November 23, 2026, 11:43 am
----------- Advertisement -----------
HomeNewsBreaking Newsਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜੇ ਜੇਲ੍ਹ ਵਾਰਡਰ ਤੇ ਨਿੱਜੀ ਬੱਸ...

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜੇ ਜੇਲ੍ਹ ਵਾਰਡਰ ਤੇ ਨਿੱਜੀ ਬੱਸ ਦੇ ਹਾਕਰ ਨੂੰ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 11 ਅਕਤੂਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਭਗੌੜੇ ਚਲੇ ਆ ਰਹੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਵਾਰਡਰ ਹਰਪ੍ਰੀਤ ਸਿੰਘ (ਨੰਬਰ 4611) ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਨੇ ਉਕਤ ਜੇਲ੍ਹ ਵਿਖੇ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਇਲ ਫੋਨ ਦੀ ਬ੍ਰਾਮਦਗੀ ਉਪਰੰਤ ਉਸ ਖਿਲਾਫ ਮੁਕੱਦਮਾ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਨ ਦੇ ਦਰਜ ਮੁਕੱਦਮੇ ਵਿੱਚ ਭਗੌੜਾ ਸੀ। ਉੱਧਰ ਇੱਕ ਵੱਖਰੇ ਕੇਸ ਵਿੱਚ ਬੱਸ ਅੱਡਾ ਜਲੰਧਰ ਵਿਖੇ ਨਿੱਜੀ ਬੱਸ ਦੇ ਹਾਕਰ ਜਸਬੀਰ ਸਿੰਘ ਵਾਸੀ ਪਿੰਡ ਕੁਰੇਸ਼ੀਆ ਜ਼ਿਲ੍ਹਾ ਜਲੰਧਰ ਨੂੰ ਵੀ ਗ੍ਰਿਫਤਾਰ ਕੀਤਾ ਹੈ ਜੋ ਪੰਜਾਬ ਰੋਡਵੇਜ ਦੇ ਕਰਮਚਾਰੀਆ ਨਾਲ ਮਿਲੀਭੁਗਤ ਕਰਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਪ੍ਰਾਈਵੇਟ ਬੱਸਾਂ ਵਾਲਿਆ ਪਾਸੋਂ ਰਿਸ਼ਵਤ ਇੱਕਠੀ ਕਰਨ ਦੇ ਦੋਸ਼ ਸਬੰਧੀ ਦਰਜ ਕੇਸ ਵਿੱਚ ਭਗੌੜਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਾਰਡਰ ਹਰਪ੍ਰੀਤ ਸਿੰਘ ਵਾਸੀ ਪਿੰਡ ਵੈਰੋਵਾਲ ਦਾਰਾਪੁਰ, ਜ਼ਿਲ੍ਹਾ ਤਰਨਤਾਰਨ ਉਪਰ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਬੰਦ ਦੋਸ਼ੀ ਗੁਰਸੇਵਕ ਸਿੰਘ ਪਾਸੋਂ ਇੱਕ ਮੋਬਾਇਲ ਫੋਨ ਬ੍ਰਾਮਦ ਕਰਨ ਬਦਲੇ ਮੁਕੱਦਮਾ ਦਰਜ ਕਰਵਾਉਣ ਦਾ ਡਰਾਵਾ ਦੇ ਕੇ ਉਸ ਪਾਸੋਂ 8,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਲੱਗੇ ਸਨ।

ਉਨਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪਹਿਲਾਂ ਹੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 42, 52-ਏ ਜੇਲ ਕਾਨੂੰਨ ਦੇ ਤਹਿਤ ਐਫ.ਆਈ.ਆਰ ਨੰਬਰ 152, ਮਿਤੀ 07-04-2022 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਸੀ ਅਤੇ ਇਸ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਰਾਵਾਂ ਲੱਗੀਆਂ ਹੋਣ ਕਰਕੇ ਇਹ ਮੁਕੱਦਮਾ ਵਿਜੀਲੈਂਸ ਬਿਊਰੋ ਅੰਮਿ੍ਰਤਸਰ ਨੂੰ ਤਬਦੀਲ ਕੀਤਾ ਗਿਆ ਸੀ। ਉਕਤ ਮੁਲਜ਼ਮ ਦੀ ਗਿ੍ਰਫਤਾਰੀ ਉਪਰੰਤ ਉਸ ਤੋਂ ਹੋਰ ਪੁੱਛ-ਗਿੱਛ ਜਾਰੀ ਹੈ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮ ਅਤੇ ਪ੍ਰਾਈਵੇਟ ਵਿਅਕਤੀਆਂ ਉਪਰ ਨਿੱਜੀ ਬੱਸਾਂ ਨੂੰ ਫਾਇਦਾ ਪਹੁੰਚਾਉਣ ਲਈ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲਕੇ ਰੋਜਾਨਾ/ਮਹੀਨਾਵਾਰ ਰਿਸ਼ਵਤ ਵਸੂਲਣ ਦੇ ਦੋਸ਼ ਲੱਗੇ ਸਨ। ਇਸ ਸਬੰਧ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ 120-ਬੀ ਆਈ.ਪੀ.ਸੀ ਤਹਿਤ ਐਫ.ਆਈ.ਆਰ ਨੰਬਰ 05, ਮਿਤੀ 30.04.2021 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਜਸਬੀਰ ਸਿੰਘ ਨੂੰ ਬੱਸ ਅੱਡਾ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਤੋਂ ਹੋਰ ਪੁੱਛ-ਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...