November 17, 2026, 8:35 am
----------- Advertisement -----------
HomeNewsLatest Newsਭਗਵੰਤ ਮਾਨ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਨੂੰ ਬਚਾਉਣ ਲਈ ਭ੍ਰਿਸ਼ਟਾਚਾਰ ਦੇ ਮਾਮਲੇ...

ਭਗਵੰਤ ਮਾਨ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਨੂੰ ਬਚਾਉਣ ਲਈ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਗਲੀਚੇ ਹੇਠ ਨਹੀਂ ਧੱਕ ਸਕਦੇ: ਬਾਜਵਾ

Published on

----------- Advertisement -----------

ਚੰਡੀਗੜ੍ਹ, 10 ਅਕਤੂਬਰ : – ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਨ੍ਹਾਂ ਨੇ ਸੂਬਾ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ, ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਮਾਨ ਆਪਣੇ ਭ੍ਰਿਸ਼ਟ ਮੰਤਰੀ ਸਰਾਰੀ ਨੂੰ ਬਚਾਉਣਾ ਬੰਦ ਕਰ ਦੇਣ।

ਫੌਜਾ ਸਿੰਘ ਸਰਾਰੀ ਦੀ ਆਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਨੂੰ ਕਰੀਬ ਇੱਕ ਮਹੀਨਾ ਹੋ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਪੈਸੇ ਵਸੂਲਣ ਦੀ ਯੋਜਨਾ ਬਣਾਉਂਦੇ ਹੋਏ ਆਪਣੇ ਅਧਿਕਾਰੀ ਆਨ ਸਪੈਸ਼ਲ ਡਿਊਟੀ (ਓਐਸਡੀ) ਤਰਸੇਮ ਲਾਲ ਕਪੂਰ ਨਾਲ ਸੌਦੇਬਾਜ਼ੀ ਕਰਦੇ ਹੋਏ ਸਪੱਸ਼ਟ ਤੌਰ ‘ਤੇ ਸੁਣਿਆ ਜਾ ਰਿਹਾ ਹੈ।

ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਸਮਾਪਤ ਹੋਏ ਚਾਰ ਦਿਨਾਂ ਸੈਸ਼ਨ ਵਿੱਚ ਵੀ ਇਹ ਮੁੱਦਾ ਉਠਾਇਆ ਸੀ ਪਰ ਭਗਵੰਤ ਮਾਨ ਦੀ ਅਗਵਾਈ ਵਾਲੇ ਬੈਂਚਾਂ ਨੇ ਭ੍ਰਿਸ਼ਟ ਮੰਤਰੀ ਖਿਲਾਫ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਬਾਜਵਾ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਫੌਜਾ ਸਿੰਘ ਸਰਾਰੀ ਦੇ ਭ੍ਰਿਸ਼ਟ ਅਮਲਾਂ ‘ਤੇ ਡੂੰਘਾਈ ਨਾਲ ਬਹਿਸ ਕਰਨ ਦੀ ਇਜਾਜ਼ਤ ਦੇਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਉਨ੍ਹਾਂ ਨੇ ਵੀ ਵਿਰੋਧੀ ਧਿਰ ਦੀ ਮੰਗ ਨੂੰ ਸਵੀਕਾਰਿਆ ਨਹੀਂ।

ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਕਈ ਵਾਰ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ ਕਿਉਂਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ, ਕੈਬਨਿਟ ਮੰਤਰੀ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਸਰਾਰੀ ਦੀ ਰਾਖੀ ਲਈ ਆਪਣੇ ਫਰਜ਼ਾਂ ਤੋਂ ਇਨਕਾਰੀ ਹੋ ਗਏ ਸਨ।

ਬਾਜਵਾ ਨੇ ਭਗਵੰਤ ਮਾਨ ਨੂੰ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਦੀ ਯਾਦ ਦਿਵਾਈ ਜਿਸ ਨੂੰ ਸਿਰਫ਼ ਇੱਕ ਆਡੀਓ ਕਲਿੱਪ ਦੇ ਆਧਾਰ ‘ਤੇ ਬਰਖਾਸਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਨੂੰ ‘ਆਪ’ ਸਰਕਾਰ ਨੇ ਕਦੇ ਜਨਤਕ ਨਹੀਂ ਕੀਤਾ । ਹਾਲਾਂਕਿ ਕਾਂਡ ਦੇ ਬਾਵਜੂਦ ਵਿਜੇ ਸਿੰਗਲਾ ਨੂੰ ‘ਆਪ’ ਦਾ ਪੂਰਾ ਸਮਰਥਨ ਮਿਲਦਾ ਰਿਹਾ ਅਤੇ ਅਜੇ ਤੱਕ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਨਹੀਂ ਕੀਤਾ ਗਿਆ।

ਇਹ ਆਮ ਜਾਣਕਾਰੀ ਸੀ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਫੌਜਾ ਸਿੰਘ ਸਰਾਰੀ ਅਤੇ ਤਰਸੇਮ ਲਾਲ ਕਪੂਰ ਵਿਚਕਾਰ ਸੁਲ੍ਹਾ ਕਰਨ ਦੀ ਕੋਸ਼ਿਸ਼ ਕੀਤੀ ਸੀ। “ਜਿਸਦਾ ਮਤਲਬ ਹੈ ਕਿ ਭ੍ਰਿਸ਼ਟ ਮੰਤਰੀ ਖ਼ਿਲਾਫ਼ ਕਾਰਵਾਈ ਦੀ ਥਾਂ ਰਾਘਵ ਚੱਢਾ ਵੱਲੋਂ ਸਾਰਾਰੀ ਅਤੇ ਕਪੂਰ ਵਿਚਕਾਰ ਸਮਝੌਤਾ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ।

ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਾਰਾਰੀ ਅਤੇ ਕਪੂਰ ਦੋਵੇਂ ਪਹਿਲਾਂ ਹੀ ਜਨਤਕ ਤੌਰ ‘ਤੇ ਸਵੀਕਾਰ ਕਰ ਚੁੱਕੇ ਹਨ ਕਿ ਆਡੀਓ ਕਲਿੱਪ ਵਿਚਲੀਆਂ ਆਵਾਜ਼ਾਂ ਅਸਲ ਵਿਚ ਉਨ੍ਹਾਂ ਦੀਆਂ ਹਨ ਅਤੇ ਇਸ ਲਈ ‘ਆਪ’ ਸਰਕਾਰ ਕਲਿੱਪ ਦੀ ਪ੍ਰਮਾਣਿਕਤਾ ਬਾਰੇ ਕੋਈ ਬਹਾਨਾ ਨਹੀਂ ਬਣਾ ਸਕਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...