September 7, 2026, 12:50 pm
----------- Advertisement -----------
HomeNewsEntertainmentਸਿਧਾਰਥ ਮਲਹੋਤਰਾ ਦੇ ਨਾਲ ਬਰਥਡੇ ਪਾਰਟੀ 'ਚ ਪਹੁੰਚੀ ਕਿਆਰਾ ਅਡਵਾਨੀ ਦਾ ਦਿੱਸਿਆ...

ਸਿਧਾਰਥ ਮਲਹੋਤਰਾ ਦੇ ਨਾਲ ਬਰਥਡੇ ਪਾਰਟੀ ‘ਚ ਪਹੁੰਚੀ ਕਿਆਰਾ ਅਡਵਾਨੀ ਦਾ ਦਿੱਸਿਆ ਬੋਲਡ ਅੰਦਾਜ਼ ,ਦੇਖੋ ਵੀਡੀਓ

Published on

----------- Advertisement -----------

ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੀ ਲਵ ਸਟੋਰੀ ਦੀਆਂ ਚਰਚਾ ਪਿਛਲੇ ਕੁਝ ਸਮੇਂ ਤੋਂ ਫਿਲਮੀ ਗਲਿਆਰਿਆਂ ‘ਚ ਜ਼ੋਰ-ਸ਼ੋਰ ਨਾਲ ਹੋ ਰਹੀਆਂ ਹਨ। ਦੋਵਾਂ ਨੂੰ ਅਕਸਰ ਇੱਕ ਦੂਜੇ ਨਾਲ ਸਮਾਂ ਬਿਤਾਉਂਦੇ ਦੇਖਿਆ ਜਾਂਦਾ ਹੈ। ਹਾਲਾਂਕਿ ਇਸ ਜੋੜੇ ਨੇ ਆਪਣੇ ਰਿਸ਼ਤੇ ‘ਤੇ ਕਦੇ ਕੋਈ ਬਿਆਨ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਦੋਹਾਂ ਨੂੰ ਇਕੱਠੇ ਸਪਾਟ ਕੀਤਾ ਗਿਆ। ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਨੇ ਸੋਮਵਾਰ ਰਾਤ ਬਾਲੀਵੁੱਡ ਨਿਰਮਾਤਾ ਅਸ਼ਵਨੀ ਯਾਰਦੀ ਦੇ ਜਨਮਦਿਨ ਦੀ ਪਾਰਟੀ ਵਿੱਚ ਸ਼ਿਰਕਤ ਕੀਤੀ। ਦੋਵਾਂ ਨੇ ਇਕੱਠੇ ਕੈਮਰੇ ਵੱਲ ਦੇਖ ਕੇ ਖੂਬ ਪੋਜ਼ ਵੀ ਦਿੱਤੇ। ਕਿਆਰਾ ਅਤੇ ਸਿਧਾਰਥ ਮਲਹੋਤਰਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਇਸ ਦੌਰਾਨ ਕਿਆਰਾ ਗੋਲਡਨ ਸਕਰਟ ਦੇ ਨਾਲ ਵਾਈਟ ਕਲਰ ਦੇ ਰਿਵੀਲਿੰਗ ਬ੍ਰੇਲੇਟ ਟਾਪ ਵਿੱਚ ਨਜ਼ਰ ਆਈ।

ਮਸ਼ਹੂਰ ਬਾਲੀਵੁੱਡ ਨਿਰਮਾਤਾ ਅਸ਼ਵਨੀ ਯਾਰਦੀ ਨੇ ਕੱਲ੍ਹ ਮੁੰਬਈ ਵਿੱਚ ਆਪਣੇ ਜਨਮਦਿਨ ਦੀ ਪਾਰਟੀ ਦਾ ਆਯੋਜਨ ਕੀਤਾ ਸੀ। ਇਸ ਮੌਕੇ ‘ਤੇ ਫਿਲਮ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਸ਼ਾਮਲ ਹੋਏ, ਜਿਨ੍ਹਾਂ ‘ਚ ਅਕਸ਼ੇ ਕੁਮਾਰ, ਸਲਮਾਨ ਖਾਨ, ਰਿਤੇਸ਼ ਦੇਸ਼ਮੁਖ, ਜੇਨੇਲੀਆ, ਰਵੀਨਾ ਟੰਡਨ, ਏਕਤਾ ਕਪੂਰ, ਕਾਰਤਿਕ ਆਰੀਅਨ, ਸੋਨਾਕਸ਼ੀ ਸਿਨਹਾ ਵਰਗੇ ਸਿਤਾਰੇ ਨਜ਼ਰ ਆਏ। ਇਸ ਜੋੜੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕਿਆਰਾ ਅਡਵਾਨੀ ਨੂੰ ਹਾਲ ਹੀ ‘ਚ ਵਰੁਣ ਧਵਨ ਨਾਲ ‘ਜੁਗ ਜੁਗ ਜੀਓ’ ‘ਚ ਦੇਖਿਆ ਗਿਆ ਸੀ। ਇਨ੍ਹੀਂ ਦਿਨੀਂ ਅਭਿਨੇਤਰੀ ਕਾਰਤਿਕ ਦੇ ਨਾਲ ਸੱਤਿਆਪ੍ਰੇਮ ਕਥਾ ਦੀ ਸ਼ੂਟਿੰਗ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਿਲਮ ਦੀ ਸ਼ੂਟਿੰਗ ਦਾ ਪਹਿਲਾ ਸ਼ੈਡਿਊਲ ਖਤਮ ਹੋ ਗਿਆ ਹੈ। ਇਹ ਸਾਲ 2023 ਵਿੱਚ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਸਿਧਾਰਥ ਥੈਂਕ ਗੌਡ ‘ਚ ਨਜ਼ਰ ਆਉਣ ਵਾਲੇ ਹਨ ਜੋ ਦੀਵਾਲੀ ਦੇ ਮੌਕੇ ‘ਤੇ ਰਿਲੀਜ਼ ਹੋਵੇਗੀ। ਇਸ ਕਾਮੇਡੀ ਫਿਲਮ ਦਾ ਨਿਰਦੇਸ਼ਨ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ ਇੰਦਰ ਕੁਮਾਰ ਨੇ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...