November 16, 2026, 10:38 pm
----------- Advertisement -----------
HomeNewsEntertainmentਇਸ OTT 'ਤੇ ਰਿਲੀਜ਼ ਹੋਣ ਜਾ ਰਹੀ ਹੈ Kantara,ਜਾਣੋ ਕਦੋਂ ਕਿੱਥੇ ਅਤੇ...

ਇਸ OTT ‘ਤੇ ਰਿਲੀਜ਼ ਹੋਣ ਜਾ ਰਹੀ ਹੈ Kantara,ਜਾਣੋ ਕਦੋਂ ਕਿੱਥੇ ਅਤੇ ਕਿਵੇਂ ਦੇਖ ਸਕੋਗੇ ਇਹ ਸ਼ਾਨਦਾਰ ਫਿਲਮ

Published on

----------- Advertisement -----------

ਰਿਸ਼ਭ ਸ਼ੈੱਟੀ ਦੀ ਕਾਂਤਾਰਾ ਕੰਨੜ ਵਿੱਚ ਰਿਲੀਜ਼ ਹੋਈ ਸੀ। ਰਵਾਇਤੀ ਥੀਮ ‘ਤੇ ਬਣੀ ਇਸ ਫਿਲਮ ਨੇ ਸਿਨੇਮਾਘਰਾਂ ‘ਚ ਤੂਫਾਨ ਲਿਆ ਦਿੱਤਾ। 30 ਸਤੰਬਰ ਨੂੰ ਰਿਲੀਜ਼ ਹੋਈ ਇਸ ਫਿਲਮ ਦੀ ਲੋਕਪ੍ਰਿਅਤਾ ਇੰਨੀ ਵਧ ਗਈ ਕਿ ਨਿਰਮਾਤਾਵਾਂ ਨੂੰ ਇਸ ਨੂੰ ਹਿੰਦੀ ਸਮੇਤ ਹੋਰ ਭਾਸ਼ਾਵਾਂ ‘ਚ ਲਿਆਉਣ ਦਾ ਫੈਸਲਾ ਲੈਣਾ ਪਿਆ। ਕਾਂਤਾਰਾ 14 ਅਕਤੂਬਰ ਨੂੰ ਹਿੰਦੀ ਵਿੱਚ ਰਿਲੀਜ਼ ਹੋ ਰਹੀ ਹੈ ਅਤੇ ਇਸ ਦੇ ਹਿੰਦੀ ਟ੍ਰੇਲਰ ਨੂੰ ਵੀ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਹੁਣ ਕਾਂਤਾਰਾ ਦੇ OTT ‘ਤੇ ਰਿਲੀਜ਼ ਹੋਣ ਦੀ ਖਬਰ ਵੀ ਆ ਗਈ ਹੈ। ਫਿਲਮ ਦੇ ਲੇਖਕ-ਨਿਰਦੇਸ਼ਕ ਰਿਸ਼ਭ ਸ਼ੈੱਟੀ ਹਨ। ਇਹ ਫਿਲਮ ਹੁਣ ਮਲਿਆਲਮ, ਤਾਮਿਲ, ਹਿੰਦੀ ਅਤੇ ਤੇਲਗੂ ਵਿੱਚ ਰਿਲੀਜ਼ ਹੋਣ ਵਾਲੀ ਹੈ। ਪਰ ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਫਿਲਮ ਦਾ ਕੰਨੜ ਵਰਜਨ 4 ਨਵੰਬਰ ਨੂੰ OTT ‘ਤੇ ਰਿਲੀਜ਼ ਹੋ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਕੰਨੜ ਫਿਲਮ OTT ਪਲੇਟਫਾਰਮ Amazon Prime Video ‘ਤੇ ਰਿਲੀਜ਼ ਹੋਵੇਗੀ। ਇਸ ਤਰ੍ਹਾਂ, ਪ੍ਰਸ਼ੰਸਕਾਂ ਨੂੰ ਜਲਦੀ ਹੀ OTT ‘ਤੇ ਇਸ ਫਿਲਮ ਨੂੰ ਦੇਖਣ ਦਾ ਮੌਕਾ ਮਿਲੇਗਾ। ਕੰਤਾਰਾ ਵਿੱਚ ਰਿਸ਼ਭ ਸ਼ੈੱਟੀ ਦਾ ਸ਼ਾਨਦਾਰ ਕਿਰਦਾਰ ਹੈ। ਫਿਲਮ ‘ਚ ਉਨ੍ਹਾਂ ਤੋਂ ਇਲਾਵਾ ਪ੍ਰਮੋਦ ਸ਼ੈੱਟੀ, ਨਵੀਨ ਡੀ ਪਡਿਲ, ਅਚਯੁਤ ਕੁਮਾਰ, ਕਿਸ਼ੋਰ ਅਤੇ ਪ੍ਰਕਾਸ਼ ਤੁਮਿਨਾਡ ਮੁੱਖ ਭੂਮਿਕਾਵਾਂ ‘ਚ ਹਨ। ਇਹ ਫਿਲਮ KGF ਬਣਾਉਣ ਵਾਲੀ ਕੰਪਨੀ ਹੋੰਬਲੇ ਦੁਆਰਾ ਬਣਾਈ ਗਈ ਹੈ। ਦਕਸ਼ੀਨਾ ਕੰਨੜ ਦੇ ਕਾਲਪਨਿਕ ਪਿੰਡ ਵਿੱਚ ਸੈੱਟ ਕੀਤਾ ਗਿਆ, ‘ਕਾਂਤਾਰਾ’ ਇੱਕ ਵਿਜ਼ੂਅਲ ਟ੍ਰੀਟ ਹੈ ਜੋ ਕੰਬਾਲਾ ਅਤੇ ਭੂਤ ਕੋਲਾ ਕਲਾ ਦੇ ਪਰੰਪਰਾਗਤ ਸੱਭਿਆਚਾਰ ਨੂੰ ਜੀਵਨ ਵਿੱਚ ਲਿਆਉਂਦਾ ਹੈ। ਫਿਲਮ ਦੀ ਕਹਾਣੀ ਕਰਨਾਟਕ ਦੇ ਤੱਟਵਰਤੀ ਸੱਭਿਆਚਾਰ ਅਤੇ ਲੋਕਧਾਰਾ ਵਿੱਚ ਡੂੰਘੀਆਂ ਜੜ੍ਹਾਂ ਵਾਲੇ ਮਨੁੱਖ ਅਤੇ ਕੁਦਰਤ ਦੇ ਟਕਰਾਅ ‘ਤੇ ਆਧਾਰਿਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...