ਅਦਾਕਾਰਾ ਅਤੇ ਪੰਜਾਬੀ ਗਾਇਕ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਧਮਕੀ ਮਿਲੀ ਹੈ। ਉਨ੍ਹਾਂ ਨੂੰ ਫੋਨ ਕਰਨ ਵਾਲੇ ਮੁਲਜ਼ਮ ਨੇ ਦੀਵਾਲੀ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਜੰਡਿਆਲਾ ਗੁਰੂ ਇਲਾਕੇ ‘ਚ ਸੁੱਖ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਹਮਲਾ ਕੀਤਾ ਕੀਤਾ ਸੀ।
ਦੂਜੇ ਪਾਸੇ ਐੱਸਐੱਸਪੀ ਦੇਹਾਤ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਸਬੰਧੀ ਸਬੂਤ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ 25 ਦਸੰਬਰ ਦੀ ਰਾਤ ਨੂੰ ਦੋ ਬਾਈਕ ਸਵਾਰ ਨੌਜਵਾਨਾਂ ਨੇ ਉਸ ਦੀ ਕਾਰ ‘ਤੇ ਗੋਲੀਬਾਰੀ ਕੀਤੀ ਸੀ। ਇਸ ਸਬੰਧੀ ਪੁਲੀਸ ਨੇ ਅਣਪਛਾਤੇ ਬਾਈਕ ਸਵਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਘਟਨਾ ਵਾਲੀ ਥਾਂ ਦੇ ਆਸ-ਪਾਸ ਦੇ ਇਲਾਕੇ ਵਿੱਚੋਂ ਸੀਸੀਟੀਵੀ ਫੁਟੇਜ ਖੰਗਾਲੀ, ਪਰ ਅਜੇ ਤੱਕ ਹਮਲਾਵਰਾਂ ਦਾ ਪਤਾ ਨਹੀਂ ਲੱਗ ਸਕਿਆ।












