September 25, 2026, 7:15 am
----------- Advertisement -----------
HomeNewsLatest Newsਖੇਡਾਂ ਵਤਨ ਪੰਜਾਬ ਦੀਆਂ: 11 ਤੋਂ 22 ਅਕਤੂਬਰ ਤੱਕ ਚੱਲਣਗੇ 29 ਖੇਡਾਂ...

ਖੇਡਾਂ ਵਤਨ ਪੰਜਾਬ ਦੀਆਂ: 11 ਤੋਂ 22 ਅਕਤੂਬਰ ਤੱਕ ਚੱਲਣਗੇ 29 ਖੇਡਾਂ ਦੇ ਮੁਕਾਬਲੇ

Published on

----------- Advertisement -----------

ਚੰਡੀਗੜ੍ਹ, 6 ਅਕਤੂਬਰ: ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਆਖਰੀ ਪੜਾਅ ਸੂਬਾ ਪੱਧਰੀ ਮੁਕਾਬਲਿਆਂ ਲਈ ਖੇਡ ਵਿਭਾਗ ਵੱਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 29 ਖੇਡਾਂ ਦੇ ਇਹ ਮੁਕਾਬਲੇ 11 ਤੋਂ 22 ਅਕਤੂਬਰ ਤੱਕ ਸੂਬੇ ਦੇ 9 ਵੱਖ-ਵੱਖ ਸ਼ਹਿਰਾਂ ਵਿੱਚ ਹੋਣਗੇ।

ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਲਾਕ ਤੇ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਖੇਡ ਵਿਭਾਗ ਵੱਲੋਂ ਸੂਬਾ ਪੱਧਰੀ ਮੁਕਾਬਲਿਆਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਕਰਵਾਈਆਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ 3 ਲੱਖ ਦੇ ਕਰੀਬ ਹੈ। ਸੂਬਾ ਪੱਧਰੀ ਟੂਰਨਾਮੈਂਟ ਦੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ। ਪਹਿਲੇ, ਦੂਜੇ ਤੇ ਤੀਜੇ ਸਥਾਨ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਮਿਲੇਗਾ। ਇਸ ਤੋਂ ਇਲਾਵਾ ਸਰਟੀਫਿਕੇਟ ਹਾਸਲ ਖਿਡਾਰੀਆਂ ਦੀ ਗਰੇਡਸ਼ਨ ਵੀ ਹੋਵੇਗੀ।

ਖੇਡ ਮੰਤਰੀ ਦੇ ਨਿਰਦੇਸ਼ਾਂ ’ਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਸਮੂਹ ਜ਼ਿਲਾ ਖੇਡ ਅਫਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਚੌਧਰੀ ਨੇ ਸਮੂਹ ਖੇਡ ਅਫਸਰਾਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਆਉਣ-ਜਾਣ, ਰਹਿਣ, ਖਾਣ ਆਦਿ ਦੇ ਪ੍ਰਬੰਧ ਵਧੀਆ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਡ ਦੇ ਖਿਡਾਰੀ ਨੂੰ ਦਿੱਕਤ ਆਉਦੀ ਹੈ ਤਾਂ ਉਹ ਸਬੰਧਤ ਜ਼ਿਲੇ ਦੇ ਜ਼ਿਲਾ ਖੇਡ ਅਫਸਰ ਨਾਲ ਤਾਲਮੇਲ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...