November 18, 2026, 12:09 am
----------- Advertisement -----------
HomeNewsEntertainmentਈਰਾਨੀ ਮਹਿਲਾ ਅੰਦੋਲਨ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ,ਪੋਸਟ ਸ਼ੇਅਰ ਕਰ ਆਖੀ...

ਈਰਾਨੀ ਮਹਿਲਾ ਅੰਦੋਲਨ ਦੇ ਸਮਰਥਨ ‘ਚ ਆਈ ਪ੍ਰਿਅੰਕਾ ਚੋਪੜਾ,ਪੋਸਟ ਸ਼ੇਅਰ ਕਰ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਤੋਂ ਹਾਲੀਵੁੱਡ ਤੱਕ ਦਾ ਸਫਰ ਤੈਅ ਕਰ ਚੁੱਕੀ ਅਭਿਨੇਤਰੀ ਪ੍ਰਿਅੰਕਾ ਚੋਪੜਾ ਗਲੋਬਲ ਯੂਨੀਸੇਫ (UNICEF) ਗੁੱਡਵਿਲ ਦੀ ਅੰਬੈਸਡਰ ਵੀ ਹੈ। ਫਿਲਮਾਂ ਤੋਂ ਇਲਾਵਾ ਪ੍ਰਿਅੰਕਾ ਚੋਪੜਾ ਸਮਾਜਿਕ ਕੰਮਾਂ ‘ਚ ਵੀ ਸਰਗਰਮੀ ਨਾਲ ਹਿੱਸਾ ਲੈਂਦੀ ਹੈ। ਹੁਣ ਪ੍ਰਿਅੰਕਾ ਚੋਪੜਾ ਨੇ ਮਹਿਸਾ ਅਮੀਨੀ ਦੀ ਮੌਤ ‘ਤੇ ਵਿਰੋਧ ਕਰ ਰਹੀਆਂ ਈਰਾਨੀ ਔਰਤਾਂ ਦਾ ਸਮਰਥਨ ਕੀਤਾ ਹੈ। ਪ੍ਰਿਯੰਕਾ ਚੋਪੜਾ ਨੇ 22 ਸਾਲਾ ਮਹਿਸਾ ਅਸੀਮ ਦੇ ਖਿਲਾਫ ਈਰਾਨੀ ਔਰਤਾਂ ਦੇ ਅੰਦੋਲਨ ਦਾ ਸਮਰਥਨ ਕਰਦੇ ਹੋਏ ਇੱਕ ਲੰਬੀ ਪੋਸਟ ਲਿਖੀ ਹੈ। ਪ੍ਰਿਅੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਈਰਾਨ ਅਤੇ ਦੁਨੀਆ ਭਰ ਦੀਆਂ ਔਰਤਾਂ ਖੜ੍ਹੇ ਹੋ ਕੇ ਆਪਣੀ ਆਵਾਜ਼ ਬੁਲੰਦ ਕਰ ਰਹੀਆਂ ਹਨ, ਜਨਤਕ ਤੌਰ ‘ਤੇ ਆਪਣੇ ਵਾਲ ਕੱਟ ਰਹੀਆਂ ਹਨ ਅਤੇ ਮਹਸਾ ਅਮੀਨੀ ਲਈ ਕਈ ਹੋਰ ਰੂਪਾਂ ਵਿਚ ਵਿਰੋਧ ਕਰ ਰਹੀਆਂ ਹਨ।

ਅਭਿਨੇਤਰੀ ਨੇ ਅੱਗੇ ਲਿਖਿਆ ਕਿ ਈਰਾਨੀ ਨੈਤਿਕਤਾ ਪੁਲਿਸ ਨੇ ‘ਗਲਤ’ ਤਰੀਕੇ ਨਾਲ ਹਿਜਾਬ ਪਹਿਨਣ ਕਾਰਨ ਉਸ ਦੀ ਜਵਾਨ ਜ਼ਿੰਦਗੀ ਨੂੰ ਇੰਨੀ ਬੇਰਹਿਮੀ ਨਾਲ ਖੋਹ ਲਿਆ। ਪ੍ਰਿਯੰਕਾ ਨੇ ਅੱਗੇ ਲਿਖਿਆ – ਚੁੱਪ ਤੋਂ ਬਾਅਦ ਜ਼ਬਰਦਸਤੀ ਬੋਲਣ ਵਾਲੀਆਂ ਆਵਾਜ਼ਾਂ ਜਵਾਲਾਮੁਖੀ ਵਾਂਗ ਫਟ ਜਾਣਗੀਆਂ! ਅਤੇ ਉਹ ਨਾ ਰੁਕਣਗੇ ਅਤੇ ਨਾ ਹੀ ਦਬਾਏ ਜਾਣਗੇ। ਅੱਗੇ ਅੰਦੋਲਨ ਕਰ ਰਹੀਆਂ ਔਰਤਾਂ ਦੀ ਤਾਰੀਫ ਕਰਦੇ ਹੋਏ ਪ੍ਰਿਯੰਕਾ ਚੋਪੜਾ ਨੇ ਲਿਖਿਆ ਕਿ ਮੈਂ ਤੁਹਾਡੀ ਹਿੰਮਤ ਅਤੇ ਤੁਹਾਡੇ ਮਕਸਦ ਤੋਂ ਹੈਰਾਨ ਹਾਂ। ਆਪਣੇ ਹੱਕਾਂ ਲਈ ਲੜਨ ਅਤੇ ਚੁਣੌਤੀ ਦੇਣ ਲਈ ਆਪਣੀ ਜਾਨ ਨੂੰ ਜੋਖਮ ਵਿੱਚ ਪਾਉਣਾ ਆਸਾਨ ਨਹੀਂ ਹੈ। ਪਰ, ਤੁਸੀਂ ਉਹ ਦਲੇਰ ਔਰਤਾਂ ਹੋ ਜੋ ਹਰ ਰੋਜ਼ ਅਜਿਹਾ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...