June 4, 2026, 11:25 pm
----------- Advertisement -----------
HomeNewsLatest Newsਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸ੍ਰੀ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

Published on

----------- Advertisement -----------

ਅੱਜ ਚੌਥੀ ਪਾਤਸ਼ਾਹੀ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕਰਨ ਵਾਲੇ ਸ੍ਰੀ ਗੁਰੂ ਰਾਮਦਾਸ ਜੀ ਦਾ 448ਵਾਂ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਸ੍ਰੀ ਦਰਬਾਰ ਸਾਹਿਬ ਪਹੁੰਚ ਰਹੀਆਂ ਹਨ। ਇਸ ਦੇ ਨਾਲ ਹੀ ਫੁੱਲਾਂ ਨਾਲ ਸਜਾਇਆ ਗਿਆ ਦਰਬਾਰ ਸਾਹਿਬ ਬਹੁਤ ਹੀ ਖੂਬਸੂਰਤ ਲੱਗ ਰਿਹਾ ਹੈ।

ਦੱਸ ਦਈਏ ਕਿ ਚੌਥੇ ਗੁਰੂ ਸ੍ਰੀ ਰਾਮਦਾਸ ਜੀ ਦਾ ਜਨਮ 1534 ਵਿੱਚ ਲਾਹੌਰ ਦੇ ਚੂਨਾ ਮੰਡੀ ਇਲਾਕੇ ਵਿੱਚ ਹੋਇਆ। ਗੁਰੂ ਜੀ ਨੇ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ। 5 ਸਾਲ ਦੀ ਉਮਰ ਵਿੱਚ ਆਪਣੇ ਮਾਤਾ-ਪਿਤਾ ਨੂੰ ਗੁਆਉਣ ਤੋਂ ਬਾਅਦ, ਉਹ ਆਪਣੀ ਨਾਨੀ ਕੋਲ ਹੀ ਰਹੇ। ਤੀਜੇ ਗੁਰੂ ਅਮਰਦਾਸ ਜੀ ਉਨ੍ਹਾਂ ਨੂੰ ਆਪਣੇ ਨਾਲ ਲੈ ਗਏ। ਤੀਜੇ ਗੁਰੂ ਅਮਰਦਾਸ ਜੀ ਨੇ ਉਨ੍ਹਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਬਾਉਲੀ (ਖੂਹ) ਦੀ ਉਸਾਰੀ ਦਾ ਕੰਮ ਸੌਂਪਿਆ, ਜੋ ਕਿ 1559 ਵਿੱਚ ਪੂਰਾ ਹੋਇਆ ਸੀ। ਇਸ ਤੋਂ ਬਾਅਦ ਗੁਰੂ ਜੀ ਦੀ ਆਗਿਆ ਨਾਲ 1564 ਵਿੱਚ ‘ਅੰਮ੍ਰਿਤਸਰ’ ਦੀ ਉਸਾਰੀ ਸ਼ੁਰੂ ਕੀਤੀ। ਦੱਸ ਦਈਏ ਕਿ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...