April 24, 2026, 2:14 pm
----------- Advertisement -----------
HomeNewsEntertainmentਕੀ ਅੱਲੂ ਅਰਜੁਨ ਦੀ 'ਪੁਸ਼ਪਾ 2' ਦੇ ਵਿਲੇਨ ਹੋਣਗੇ ਅਰਜੁਨ ਕਪੂਰ? ਸਾਹਮਣੇ...

ਕੀ ਅੱਲੂ ਅਰਜੁਨ ਦੀ ‘ਪੁਸ਼ਪਾ 2’ ਦੇ ਵਿਲੇਨ ਹੋਣਗੇ ਅਰਜੁਨ ਕਪੂਰ? ਸਾਹਮਣੇ ਆਇਆ ਨਿਰਮਾਤਾ ਦਾ ਬਿਆਨ

Published on

----------- Advertisement -----------

ਅੱਲੂ ਅਰਜੁਨ ਦੀ ਫਿਲਮ ਪੁਸ਼ਪਾ (ਪੁਸ਼ਪਾ ਦ ਰਾਈਜ਼) ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤਾ। ਪੁਸ਼ਪਾ ਦੇ ਬਲਾਕਬਸਟਰ ਸਾਬਤ ਹੋਣ ਤੋਂ ਬਾਅਦ ਹੁਣ ਦਰਸ਼ਕ ਪੁਸ਼ਪਾ 2 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪੁਸ਼ਪਾ 2 ਨੂੰ ਲੈ ਕੇ ਹਰ ਰੋਜ਼ ਨਵੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ‘ਚ ਅਦਾਕਾਰਾ ਰਸ਼ਮਿਕਾ ਮੰਡਾਨਾ ਨੇ ਫਿਲਮ ਦੀ ਸ਼ੂਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਫਿਲਮ ‘ਚ ਅਰਜੁਨ ਕਪੂਰ ਦੇ ਹੋਣ ਦੀਆਂ ਖਬਰਾਂ ਵੀ ਆਈਆਂ ਹਨ, ਜਿਸ ‘ਤੇ ਹੁਣ ਮੇਕਰਸ ਦਾ ਬਿਆਨ ਸਾਹਮਣੇ ਆਇਆ ਹੈ। ਦਰਅਸਲ, ਮੀਡੀਆ ‘ਚ ਖਬਰਾਂ ਆਈਆਂ ਸਨ ਕਿ ਫਿਲਮ ‘ਚ ਅਰਜੁਨ ਕਪੂਰ ਨਜ਼ਰ ਆ ਸਕਦੇ ਹਨ। ਕਿਹਾ ਜਾ ਰਿਹਾ ਸੀ ਕਿ ਪੁਸ਼ਪਾ 2 ‘ਚ ਅਰਜੁਨ ਕਪੂਰ ਲੀਡ ਵਿਲੇਨ ਯਾਨੀ ਫਹਾਦ ਫਾਸਿਲ ਦੇ ਕਿਰਦਾਰ ਨੂੰ ਰਿਪਲੇਸ ਕਰ ਸਕਦੇ ਹਨ।

ਹੁਣ ਅਜਿਹੀਆਂ ਖਬਰਾਂ ‘ਤੇ ਫਿਲਮ ਦੇ ਨਿਰਦੇਸ਼ਕ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਇੰਟਰਵਿਊ ਵਿੱਚ ਪੁਸ਼ਪਾ 2 ਦੇ ਨਿਰਮਾਤਾ ਨਵੀਨ ਯੇਰਨੇਨੀ ਨੇ ਇੱਕ ਬਿਆਨ ਦਿੰਦੇ ਹੋਏ ਇਸ ਖਬਰ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਸ਼ਪਾ 2 ‘ਚ ਸਿਰਫ ਫਾਹਦ ਫਾਸਿਲ ਹੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਨਿਰਮਾਤਾ ਨੇ ਆਪਣੇ ਬਿਆਨ ਵਿੱਚ ਅੱਗੇ ਕਿਹਾ ਕਿ ਪੁਸ਼ਪਾ 2 ਵਿੱਚ ਅਰਜੁਨ ਕਪੂਰ ਦੀ ਖ਼ਬਰ 100% ਝੂਠੀ ਹੈ। ਉਨ੍ਹਾਂ ਨੇ ਅੱਗੇ ਫਿਲਮ ਦੀ ਸ਼ੂਟਿੰਗ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਨੇ ਦੱਸਿਆ ਕਿ ਪੁਸ਼ਪਾ 2 ਦੀ ਸ਼ੂਟਿੰਗ ਵੀ ਇਸੇ ਮਹੀਨੇ ਸ਼ੁਰੂ ਹੋ ਜਾਵੇਗੀ। ਫਿਲਮ ਦੀ ਸ਼ੂਟਿੰਗ 20 ਤੋਂ 30 ਤਰੀਕ ਦਰਮਿਆਨ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਫਿਲਮ ਦੀ ਸ਼ੂਟਿੰਗ ਲੋਕੇਸ਼ਨ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੁਸ਼ਪਾ 2 ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਹੈਦਰਾਬਾਦ ‘ਚ ਹੋਵੇਗੀ। ਇਸ ਤੋਂ ਬਾਅਦ ਇਸ ਦੀ ਸ਼ੂਟਿੰਗ ਜੰਗਲ ਜਾਂ ਕਿਸੇ ਹੋਰ ਥਾਂ ‘ਤੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...