November 25, 2026, 7:46 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ...

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 7 ਅਕਤੂਬਰ 2022 : – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਰੇਸ਼ਮ ਸਿੰਘ ਵਾਸੀ ਪਿੰਡ ਸੋਥਾ, ਸ੍ਰੀ ਮੁਕਤਸਰ ਸਾਹਿਬ ਵਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨਾਂ ਦੀ ਵਾਹੀਯੋਗ ਜਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ ਤੇ ਮੌਕੇ ਉਪਰ ਹੀ 1,000 ਰੁਪਏ ਹਾਸਲ ਕਰ ਚੁੱਕਾ ਹੈ।

ਪ੍ਰਾਪਤ ਸਬੂਤਾਂ ਦੇ ਅਧਾਰ ਤੇ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਪਟਵਾਰੀ ਉਪਰ ਦੋਸ਼ ਸਿੱਧ ਹੋਣ ਤੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਇਸ ਕੇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...