November 17, 2026, 12:05 am
----------- Advertisement -----------
HomeNewsLatest Newsਰਾਜਾ ਵੜਿੰਗ ਨੇ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦੇ ਜੈਨੀ ਜੌਹਲ ਦੇ...

ਰਾਜਾ ਵੜਿੰਗ ਨੇ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦੇ ਜੈਨੀ ਜੌਹਲ ਦੇ ਗੀਤ ‘ਤੇ ਪਾਬੰਦੀ ਦੀ ਨਿਖੇਧੀ ਕੀਤੀ

Published on

----------- Advertisement -----------

ਚੰਡੀਗੜ੍ਹ, 9 ਅਕਤੂਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਜੈਨੀ ਜੌਹਲ ਦੇ ਨਵੇਂ ਗੀਤ ‘ਲੈਟਰ ਟੂ ਸੀਐਮ’ ਦੇ ਪ੍ਰਸਾਰਣ ‘ਤੇ ਪਾਬੰਦੀ ਲਾਉਣ ਦੀ ਨਿਖੇਧੀ ਕੀਤੀ ਹੈ, ਜਿਸ ਵਿੱਚ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੀ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਆਪਣੀ ਮੂਲ ਪਾਰਟੀ ਭਾਜਪਾ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ, ਜਿਸਨੇ ਵੀ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਗੀਤਾਂ ‘ਤੇ ਪਾਬੰਦੀ ਲਗਾ ਦਿੱਤੀ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਗੀਤ ‘ਚ ਉਠਾਏ ਮੁੱਦਿਆਂ ‘ਤੇ ਧਿਆਨ ਦੇਣ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਬਜਾਏ ਤਾਨਾਸ਼ਾਹੀ ਵਾਲਾ ਕੰਮ ਕੀਤਾ ਹੈ। ਪਰ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ ਕਿ ਉਹ ਗੀਤ ‘ਤੇ ਪਾਬੰਦੀ ਲਗਾ ਕੇ ਲੋਕਾਂ ਤੱਕ ਇਸ ਦੀ ਪਹੁੰਚ ਨੂੰ ਰੋਕ ਸਕਦੇ ਹਨ। ਇਹ ਗੀਤ ਹੋਰ ਵੀ ਮਸ਼ਹੂਰ ਹੋਵੇਗਾ, ਜਿਸ ਚ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਉਠਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...