November 16, 2026, 10:50 pm
----------- Advertisement -----------
HomeNewsEntertainment'PS-1' ਦੀ ਸਫਲਤਾ ਤੋਂ ਬਾਅਦ 'PS-2' ਬਾਰੇ ਆਇਆ ਵੱਡਾ ਅਪਡੇਟ, ਜਾਣੋ ਕਦੋਂ...

‘PS-1’ ਦੀ ਸਫਲਤਾ ਤੋਂ ਬਾਅਦ ‘PS-2’ ਬਾਰੇ ਆਇਆ ਵੱਡਾ ਅਪਡੇਟ, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ

Published on

----------- Advertisement -----------

ਸਾਊਥ ਸਿਨੇਮਾ ਦੇ ਮਸ਼ਹੂਰ ਨਿਰਦੇਸ਼ਕ ਮਣੀ ਰਤਨਮ ਦੀ ਫਿਲਮ ‘ਪੋਨੀਯਿਨ ਸੇਲਵਨ 1’ (PS-1) ਇਨ੍ਹੀਂ ਦਿਨੀਂ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਚੋਲ ਸਾਮਰਾਜ ਦੇ ਗੌਰਵਮਈ ਇਤਿਹਾਸ ‘ਤੇ ਆਧਾਰਿਤ ਇਸ ਇਤਿਹਾਸਕ ਨਾਟਕ ਨੂੰ ਦਰਸ਼ਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਹਿਲੇ ਦਿਨ ਧਮਾਕੇ ਨਾਲ ਸ਼ੁਰੂ ਹੋਈ ਇਹ ਫਿਲਮ ਪਿਛਲੇ ਦਿਨੀਂ ਬਾਕਸ ਆਫਿਸ ‘ਤੇ ਸੁਸਤ ਨਜ਼ਰ ਆ ਰਹੀ ਸੀ ਪਰ ਹੁਣ ਵੀਕੈਂਡ ਤੋਂ ਇਸ ਦੀ ਕਮਾਈ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਫਿਲਮ ਦੀ ਸਫਲਤਾ ਤੋਂ ਬਾਅਦ ਹੁਣ ਇਸ ਦੇ ਦੂਜੇ ਪਾਰਟ ਨੂੰ ਲੈ ਕੇ ਵੀ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੀਐਸ-2 ਦੀ ਸ਼ੂਟਿੰਗ ਵੀ ਪੂਰੀ ਹੋ ਚੁੱਕੀ ਹੈ ਅਤੇ ਹੁਣ ਜਲਦੀ ਹੀ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਜਾਵੇਗਾ।

ਮੀਡੀਆ ਰਿਪੋਰਟਾਂ ਮੁਤਾਬਕ ‘ਪੋਨਿਯਿਨ ਸੇਲਵਨ 2’ ਦੀ ਸ਼ੂਟਿੰਗ ਵੀ ‘ਪੋਨਿਯਿਨ ਸੇਲਵਨ 1’ ਦੀ ਸ਼ੂਟਿੰਗ ਦੌਰਾਨ ਪੂਰੀ ਹੋ ਗਈ ਸੀ। ਅਜਿਹੇ ‘ਚ ਮੇਕਰਸ ਜਲਦ ਹੀ ‘PS2’ ਨੂੰ ਰਿਲੀਜ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ‘PS2’ ਅਗਲੇ ਸਾਲ ਗਰਮੀਆਂ ‘ਚ ਰਿਲੀਜ਼ ਹੋ ਸਕਦੀ ਹੈ, ਜਿਸ ਦੀ ਤਰੀਕ ਮੇਕਰਸ ਆਉਣ ਵਾਲੇ ਕੁਝ ਹਫਤਿਆਂ ‘ਚ ਤੈਅ ਕਰਨਗੇ। ਨਿਰਮਾਤਾ ਫਿਲਹਾਲ ‘PS 2’ ਦੇ ਪੋਸਟ-ਪ੍ਰੋਡਕਸ਼ਨ ਸ਼ੈਡਿਊਲ ਦਾ ਮੁਲਾਂਕਣ ਕਰ ਰਹੇ ਹਨ। ‘PS1’ 30 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਸਿਰਫ ਨੌਂ ਦਿਨਾਂ ‘ਚ ਫਿਲਮ ਨੇ 199.65 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ ਅਤੇ ਹੁਣ ਇਹ 200 ਕਰੋੜ ਦੇ ਕਲੱਬ ‘ਚ ਵੀ ਸ਼ਾਮਲ ਹੋ ਜਾਵੇਗੀ। ਪਹਿਲੇ ਦਿਨ ਹੀ 33.15 ਕਰੋੜ ਰੁਪਏ ਦੀ ਧਮਾਕੇਦਾਰ ਸ਼ੁਰੂਆਤ ਕਰਨ ਵਾਲੀ ਇਸ ਫਿਲਮ ਨੇ ਨੌਵੇਂ ਦਿਨ 9.35 ਕਰੋੜ ਦੀ ਕਮਾਈ ਕੀਤੀ। ਇਸ ਦੇ ਨਾਲ ਹੀ ਹੁਣ ਇਸ ਦਾ ਕਲੈਕਸ਼ਨ ਵੀਕੈਂਡ ‘ਤੇ ਹੋਰ ਵੀ ਵਧਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...