ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਅੱਜ ਵੀਰਵਾਰ ਨੂੰ ਦੁਪਹਿਰ ਦੇ ਸਮੇਂ ਵੱਡਾ ਧਮਾਕਾ ਹੋਇਆ, ਜਿਸ ਕਾਰਨ ਪੂਰੀ ਇਮਾਰਤ ‘ਚ ਕੰਬਣ ਲੱਗ ਪਈ। ਇਸ ਹਾਦਸੇ ‘ਚ ਦੋ ਲੋਕਾਂ ਦੇ ਮਰਨ ਦੀ ਖ਼ਬਰ ਆਈ ਹੈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਹਾਦਸੇ ਸੰਬੰਧੀ ਟਵੀਟ ਕੀਤਾ ਗਿਆ ਹੈ।
ਵੀਰਵਾਰ ਨੂੰ ਹੋਏ ਵੱਡੇ ਧਮਾਕੇ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਧਮਾਕੇ ਦੌਰਾਨ ਜ਼ਖਮੀ ਹੋਣ ਵਾਲੇ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ ਅਤੇ ਪੰਜਾਬ ਪੁਲਸ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣਾ ਚਾਹੀਦਾ ਹੈ।












