ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਦੇਸ਼ ਦੀ ਰਾਜਨੀਤੀ ਦੇ ਮਜ਼ਬੂਤ ਨੇਤਾ ਮੁਲਾਇਮ ਸਿੰਘ ਯਾਦਵ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ (10 ਅਕਤੂਬਰ) ਸਵੇਰੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ

ਸੀ ਐੱਮ ਮਾਨ ਨੇ ਟਵੀਟ ਕੀਤਾ ਕਿ “ਸਮਾਜਵਾਦ ਦੇ ਪ੍ਰਮੁੱਖ ਨੇਤਾ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਜੀ ਦੇ ਦੇਹਾਂਤ ਦੀ ਦੁਖ਼ਦ ਖ਼ਬਰ ਮਿਲੀ। ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ, ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।”











