ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਅੱਜ (ਵੀਰਵਾਰ) ਗਾਇਕ ਬੱਬੂ ਮਾਨ ਨਾਲ ਮੁਲਾਕਾਤ ਕੀਤੀ ਹੈ। ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਬੱਬੂ ਮਾਨ ਨਾਲ ਇਕ ਤਸਵੀਰ ਸਾਂਝੀ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਰਾਘਵ ਚੱਢਾ ਨੇ ਟਵੀਟ ‘ਚ ਲਿਖਿਆ ਹੈ ਕਿ- ”ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ ਬੱਬੂ ਮਾਨ ਨਾਲ ਮੁਲਾਕਾਤ। ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।”ਰਾਘਵ ਚੱਢਾ ਤੇ ਬੱਬੂ ਮਾਨ ਦੀ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਕਿ ਹੁਣ ਮਾਨ ਦਾ ਸਿਆਸੀ ਸਫ਼ਰ ਸ਼ੁਰੂ ਹੋ ਸਕਦਾ ਹੈ।











