November 25, 2026, 5:37 pm
----------- Advertisement -----------
HomeNewsBreaking Newsਗੁਜਰਾਤ ਦੇ ਕਿਸਾਨਾਂ ਨੂੰ ਐਮ ਐਸ ਪੀ ਬਾਰੇ ਝੂਠ ਨਾ ਬੋਲਣ ਕੇਜਰੀਵਾਲ...

ਗੁਜਰਾਤ ਦੇ ਕਿਸਾਨਾਂ ਨੂੰ ਐਮ ਐਸ ਪੀ ਬਾਰੇ ਝੂਠ ਨਾ ਬੋਲਣ ਕੇਜਰੀਵਾਲ : ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 9 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਗੁਜਰਾਤ ਵਿਧਾਨ ਸਭਾ ਦੇ ਨੂੰ ਵੇਖਦਿਆਂ ਕਿਸਾਨਾਂ ਨੂੰ ਮੂਰਖ ਬਣਾਉਣ ਵਾਸਤੇ ਕੋਰੇ ਝੂਠ ਨਾ ਬੋਲਣ ਅਤੇ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਨੇ ਸਿਰਫ ਮੂੰਗੀ ਤੇ ਮੱਕੀ ਦੀ ਫਸਲ ’ਤੇ ਐਮਐਸ ਪੀ ਦੇਣ ਦੀ ਗੱਲ ਕੀਤੀ ਸੀ ਪਰ ਦੋਵਾਂ ’ਤੇ ਦੇਣ ਵਿਚ ਨਾਕਾਮ ਸਾਬਤ ਹੋਈ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਇਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿਚ ਆਪ ਸਰਕਾਰ ਪੰਜ ਫਸਲਾਂ ’ਤੇ ਐਮ ਐਸ ਪੀ ਦੇ ਰਹੀ ਹੈ ਤੇ ਇਹੀ ਫਾਰਮੂਲਾ ਗੁਜਰਾਤ ਵਿਚ ਲਾਗੂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਪੰਜਾਬ ਵਿਚ ਫੂਡ ਕਾਰਪੋਰੇਸ਼ਨ ਰਾਹੀਂ ਕਣਕ ਤੇ ਝੋਨਾ ਐਮ ਐਸ ਪੀ ਅਨੁਸਾਰ ਖਰੀਦ ਰਹੀ ਹੈ। ਇਸੇ ਤਰੀਕੇ ਕਾਟਨ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਨਰਮੇ ਦੀ ਖਰੀਦ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮੂੰਗੀ ਦੀ ਫਸਲ ਬੀਜਣ ਜਿਸਦੀ ਐਮ ਐਸ ਪੀ ਅਨੁਸਾਰ 7250 ਰੁਪਏ ਪ੍ਰਤੀ ਕੁਇੰਟਲ ’ਤੇ ਖਰੀਦ ਕੀਤੀ ਜਾਵੇਗੀ ਪਰ ਇਸ ਵਿਚੋਂ 10 ਫੀਸਦੀ ਫਸਲ ਵੀ ਐਮ ਐਸ ਪੀ ਅਨੁਸਾਰ ਖਰੀਦੀ ਨਹੀਂ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ।

ਡਾ. ਚੀਮਾ ਨੇ ਸ੍ਰੀ ਕੇਜਰੀਵਾਲ ਨੂੰ ਆਖਿਆ ਕਿ ਉਹ ਗੁਜਰਾਤ ਦੇ ਕਿਸਾਨਾਂ ਨੂੰ ਝੂਠੀਆਂ ਆਸਾਂ ਨਾ ਦੇਣ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬ ਆ ਕੇ ਆਪ ਜ਼ਮੀਨੀ ਹਾਲਾਤ ਵੇਖਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕਿਸਾਨ ਕਰਜ਼ਈ ਹਨ ਕਿਉਂਕਿ ਉਹਨਾਂ ਨੇ ਆਪ ’ਤੇ ਵਿਸ਼ਵਾਸ ਕੀਤਾ ਤੇ ਵੱਡੀ ਪੱਧਰ ’ਤੇ ਮੱਕੀ ਤੇ ਮੂੰਗ ਦੀ ਕਾਸ਼ਤ ਕੀਤੀ।

ਅਕਾਲੀ ਆਗੂ ਨੇ ਕਿਹਾ ਕਿ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਤਾਂ ਕੀ ਦੇਣੀ ਸੀ ਬਲਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਿਹਨਾਂ ਦਾ ਬੇਮੌਸਮੀ ਬਰਸਾਤਾਂ ਕਾਰਨ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ ਡਵਾਰਫਿੰਗ ਬਿਮਾਰੀ ਦੇ ਹੋਏ ਹਮਲੇ ਨਾਲ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਨਹੀਂ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...