September 23, 2026, 12:02 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ 'ਚੋਂ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ‘ਚੋਂ ਕੀਤਾ ਖਾਰਜ

Published on

----------- Advertisement -----------

ਚੰਡੀਗੜ੍ਹ, 23 ਦਸੰਬਰ 2021 – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਦੱਸਿਆ ਹੈ ਕੇ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕੇ ਪੀਰ ਮੁਹੰਮਦ ਵੱਲੋਂ ਬੀਤੇ ਲੰਮੇ ਸਮੇਂ ਤੋਂ ਆਪ-ਹੁਦਰੀਆਂ ਕੀਤੀਆਂ ਆ ਰਹੀਆਂ ਸਨ ਅਤੇ ਪਾਰਟੀ ਦੇ ਪ੍ਰਧਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਭਰੋਸੇ ਵਿੱਚ ਲਏ ਬਿਨਾਂ ਬੇਲੋੜੀ ਅਤੇ ਬੇਬੁਨਿਆਦ ਬਿਆਨਬਾਜ਼ੀ ਕੀਤੀ ਜਾ ਰਹੀ ਸੀ। ਇਸ ਕਰਕੇ ਢੀਂਡਸਾ ਨੇ ਇਸ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ ਦੱਸਦੇ ਹੋਏ ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਖਾਰਜ ਕਰ ਦਿੱਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕਰਨੈਲ ਸਿੰਘ ਪੀਰ ਮੁਹੰਮਦ ਬਾਦਲ ਦਲ ਦਾ ਇਹ ਏਜੰਟ ਹੈ ਜੋ ਕੇ ਮਿਥ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਰੁੱਧ ਸਮੇਂ-ਸਮੇਂ ਤੇ ਕਾਰਵਾਈਆਂ ਕਰਦਾ ਰਿਹਾ ਹੈ। ਪਾਰਟੀ ਪ੍ਰਧਾਨ ਵੱਲੋਂ ਸਮੇ-ਸਮੇਂ ਤੇ ਕੀਤੇ ਗਏ ਫੈਸਲਿਆਂ ਵਿਰੁੱਧ ਗਤੀਵਿਧੀਆਂ ਕਰਦਾ ਰਿਹਾ ਹੈ। ਜਿਸ ‘ਤੇ ਪਾਰਟੀ ਪ੍ਰਧਾਨ ਵੱਲੋਂ ਇਸ ਨੂੰ ਕਈ ਵਾਰ ਰੋਕਿਆ ਅਤੇ ਟੋਕਿਆ ਗਿਆ ਹੈ। ਇਸ ਸਬੰਧੀ ਕਰਨੈਲ ਸਿੰਘ ਪੀਰ ਮੁਹੰਮਦ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇੱਕ ਵਾਰ ਮੁਆਫ਼ੀ ਵੀ ਮੰਗ ਚੁੱਕਾ ਹੈ ਅਤੇ ਹੁਣ ਇਹ ਪਾਰਟੀ ਵਿੱਚ ਫੁੱਟ ਪਵਾ ਕੇ ਆਪਣੇ ਮਿਸ਼ਨ ਵਿੱਚ ਕਾਮਯਾਬ ਹੋਣਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਪੀਰ ਮੁਹੰਮਦ ਰੰਗ ਬਦਲਣ ਵਿੱਚ ਗਿਰਗਿਟ ਤੋਂ ਵੀ ਦੋ ਕਦਮ ਅੱਗੇ ਹੈ। ਉਨ੍ਹਾਂ ਕਿਹਾ ਕੇ ਪੰਜਾਬ ਦੇ ਲੋਕ ਜਾਗਰੂਕ ਅਤੇ ਚੇਤੰਨ ਹਨ ਉਹ ਅਜਿਹੇ ਮੌਕਾਪ੍ਰਸਤਾਂ ਅਤੇ ਦਲ ਬਦਲੂਆਂ ਨੂੰ ਮੂੰਹ ਨਹੀਂ ਲਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...