ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ‘ਤੇ ਲੁਧਿਆਣਾ ਪੁਲਿਸ ਕਮਿਸ਼ਨਰ ਦਾ ਬਿਆਨ ਸਾਹਮਣੇ ਆਇਆ ਹੈ। ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖਮੀ ਹੋ ਗਏ। ਚੰਡੀਗੜ੍ਹ ਤੋਂ ਬੰਬ ਨਿਰੋਧਕ ਟੀਮ ਅਤੇ ਫੋਰੈਂਸਿਕ ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਘਬਰਾਉਣ ਦੀ ਲੋੜ ਨਹੀਂ ਹੈ।
ਇਸ ਮਾਮਲੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚ ਰਹੇ ਹਨ ਤੇ। ਉਨ੍ਹਾਂ ਨੇ ਕਿਹਾ ਕਿ-” ਮੈਂ ਲੁਧਿਆਣਾ ਜਾ ਰਿਹਾ ਹਾਂ। ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੁਝ ਦੇਸ਼ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ। ਸਰਕਾਰ ਚੌਕਸ ਹੈ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ”












