September 15, 2026, 1:22 am
----------- Advertisement -----------
HomeNewsLatest News40 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਦੇ ਜਲ ਸਪਲਾਈ ਅਤੇ ਸੀਵਰੇਜ...

40 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਦੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਸੁਧਾਰ ਕਰਾਂਗੇ: ਡਾ.ਨਿੱਜਰ

Published on

----------- Advertisement -----------

ਚੰਡੀਗੜ੍ਹ, 06 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜਾ ਲੈਣ ਮਗਰੋਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਨਗਰ ਕੌਂਸਲ, ਰਾਜਪੁਰਾ ਦੀ ਸੀਮਾਂ ਵਿੱਚ ਜਲ ਸਪਲਾਈ ਦੀ ਸੁਵਿੱਧਾ ਮੁਹੱਈਆ ਕਰਵਾਉਣ ਲਈ ਵਾਟਰ ਵਰਕਸ ਦੀਆਂ ਨਵੀਆਂ ਮੋਟਰਾਂ, ਨਲਾਸ ਰੋਡ ਅਤੇ ਏਕਤਾ ਕਲੋਨੀ ਵਿਖੇ 02 ਬੁਸਟਿੰਗ ਟਿਉਵਬੈਲਜ ਸਥਾਪਿਤ ਕੀਤੇ ਜਾਣੇ ਹਨ। ਇਸੇ ਤਰ੍ਹਾਂ ਪਾਣੀ ਦੀ ਸਪਲਾਈ ਦੀ ਸਮੱਰਥਾ ਵਧਾਉਣ ਲਈ ਗੰਡਾ ਖੇੜੀ ਤੋਂ ਵਾਟਰ ਵਰਕਸ ਤੱਕ ਡੀ ਆਈ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਵੀ ਇਸ ਪ੍ਰਾਜੈਕਟ ਅਧੀਨ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜਪੁਰਾ ਕਸਬੇ ਵਿੱਖੇ 49 ਕਿਲੋਮੀਟਰ ਏਰੀਆਂ ਵਿੱਚ ਸੀਵਰੇਜ ਲਾਈਨਾਂ ਅਤੇ 35 ਕਿਲੋਮੀਟਰ ਏਰੀਆ ਵਿੱਚ ਜਲ ਸਪਲਾਈ ਲਾਈਨਾਂ ਵਿਛਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਰਾਜਪੁਰਾ ਦੇ ਕਰੀਬ 25000 ਲੋਕਾਂ ਨੂੰ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਲਾਭ ਮਿਲੇਗਾ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਹਨਾਂ ਵੱਲੋ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...