June 27, 2026, 11:59 am
----------- Advertisement -----------
HomeNewsBreaking Newsਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ...

ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Published on

----------- Advertisement -----------
  • ਐਮਪੀ-4 ਰਾਈਫਲ, 17 ਪਿਸਤੌਲ, 10 ਮੈਗਜ਼ੀਨ, 700 ਗੋਲਾ ਬਾਰੂਦ, ਇੱਕ ਕਰੋੜ ਤੋਂ ਵੱਧ ਦੀ ਨਕਦੀ ਅਤੇ ਹੈਰੋਇਨ ਬਰਾਮਦ

ਚੰਡੀਗੜ੍ਹ, 8 ਅਕਤੂਬਰ 2022 – ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਡਰੋਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਹੈਰੋਇਨ ਵੀ ਬਰਾਮਦ ਹੋਈ ਹੈ।

ਪੁਲਿਸ ਮੁਤਾਬਕ ਇਹ ਗਿਰੋਹ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰਦਾ ਸੀ ਅਤੇ ਪੰਜਾਬ ‘ਚ ਅਸ਼ਾਂਤੀ ਪੈਦਾ ਕਰਨਾ ਚਾਹੁੰਦਾ ਸੀ। ਮੁਲਜ਼ਮਾਂ ਕੋਲੋਂ ਇੱਕ ਐਮਪੀ-4 ਰਾਈਫਲ, 17 ਪਿਸਤੌਲ, 10 ਮੈਗਜ਼ੀਨ, 700 ਗੋਲਾ ਬਾਰੂਦ, ਇੱਕ ਕਰੋੜ ਤੋਂ ਵੱਧ ਦੀ ਨਕਦੀ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਇਨ੍ਹੀਂ ਦਿਨੀਂ ਸਰਗਰਮੀ ਵਧਾ ਦਿੱਤੀ ਹੈ। ਹਰ ਦਿਨ ਪਾਕਿਸਤਾਨ ਸਮਰਥਿਤ ਮਾਡਿਊਲਾਂ ਦਾ ਪਰਦਾਫਾਸ਼ ਹੋ ਰਿਹਾ ਹੈ। ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਪੁਲਿਸ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...