June 5, 2026, 4:20 pm
----------- Advertisement -----------
HomeNewsLatest Newsਲੁਧਿਆਣਾ:ਪ੍ਰਾਪਰਟੀ ਡੀਲਰ ਦੇ ਦਫਤਰ 'ਚ ਚੋਰੀ, ਘਟਨਾ ਸੀਸੀਟੀਵੀ ਕੈਮਰਿਆਂ 'ਚ ਕੈਦ

ਲੁਧਿਆਣਾ:ਪ੍ਰਾਪਰਟੀ ਡੀਲਰ ਦੇ ਦਫਤਰ ‘ਚ ਚੋਰੀ, ਘਟਨਾ ਸੀਸੀਟੀਵੀ ਕੈਮਰਿਆਂ ‘ਚ ਕੈਦ

Published on

----------- Advertisement -----------

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 7 ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਸਥਿਤ ਇੱਕ ਪ੍ਰਾਪਰਟੀ ਡੀਲਰ ਦੀ ਦੁਕਾਨ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰਾਂ ਨੇ ਦੁਕਾਨ ਵਿੱਚੋਂ ਐਲ.ਈ.ਡੀ ਮਿਊਜ਼ਿਕ ਸਿਸਟਮ, ਕੁਝ ਨਕਦੀ ਅਤੇ ਇੱਕ ਘੜੀ ਚੋਰੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਦੇ ਪਿਛਲੇ ਪਾਸੇ ਹੀ ਮਾਲਕ ਦਾ ਘਰ ਹੈ। ਚੋਰਾਂ ਦੀ ਇਸ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਮੁਲਜ਼ਮ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ।
ਚੋਰੀ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਚੋਰਾਂ ਨੇ ਰਾਤ 1 ਵਜੇ ਦੇ ਕਰੀਬ ਵਾਰਦਾਤ ਨੂੰ ਅੰਜਾਮ ਦਿੱਤਾ ਪਰ ਇਹ ਕਾਫੀ ਹੈਰਾਨੀਜਨਕ ਹੈ ਕਿ ਚੋਰੀ ਦੀ ਵਾਰਦਾਤ ਥਾਣੇ ਦੇ ਨੇੜੇ ਹੀ ਹੋ ਜਾਂਦੀ ਹੈ ਅਤੇ ਪੁਲਿਸ ਪੁਲਿਸ ਨੂੰ ਪਤਾ ਤਕ ਨਹੀਂ ਲੱਗਾ।
ਦੁਕਾਨ ਮਾਲਕ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੁਕਾਨ ਖੋਲ੍ਹਣ ਲਈ ਆਇਆ ਤਾਂ ਦੇਖਿਆ ਕਿ ਤਾਲੇ ਟੁੱਟੇ ਹੋਏ ਸਨ। ਦੁਕਾਨ ਅੰਦਰ ਪਿਆ ਸਾਮਾਨ ਖਿੱਲਰਿਆ ਪਿਆ ਸੀ ਅਤੇ ਕੁਝ ਸਾਮਾਨ ਚੋਰੀ ਹੋ ਗਿਆ ਸੀ। ਚੋਰੀ ਦੀ ਸੂਚਨਾ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਦਿੱਤੀ ਗਈ। ਪੁਲੀਸ ਨੇ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੁਲਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਥਾਣੇ ਤੋਂ ਕਰੀਬ 500 ਮੀਟਰ ਦੀ ਦੂਰੀ ’ਤੇ ਸਥਿਤ ਮੁੱਖ ਸੜਕ ’ਤੇ ਦੋ ਪਾਸੇ ਖੁੱਲ੍ਹਾ ਮਕਾਨ ਹੈ। ਉਸ ਦੀ ਰਿਹਾਇਸ਼ ਘਰ ਦੇ ਇੱਕ ਪਾਸੇ ਹੈ, ਜਿਸ ਰਸਤੇ ਤੋਂ ਪਰਿਵਾਰ ਦਾ ਆਉਣਾ ਜਾਣਾ ਹੈ। ਦੂਜੇ ਪਾਸੇ ਉਸ ਦਾ ਅਰਸ਼ ਪ੍ਰਾਪਰਟੀ ਡੀਲਰ ਨਾਮ ਦਾ ਦਫ਼ਤਰ ਹੈ। ਦੁਕਾਨ ਨੂੰ ਪਹਿਲਾਂ ਲੋਹੇ ਦਾ ਗੇਟ, ਫਿਰ ਐਲੂਮੀਨੀਅਮ ਦੇ ਸ਼ੀਸ਼ੇ ਦਾ ਦਰਵਾਜ਼ਾ, ਇਸ ਦੇ ਬਾਵਜੂਦ ਚੋਰ ਅੰਦਰ ਦਾਖਲ ਹੋਏ ਅਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...