November 15, 2026, 3:20 pm
----------- Advertisement -----------
HomeNewsBreaking Newsਪੀਸੀਏ ਵਿੱਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ - ਰਾਜ ਸਭਾ ਮੈਂਬਰ ਹਰਭਜਨ ਸਿੰਘ

ਪੀਸੀਏ ਵਿੱਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ – ਰਾਜ ਸਭਾ ਮੈਂਬਰ ਹਰਭਜਨ ਸਿੰਘ

Published on

----------- Advertisement -----------

ਮੋਹਾਲੀ, 8 ਅਕਤੂਬਰ 2022 – ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਭੱਜੀ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਚਾਹਲ ਵਿਚਾਲੇ ਤਕਰਾਰ ਦੀ ਸਥਿਤੀ ਪੈਦਾ ਹੋ ਗਈ ਹੈ। ਹਰਭਜਨ ਸਿੰਘ ਨੇ ਇਸ ਦਾ ਕਾਰਨ ਪੀਸੀਏ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਦੱਸਿਆ ਹੈ। ਇਸ ਸਬੰਧੀ ਉਨ੍ਹਾਂ ਨੇ ਐਸੋਸੀਏਸ਼ਨ ਦੇ ਬਾਕੀ ਮੈਂਬਰਾਂ ਨੂੰ ਪੱਤਰ ਵੀ ਲਿਖਿਆ ਹੈ। ਇਸ ਵਿੱਚ ਹਰਭਜਨ ਸਿੰਘ ਨੇ ਮੁੱਖ ਸਲਾਹਕਾਰ ਹੋਣ ਦੇ ਨਾਤੇ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਸਬੰਧਤ ਧਿਰਾਂ ਨੂੰ ਜਾਣੂ ਕਰਵਾਉਣਾ ਆਪਣਾ ਕਾਨੂੰਨੀ ਅਤੇ ਨੈਤਿਕ ਫਰਜ਼ ਦੱਸਿਆ ਹੈ।

ਹਰਭਜਨ ਸਿੰਘ ਨੇ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਉਨ੍ਹਾਂ ਨੂੰ ਪੀਸੀਏ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਕ੍ਰਿਕਟ ਪ੍ਰੇਮੀਆਂ ਅਤੇ ਸਬੰਧਤ ਧਿਰਾਂ ਵੱਲੋਂ ਕਈ ਸ਼ਿਕਾਇਤਾਂ ਮਿਲੀਆਂ ਹਨ। ਇਸ ਦੀ ਜ਼ਿੰਮੇਵਾਰੀ ਇਸ ਦੇ ਪ੍ਰਧਾਨ ਗੁਲਜ਼ਾਰ ਇੰਦਰਾ ਚਾਹਲ ਨੂੰ ਦੱਸੀ ਗਈ ਹੈ। ਇਹ ਗਤੀਵਿਧੀਆਂ ਖੇਡਾਂ ਦੀ ਭਾਵਨਾ ਦੇ ਵਿਰੁੱਧ ਦੱਸੀਆਂ ਜਾਂਦੀਆਂ ਹਨ। ਭੱਜੀ ਨੇ ਕਿਹਾ ਕਿ ਪੀਸੀਏ ਆਪਣੇ ਹੱਕ ਵਿੱਚ ਵੋਟਾਂ ਪਾਉਣ ਲਈ ਲਗਭਗ 150 ਮੈਂਬਰਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਵਿੱਚ ਹੈ।

ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਇਹ ਐੱਪੈਕਸ ਕੌਂਸਲ ਦੀ ਸਹਿਮਤੀ ਅਤੇ ਆਮ ਚੋਣਾਂ ਅਤੇ ਵਕੀਲ ਦੀ ਸਲਾਹ ਤੋਂ ਬਿਨਾਂ ਕੀਤਾ ਜਾ ਰਿਹਾ ਹੈ। ਇਸ ਲਈ ਇਹ ਖੇਡ ਫੈਡਰੇਸ਼ਨ ਦੇ ਪ੍ਰਬੰਧਕੀ, ਬੀਸੀਸੀਆਈ ਦੇ ਸੰਵਿਧਾਨ ਅਤੇ ਪੀਸੀਏ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨੈਤਿਕ ਨਿਯਮਾਂ ਦੀ ਉਲੰਘਣਾ ਹੈ। ਹਰਭਜਨ ਸਿੰਘ ਨੇ ਇਸ ਮਾਮਲੇ ਨੂੰ ਜਲਦ ਹੀ ਬੀਸੀਸੀਆਈ ਕੋਲ ਲਿਜਾਣ ਦੀ ਗੱਲ ਕਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...