September 17, 2026, 7:43 pm
----------- Advertisement -----------
HomeNewsLatest Newsਆਖਰ ਕਿੱਥੇ ਗਿਆ ਬਿਕਰਮ ਮਜੀਠੀਆ? 2 ਦਿਨ ਬਾਅਦ ਵੀ ਨਹੀਂ ਹੋਈ ਗ੍ਰਿਫਤਾਰੀ

ਆਖਰ ਕਿੱਥੇ ਗਿਆ ਬਿਕਰਮ ਮਜੀਠੀਆ? 2 ਦਿਨ ਬਾਅਦ ਵੀ ਨਹੀਂ ਹੋਈ ਗ੍ਰਿਫਤਾਰੀ

Published on

----------- Advertisement -----------

ਚੰਡੀਗੜ੍ਹ: ਨਸ਼ਿਆਂ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਇਸ ਵਿਚਾਲੇ ਸਵਾਲ ਉੱਠ ਰਿਹਾ ਹੈ ਕਿ ਆਖਰ ਮਜੀਠੀਆ ਕਿੱਥੇ ਗਿਆ। ਪੁਲਿਸ ਟੀਮ ਨੇ ਗੁਆਂਢੀ ਸੂਬਿਆਂ ‘ਚ ਛਾਪੇਮਾਰੀ ਕੀਤੀ ਪਰ ਮਜੀਠੀਆ ਨਹੀਂ ਮਿਲਿਆ। ਪਹਿਲਾਂ ਪੁਲਿਸ ਟੀਮ ਨੂੰ ਮਜੀਠੀਆ ਦੇ ਪੰਜਾਬ ਛੱਡ ਕੇ ਰਾਜਸਥਾਨ ਵਿੱਚ ਹੋਣ ਦੀ ਸੂਚਨਾ ਮਿਲੀ। ਪਰ ਛਾਪੇਮਾਰੀ ‘ਚ ਮਜੀਠੀਆ ਦਾ ਕੁੱਝ ਪਤਾ ਨਹੀਂ ਲੱਗਿਆ।

ਹੁਣ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਤੇ ਹਰਿਆਣਾ ਵਿੱਚ ਵੀ ਮਜੀਠੀਆ ਨੂੰ ਪੰਜਾਬ ਪੁਲਿਸ ਲੱਭ ਰਹੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਪੁਲਿਸ ਟੀਮ ਨੂੰ ਮਿਲੇ ਨਵੇਂ ਇਨਪੁਟਸ ਦੇ ਆਧਾਰ ‘ਤੇ ਉੱਤਰ ਪ੍ਰਦੇਸ਼ (ਯੂਪੀ) ‘ਚ ਛਾਪੇਮਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਨੇ ਡਰੱਗਜ਼ ਕੇਸ ਦਰਜ ਹੋਣ ਦੀ ਸੂਚਨਾ ਲੀਕ ਹੋਣ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦਰਅਸਲ ਮਾਮਲਾ ਦਰਜ ਕਰਨ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਮਜੀਠੀਆ ਅੰਡਰ ਗ੍ਰਾਉਂਡ ਹੋ ਗਿਆ ਸੀ। ਪੰਜਾਬ ਸਰਕਾਰ ਨੂੰ ਡਰ ਹੈ ਕਿ ਮਜੀਠੀਆ ਵਿਦੇਸ਼ ਭੱਜ ਸਕਦਾ ਹੈ। ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਰਾਹੀਂ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਤਾਂ ਜੋ ਜੇਕਰ ਉਹ ਏਅਰਪੋਰਟ ਜਾਂ ਪੋਰਟ ਰਾਹੀਂ ਵਿਦੇਸ਼ ਜਾਂਦਾ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਦੀ ਜਾਣਕਾਰੀ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...