October 26, 2026, 3:36 pm
----------- Advertisement -----------
HomeNewsNational-Internationalਲੁਧਿਆਣਾ 'ਚ ਨਾਈਟ ਡਿਊਟੀ ਕਰਕੇ ਆ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ...

ਲੁਧਿਆਣਾ ‘ਚ ਨਾਈਟ ਡਿਊਟੀ ਕਰਕੇ ਆ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ

Published on

----------- Advertisement -----------

ਲੁਧਿਆਣਾ : ਜਸਪਾਲ ਬਾਂਗੜ ਇਲਾਕੇ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਅਧੇੜ ਉਮਰ ਦੇ ਵਿਅਕਤੀ ਦੀ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਮਿਲਦਿਆਂ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਮਹਾਂਦੇਵ ਨਗਰ ਦੇ ਰਹਿਣ ਵਾਲੇ ਮਹੇਸ਼ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜੇਸ਼ ਗੁਪਤਾ(42) ਫੈਕਟਰੀ ਵਿਚ ਨੌਕਰੀ ਕਰਦਾ ਸੀ।

ਬੀਤੀ ਰਾਤ ਉਹ ਨਾਈਟ ਡਿਊਟੀ ਕਰ ਕੇ ਪੈਦਲ ਹੀ ਘਰ ਵਾਪਸ ਆ ਰਿਹਾ ਸੀ। ਜਿਸ ਤਰ੍ਹਾਂ ਹੀ ਰਾਜੇਸ਼ ਖ਼ਾਲਸਾ ਰਬੜ ਇੰਡਸਟਰੀ ਦੇ ਲਾਗੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।ਰਾਜੇਸ਼ ਐਨੀ ਬੁਰੀ ਤਰ੍ਹਾਂ ਫੱਟੜ ਹੋਇਆ ਕਿ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਜਾਣਕਾਰੀ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...