November 5, 2026, 12:33 pm
----------- Advertisement -----------
HomeNewsLatest Newsਮਾਣਯੋਗ ਹਾਈਕੋਰਟ ਵੱਲੋਂ ਸੁਣਾਏ ਫੈਸਲੇ ਨੇ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਝੂਠ...

ਮਾਣਯੋਗ ਹਾਈਕੋਰਟ ਵੱਲੋਂ ਸੁਣਾਏ ਫੈਸਲੇ ਨੇ ਭਗਵੰਤ ਮਾਨ ਅਤੇ ਕੇਜਰੀਵਾਲ ਦੇ ਝੂਠ ਦਾ ਪਰਦਾਫਾਸ਼ ਕੀਤਾ: ਜੀਵਨ ਗੁਪਤਾ

Published on

----------- Advertisement -----------

ਚੰਡੀਗੜ੍ਹ: 12 ਸਤੰਬਰ ( ), ਮਾਨਯੋਗ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਆਪ ਨੇਤਾ ਤੇ ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਖਿਲਾਫ ਦਰਜ ਐਫ.ਆਈ.ਆਰ. ਨੂੰ ਰੱਦ ਕੀਤੇ ਜਾਣ ਦੇ ਦਿੱਤੇ ਫੈਸਲੇ ਦਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਹੈ, ਉਦੋਂ ‘ਤੋਂ ਅੱਜ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਹੁਕਮਾਂ ਨੂੰ ਸੰਵਿਧਾਨਕ ਹੁਕਮ ਮੰਨ ਕੇ ਵਿਰੋਧੀ ਧਿਰਾਂ ਖ਼ਿਲਾਫ਼ ਦਮਨਕਾਰੀ ਨੀਤੀਆਂ ਅਪਣਾ ਕੇ ਉਹਨਾਂ ਦੇ ਆਗੂਆਂ ‘ਤੇ ਝੂਠੇ ਕੇਸ ਦਰਜ ਕਰਵਾ ਰਹੇ ਹਨ। ਮਾਣਯੋਗ ਹਾਈਕੋਰਟ ਵੱਲੋਂ ਸੁਣਾਇਆ ਗਿਆ ਫੈਸਲਾ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਸੱਚ ਦਾ ਸ਼ੀਸ਼ਾ ਦਿਖਾ ਦਿੱਤਾ ਹੈ। ਭਗਵੰਤ ਮਾਨ ਅਤੇ ਕੇਜਰੀਵਾਲ ਦੀ ਇਸ ਹਰਕਤ ਨੇ ਪੰਜਾਬ ਸਰਕਾਰ ਦਾ ਸਿਰ ਸ਼ਰਮ ਨਾਲ ਝੁਕਾਇਆ ਹੈ, ਪਰ ਇੰਨੀ ਨਮੋਸ਼ੀ ਤੋਂ ਬਾਅਦ ਵੀ ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਬਿਲਕੁਲ ਵੀ ਸ਼ਰਮ ਨਹੀਂ ਆਵੇਗੀ।

ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੋਵਾਂ ਵੱਲੋਂ ਆਪਣੀ ਸਿਆਸੀ ਰੰਜਿਸ਼ ਕਾਰਨ ਆਪਣੇ ਵਿਰੋਧੀਆਂ ‘ਤੇ ਝੂਠੇ ਕੇਸ ਦਰਜ ਕਰਵਾਏ ਜਾ ਰਹੇ ਹਨ। ਜਿਸ ‘ਤੇ ਮਾਣਯੋਗ ਅਦਾਲਤ ਵੱਲੋਂ ‘ਦੂਧ ਦਾ ਦੁੱਧ ਤੇ ਪਾਣੀ ਦਾ ਪਾਣੀ’ ਕਰ ਕੇ ਪੀੜਤਾਂ ਨੂੰ ਇਨਸਾਫ਼ ਦਿੱਤਾ ਗਿਆ ਹੈ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ‘ਆਪ’ ਸਰਕਾਰ ਦੇ ਵਿਰੋਧੀਆਂ ਨੂੰ ਧਮਕੀਆਂ ਮਿਲਣ ਅਤੇ ਝੂਠੇ ਕੇਸ ਦਰਜ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਵਲੋਂ ਭਾਜਪਾ ਖਿਲਾਫ਼ ਚਲਾਇਆ ਗਿਆ ਓਪਰੇਸ਼ਨ ਲੋਟਸ ਭਾਜਪਾ ਦੀ ਪੰਜਾਬ ਵਿੱਚ ਦਿਨ-ਬ-ਦਿਨ ਵਧਦੀ ਲੋਕਪ੍ਰਿਅਤਾ ਨੂੰ ਰੋਕਣ ਲਈ ਅਤੇ ਭਗਵੰਤ ਮਾਨ ਨੂੰ ਮੁਖਮੰਤਰੀ ਦੇ ਔਹਦੇ ‘ਤੋਂ ਹਟਾਉਣ ਲਈ ਹੈI ਪਰ ਵਿਰੋਧੀ ਧਿਰ ਅਜਿਹੀਆਂ ਘਿਨਾਉਣੀਆਂ ਹਰਕਤਾਂ ਤੋਂ ਡਰਨ ਵਾਲੀ ਨਹੀਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...