June 9, 2026, 7:37 pm
----------- Advertisement -----------
HomeNewsLatest Newsਟਰੈਵਲ ਏਜੰਟਾਂ ਨੇ ਨੌਜਵਾਨਾਂ ਨੂੰ ਕੈਨੇਡਾ ਕਹਿ ਪਹੁੰਚਾਇਆ ਘਾਨਾ; ਪਰਿਵਾਰ ਵਾਲਿਆਂ ਨੇ...

ਟਰੈਵਲ ਏਜੰਟਾਂ ਨੇ ਨੌਜਵਾਨਾਂ ਨੂੰ ਕੈਨੇਡਾ ਕਹਿ ਪਹੁੰਚਾਇਆ ਘਾਨਾ; ਪਰਿਵਾਰ ਵਾਲਿਆਂ ਨੇ 1 ਕਰੋੜ ਦੇ ਕੇ ਬੱਚਿਆਂ ਨੂੰ ਬੁਲਾਇਆ ਵਾਪਸ

Published on

----------- Advertisement -----------

ਨੌਕਰੀ ਲਈ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦਾ ਟਰੈਵਲ ਏਜੰਟਾਂ ਵੱਲੋ ਠੱਗੀ ਦਾ ਸ਼ਿਕਾਰ ਹੋਣ ਦਾ ਇੱਕ ਹੋਰ ਵੱਡਾ ਮਾਮਲਾ ਸਾਹਮਣੇ ਆਇਆ ਹੈ। ਟਰੈਵਲ ਏਜੰਟ ਨੇ ਬੱਚਿਆਂ ਦੇ ਪਰਿਵਾਰਾਂ ਤੋਂ 25 25ਲੱਖ ਰੁਪਏ ਲੈ ਕੇ ਕੈਨੇਡਾ ਦੇ ਨਾਂ ‘ਤੇ ਅਫਰੀਕੀ ਦੇਸ਼ ਘਾਨਾ ਭੇਜ ਦਿੱਤਾ। ਜਦੋਂ ਬੱਚੇ ਉਥੇ ਫਸ ਗਏ ਤਾਂ ਪਰਿਵਾਰਕ ਮੈਂਬਰਾਂ ਨੇ 1 ਕਰੋੜ ਰੁਪਏ ਇਕੱਠੇ ਕਰਕੇ ਟਰੈਵਲ ਏਜੰਟ ਨੂੰ ਦਿੱਤੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਬੁਲਾਇਆ ਜਾ ਸਕਿਆ।
ਅਮਿਤ ਕੁਮਾਰ ਨਾਮਕ ਵਿਅਕਤੀ ਜੋ ਕਿ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਅਤੇ ਹੋਰ ਦੇਸ਼ਾਂ ਵਿਚ ਭੇਜਣ ਲਈ ਵੀਜ਼ਾ ਲਗਵਾਉਣ ਦਾ ਕੰਮ ਕਰਦਾ ਹੈ, ਨੇ ਪੁਲੀਸ ਨੂੰ ਦੱਸਿਆ ਕਿ ਉਹ ਛੋਟੀ ਬਾਰਾਦਰੀ ਵਿੱਚ ਫੀਨਿਕਸ ਐਜੂਕੇਸ਼ਨ ਨਾਂ ਦਾ ਦਫ਼ਤਰ ਚਲਾਉਂਦਾ ਹੈ ਅਤੇ ਉਸ ਕੋਲ ਸਰਕਾਰੀ ਲਾਇਸੈਂਸ ਵੀ ਹੈ। ਅਮਿਤ ਨੇ ਦੱਸਿਆ ਕਿ ਉਸ ਦੀ ਮੁਲਾਕਾਤ ਕੁਲਦੀਪ ਸਿੰਘ ਉਰਫ਼ ਬੱਬੀ ਵਾਸੀ ਪਿੰਡ ਪਟਿਆਲ, ਭੋਗਪੁਰ ਨਾਲ ਫ਼ੋਨ ਰਾਹੀਂ ਹੋਈ ਸੀ। ਕੁਲਦੀਪ ਨੇ ਦੱਸਿਆ ਸੀ ਕਿ ਉਹ ਵੀ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ ਅਤੇ ਸਾਰੇ ਕਾਗਜ਼ਾਤ ਖੁਦ ਤਿਆਰ ਕਰਦਾ ਹੈ। ਅੱਧਾ ਪੈਸਾ ਵੀਜ਼ਾ ਲਗਵਾਉਣ ਤੋਂ ਬਾਅਦ ਲੈਂਦਾ ਹੈ। ਅਮਿਤ ਨੇ ਦੱਸਿਆ ਕਿ ਉਹ ਉਸ ਦੀਆਂ ਗੱਲਾਂ ਵਿੱਚ ਆ ਗਿਆ ਅਤੇ ਆਪਣੇ ਕੁਝ ਗਾਹਕਾਂ ਨੂੰ ਵੱਖ-ਵੱਖ ਦੇਸ਼ਾਂ ਵਿੱਚ ਜਾਣ ਲਈ ਕੁਲਦੀਪ ਦੇ ਦਫ਼ਤਰ ਭੇਜ ਦਿੱਤਾ।
ਅਮਿਤ ਨੇ ਦੱਸਿਆ ਕਿ 25 ਲੱਖ ਰੁਪਏ ਪ੍ਰਤੀ ਵਿਦਿਆਰਥੀ ਅਮਰੀਕਾ ਜਾਂ ਕੈਨੇਡਾ ਵਿੱਚ ਸੈਟਲ ਹੋਣ ਦਾ ਫੈਸਲਾ ਕੀਤਾ ਗਿਆ ਅਤੇ ਇਸ ਦੇ ਨਾਲ ਕਿਹਾ ਗਿਆ ਕਿ ਸਾਰੇ ਪੰਜ ਨੌਜਵਾਨਾਂ ਨੂੰ ਇੱਕ ਮਹੀਨੇ ਵਿੱਚ ਅਫਰੀਕੀ ਦੇਸ਼ ਘਾਨਾ ਤੋਂ ਸਬੰਧਤ ਦੇਸ਼ ਪਹੁੰਚਾਇਆ ਜਾਣਾ ਸੀ। ਪਰ ਘਾਨਾ ਪਹੁੰਚਣ ਤੋਂ ਬਾਅਦ ਵੀ ਕਿਸੇ ਨੂੰ ਅੱਗੇ ਨਹੀਂ ਭੇਜਿਆ ਗਿਆ। ਉਹ ਕਰੀਬ 3-4 ਮਹੀਨਿਆਂ ਤੋਂ ਉੱਥੇ ਫਸੇ ਹੋਏ ਸਨ।
ਪੁਲੀਸ ਨੇ ਅਮਿਤ ਦੇ ਬਿਆਨਾਂ ਦੇ ਆਧਾਰ ’ਤੇ ਕੁਲਦੀਪ ਸਿੰਘ ਉਰਫ਼ ਬੱਬੀ ਵਾਸੀ ਪਿੰਡ ਪਟਿਆਲ ਭੋਗਪੁਰ ਅਤੇ ਰਾਜਪਾਲ ਵਾਸੀ ਪਿੰਡ ਰਾਣੀ ਹੁਸ਼ਿਆਰਪੁਰ ਖ਼ਿਲਾਫ਼ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਧੋਖਾਧੜੀ, ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...