November 17, 2026, 8:28 am
----------- Advertisement -----------
HomeNewsLatest Newsਭਾਜਪਾ ਵੱਲੋਂ ਦਲ-ਬਦਲੂਆਂ ਨੂੰ ਕੇਂਦਰੀ ਸੁਰੱਖਿਆ ਦੇਣ ਤੇ ਰਾਜਾ ਵੜਿੰਗ ਨੇ ਲਈ...

ਭਾਜਪਾ ਵੱਲੋਂ ਦਲ-ਬਦਲੂਆਂ ਨੂੰ ਕੇਂਦਰੀ ਸੁਰੱਖਿਆ ਦੇਣ ਤੇ ਰਾਜਾ ਵੜਿੰਗ ਨੇ ਲਈ ਚੁਟਕੀ

Published on

----------- Advertisement -----------

ਚੰਡੀਗੜ੍ਹ, 11 ਅਕਤੂਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਦਲ-ਬਦਲੂਆਂ ਨੂੰ ਕੇਂਦਰੀ ਸੁਰੱਖਿਆ ਮੁਹੱਈਆ ਕਰਵਾਉਣ ‘ਤੇ ਚੁਟਕੀ ਲਈ ਹੈ।
ਪੰਜ ਨੇਤਾਵਾਂ ਨੂੰ ਕੇਂਦਰੀ ਸੁਰੱਖਿਆ ਮਿਲਣ ਦੀਆਂ ਖਬਰਾਂ ‘ਤੇ ਟਵੀਟ ਕਰਦੇ ਹੋਏ ਵੜਿੰਗ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਤੋਂ ਬਚਣ ਲਈ ਭਾਜਪਾ ‘ਚ ਸ਼ਰਨ ਲੈਣ ਵਾਲੇ ਲੋਕਾਂ ਨੂੰ ਵਾਈ ਅਤੇ ਵਾਈ-ਪਲੱਸ ਸੁਰੱਖਿਆ ਕਵਰ ਰਾਹੀਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਸਵਾਲ ਕੀਤਾ ਕਿ ਕੀ ਭਾਜਪਾ ਸੱਚਮੁੱਚ ਇਹ ਸੋਚਦੀ ਹੈ ਕਿ ਕੁਝ ਕੁ ਦਲ-ਬਦਲੂਆਂ ਨੂੰ ਸੁਰੱਖਿਆ ਦੇ ਕੇ ਉਹ ਪੂਰੇ ਪੰਜਾਬ ਨੂੰ ਆਪਣੇ ਨਾਲ ਲਾ ਸਕਦੀ ਹੈ। ਪਰ ਪੰਜਾਬ ਵਿੱਚ ਭਾਜਪਾ ਲਈ ਅਜਿਹੀਆਂ ਚਾਲਾਂ ਕੰਮ ਨਹੀਂ ਆਉਣਗੀਆਂ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਈ ਦਲ-ਬਦਲੂਆਂ ਅਤੇ ਬਾਹਰੀ ਲੋਕਾਂ ਦੇ ਭਾਜਪਾ ‘ਚ ਸ਼ਾਮਲ ਹੋਣ ਕਾਰਨ ਆਪਣੇ ਹੀ ਨੇਤਾਵਾਂ ‘ਚ ਅਸੰਤੁਸ਼ਟਤਾ ਦੇ ਮੱਦੇਨਜ਼ਰ ਪਾਰਟੀ (ਭਾਜਪਾ) ਹੁਣ ਇਨ੍ਹਾਂ ਨੂੰ ਕੁਝ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾ ਕੇ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਇਹ ਇਨ੍ਹਾਂ ਨੂੰ ਹੋਰ ਕੁਝ ਨਹੀਂ ਦੇ ਸਕਦੀ। .
ਉਨ੍ਹਾਂ ਦਾਅਵਾ ਕੀਤਾ ਕਿ ਨਹੀਂ ਤਾਂ, ਭਾਜਪਾ ਕੋਲ ਇਨ੍ਹਾਂ ਦਲ-ਬਦਲੂਆਂ ਨੂੰ ਦੇਣ ਲਈ ਹੋਰ ਕੁਝ ਨਹੀਂ ਹੈ। ਜਦਕਿ ਇਨ੍ਹਾਂ ‘ਚੋਂ ਕਈ ਲੋਕ ਭਾਜਪਾ ‘ਚ ਜਾ ਕੇ ਘਾਟਾ ਮਹਿਸੂਸ ਕਰ ਰਹੇ ਹਨ ਅਤੇ ਆਪਣੀ ਮਾਂ ਪਾਰਟੀ ਨਾਲ ਵਿਸ਼ਵਾਸਘਾਤ ਕਰਨ ਦੇ ਫੈਸਲੇ ‘ਤੇ ਪਛਤਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...