September 6, 2026, 9:23 am
----------- Advertisement -----------
HomeNewsEntertainmentਇਸ ਦਿਨ ਵੱਡੇ ਪਰਦੇ ‘ਤੇ ਦਸਤਕ ਦੇਵੇਗੀ ਗੁਰਨਾਮ ਤੇ ਸਰਗੁਣ ਦੀ ਫ਼ਿਲਮ...

ਇਸ ਦਿਨ ਵੱਡੇ ਪਰਦੇ ‘ਤੇ ਦਸਤਕ ਦੇਵੇਗੀ ਗੁਰਨਾਮ ਤੇ ਸਰਗੁਣ ਦੀ ਫ਼ਿਲਮ ‘Niga Marda Aayi Ve’

Published on

----------- Advertisement -----------

ਸਰਗੁਣ ਮਹਿਤਾ ਅਤੇ ਗੁਰਨਾਮ ਭੁੱਲਰ ਬਿਨਾਂ ਸ਼ੱਕ ਇਸ ਸਮੇਂ ਸਭ ਤੋਂ ਫੇਮਸ ਪੰਜਾਬੀ ਕਲਾਕਾਰ ਹਨ। ਜਿੱਥੇ ਸਰਗੁਣ ਨੇ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਮੋਹ’ ਵਿੱਚ ਕਮਾਲ ਕੀਤਾ, ਉਥੇ ਹੀ ਗੁਰਨਾਮ ਭੁੱਲਰ ਨੇ Main Viyah Nahi Karona Tere Naal, Lekh, Sohreyan Da Pind Aa Gaya ਅਤੇ Koka ਵਰਗੀਆਂ ਫਿਲਮਾਂ ਨਾਲ ਇਸ ਸਾਲ ਆਪਣੇ ਫੈਨਸ ਨੂੰ ਖੂਬ ਐਂਟਰਟੇਨ ਕੀਤਾ। ਹੁਣ ਇਹ ਦੋਵੇਂ ਸੁਪਰਸਟਾਰ ਜਲਦ ਹੀ ਇੱਕਠੇ ਆਉਣ ਵਾਲੀ ਪੰਜਾਬੀ ਫਿਲਮ ‘ਨਿਗ੍ਹਾ ਮਰਦਾ ਆਈ ਵੇ’ ‘ਚ ਇੱਕ ਵਾਰ ਫਿਰ ਤੋਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। ਜੀ ਹਾਂ ਕਈ ਵਾਰ ਤਾਰੀਕਾਂ ਦਾ ਹੇਰ-ਫੇਰ ਕਰਨ ਤੋਂ ਬਾਅਦ ‘ਨਿਗਾ ਮਾਰਦਾ ਆਈਂ ਵੇ’ ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਸਟਾਰਰ ਇਹ ਫ਼ਿਲਮ ਅਗਲੇ ਸਾਲ 17 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਇਹ ਫ਼ਿਲਮ 17 ਮਾਰਚ 2023 ਨੂੰ ਸਿਨੇਮੇਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸ ਤੋਂ ਬਾਅਦ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ। ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਦੀ ਨਵੀਂ ਪੰਜਾਬੀ ਫਿਲਮ “ਨਿਗਾ ਮਾਰਦਾ ਆਈਂ ਵੇ” ਦੀ ਕਹਾਣੀ ਤੇ ਨਿਰਦੇਸ਼ਕ ਰੁਪਿੰਦਰ ਇੰਦਰਜੀਤ ਨੇ ਕੀਤਾ ਹੈ। ਫ਼ਿਲਮ ਬਾਰੇ ਗੱਲ ਕਰੀਏ ਤਾਂ ਇਸ ਫ਼ਿਲਮ ਦੀ ਸ਼ੂਟਿੰਗ ਯੂਕੇ ਅਤੇ ਭਾਰਤ ਵਿੱਚ ਹੋਈ ਹੈ। ਦੱਸ ਦਈਏ ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਪਹਿਲੀ ਵਾਰ ਸੁਰਖੀ ਬਿੰਦੀ ਚ ਨਜ਼ਰ ਆਏ ਸਨ। ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਕਾਫੀ ਪਸੰਦ ਕੀਤਾ ਸੀ। ਜਿਸ ਤੋਂ ਬਾਅਦ ਇਹ ਜੋੜੀ ਇਸ ਸਾਲੇ ਰਿਲੀਜ਼ ਹੋਈ ਫ਼ਿਲਮ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’ ‘ਚ ਵੀ ਨਜ਼ਰ ਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...