇ ਚਿਹਰੇ ‘ਤੇ ਝੁਰੜੀਆਂ ਅਤੇ ਫਾਈਨ ਲਾਈਨਜ਼ ਹੋ ਸਕਦੀਆਂ ਹਨ।
ਸ਼ੂਗਰ-
ਖੰਡ ਸਿਹਤ ਦੇ ਨਾਲ-ਨਾਲ ਚਮੜੀ ਲਈ ਵੀ ਬਹੁਤ ਹਾਨੀਕਾਰਕ ਹੈ। ਖੰਡ ਤੁਹਾਡੇ ਖੂਨ ਵਿੱਚ ਗਲੂਕੋਜ਼ ਦੇ ਪੱਧਰ ਨੂੰ ਵਧਾਉਣ ਦਾ ਕੰਮ ਕਰਦੀ ਹੈ, ਜੋ ਤੁਹਾਡੀ ਚਮੜੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਜੇਕਰ ਤੁਸੀਂ ਆਪਣੀ ਚਮੜੀ ਨੂੰ ਜਵਾਨ ਰੱਖਣਾ ਚਾਹੁੰਦੇ ਹੋ, ਤਾਂ ਅੱਜ ਹੀ ਆਪਣੀ ਡਾਈਟ ਤੋਂ ਚੀਨੀ ਨੂੰ ਬਾਹਰ ਕਰ ਦਿਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...