November 17, 2026, 1:55 am
----------- Advertisement -----------
HomeNewsLatest Newsਖਹਿਰਾ ਨੇ ਮਾਨ ਨੂੰ ਕੇਜਰੀਵਾਲ ਦੇ ਇਸ਼ਾਰੇ ਤੇ ਐਸ.ਵਾਈ.ਐਲ ਤੇ ਕੋਈ ਸਮਝੋਤਾ...

ਖਹਿਰਾ ਨੇ ਮਾਨ ਨੂੰ ਕੇਜਰੀਵਾਲ ਦੇ ਇਸ਼ਾਰੇ ਤੇ ਐਸ.ਵਾਈ.ਐਲ ਤੇ ਕੋਈ ਸਮਝੋਤਾ ਨਾ ਕਰਨ ਦੀ ਦਿੱਤੀ ਚਿਤਾਵਨੀ

Published on

----------- Advertisement -----------

ਚੰਡੀਗੜ, 12 ਅਕਤੂਬਰ : – ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ਤੇ ਸਤਲੁਜ ਯਮੁਨਾ ਲੰਿਕ ਨਹਿਰ ਦੇ ਮੁੱਦੇ ਤੇ ਕਿਸੇ ਤਰਾਂ ਦਾ ਵੀ ਸਮਝੋਤਾ ਨਾ ਕਰਨ ਦੀ ਚਿਤਾਵਨੀ ਦਿੱਤੀ।

ਖਹਿਰਾ ਨੇ ਕਿਹਾ ਕਿ ਪਾਣੀ ਦੀ ਬੇਇਨਸਾਫੀ ਅਤੇ ਫਸਲਾਂ ਦੇ ਘੱਟ ਮੁੱਲ ਨੇ ਪੰਜਾਬ ਦੇ ਕਿਸਾਨਾਂ ਨੂੰ ਇੱਕ ਲੱਖ ਕਰੋੜ ਰੁਪਏ ਦੇ ਕਰਜੇ ਹੇਠ ਪਹਿਲ਼ਾਂ ਹੀ ਦਬਾਇਆ ਹੋਇਆ ਹੈ ਜਿਸ ਕਾਰਨ ਕਿਸਾਨ ਵੱਡੀ ਗਿਣਤੀ ਵਿੱਚ ਖੁਦਕੁਸ਼ੀਆਂ ਕਰ ਰਹੇ ਹਨ, ਇਸ ਲਈ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਐਸ.ਵਾਈ.ਐਲ ਰਾਹੀਂ ਹਰਿਆਣਾ ਨੂੰ ਨਹੀਂ ਜਾਣ ਦੇਵਾਂਗੇ। ਖਹਿਰਾ ਨੇ ਕਿਹਾ ਕਿ ਬਹੁਤ ਦੁਖਦਾਈ ਗੱਲ ਹੈ ਕਿ ਹਾਲ ਹੀ ਵਿੱਚ ਕੇਜਰੀਵਾਲ ਵੱਲੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਸਾਂਝਾ ਕੀਤੇ ਜਾਣ ਦੇ ਦਿੱਤੇ ਬਿਆਨ ਉੱਪਰ ਨਾਲ ਬੈਠੇ ਭਗਵੰਤ ਮਾਨ ਨੇ ਹਾਮੀ ਵਿੱਚ ਸਿਰ ਹਿਲਾਇਆ।

ਮਾਨ ਅਤੇ ਹਰਿਆਣਾ ਦੇ ਉਹਨਾਂ ਦੇ ਹਮਰੁਤਬਾ ਮਨੋਹਰ ਲਾਲ ਖੱਟਰ ਦਰਮਿਆਨ 14 ਅਕਤੂਬਰ ਨੂੰ ਹੋਣ ਵਾਲੀ ਪ੍ਰਸਤਾਵਿਤ ਮੀਟਿੰਗ ਤੋਂ ਪਹਿਲਾਂ ਅੱਜ ਇਥੇ ਇੱਕ ਬਿਆਨ ਜਾਰੀ ਕਰਦਿਆਂ ਖਹਿਰਾ ਨੇ ਕਿਹਾ ਕਿ ਉਹਨਾਂ ਦਾ ਖਦਸ਼ਾ ਕੇਜਰੀਵਾਲ ਵੱਲੋਂ ਵਾਰ ਵਾਰ ਦਿੱਤੇ ਜਾ ਰਹੇ ਬਿਆਨਾਂ ਤੇ ਅਧਾਰਿਤ ਹੈ ਕਿ ਹਰਿਆਣਾ ਨੂੰ ਵੀ ਪੰਜਾਬ ਤੋਂ ਪਾਣੀ ਮਿਲਣਾ ਚਾਹੀਦਾ ਹੈ ਜੋ ਕਿ ਮਾਨ ਨੂੰ ਕੋਈ ਸਮੱਸਿਆ ਨਹੀਂ ਲੱਗਦਾ।

ਇਸ ਤੋਂ ਇਲਾਵਾ ਆਪ ਦੇ ਸੰਸਦ ਮੈਂਬਰ ਅਤੇ ਹਰਿਆਣਾ ਦੇ ਇੰਚਾਰਜ ਡਾ. ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਪਹਿਲਾਂ ਹੀ ਆਪ ਦੀ ਸਰਕਾਰ ਹੈ ਇਸ ਲਈ ਇਹ ਯਕੀਨੀ ਬਣਾਵੇਗੀ ਕਿ ਐਸ.ਵਾਈ.ਐਲ ਦਾ ਪਾਣੀ ਹਰਿਆਣਾ ਦੇ ਹਰ ਪਿੰਡ ਵਿੱਚ ਪਹੁੰਚੇ ਜੋ ਕਿ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਕਾਂਗਰਸੀ ਵਿਧਾਇਕ ਨੇ ਮਾਨ ਨੂੰ ਕਾਂਗਰਸ ਸਰਕਾਰ ਤੋਂ ਸਬਕ ਸਿੱਖਣ ਲਈ ਆਖਿਆ ਜਿਸਨੇ ਕਿ ਪੰਜਾਬ ਦੇ ਕੀਮਤੀ ਪਾਣੀਆਂ ਨੂੰ ਬਚਾਉਣ ਲਈ 2004 ਵਿੱਚ ਦੂਸਰੇ ਰਾਜਾਂ ਨਾਲ ਪਾਣੀਆਂ ਦੀ ਵੰਡ ਦੇ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਸੀ ਨਹੀਂ ਤਾਂ ਪੰਜਾਬ ਦਾ ਬਹੁਤ ਸਾਰਾ ਹਿੱਸਾ ਸੁੱਕ ਕੇ ਬੰਜਰ ਹੋ ਜਾਵੇਗਾ।

ਖਹਿਰਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਗਲੇ ਸਾਲ ਹੋਣ ਵਲੀਆਂ ਚੋਣਾਂ ਦੇ ਮੱਦੇਨਜਰ ਐਸ.ਵਾਈ.ਐਲ ਉੱਪਰ ਸਾਡੇ ਅਧਿਕਾਰ ਹਰਿਆਣਾ ਨੂੰ ਸੋਂਪਣ ਲਈ ਭਗਵੰਤ ਮਾਨ ਉੱਪਰ ਦਬਾਅ ਬਣਾਉਣ ਲਈ ਹਰ ਹੀਲਾ ਵਰਤ ਰਿਹਾ ਹੈ। ਉਹਨਾਂ ਕਿਹਾ ਕਿ ਆਪਣੇ ਸ਼ਰਾਰਤੀ ਬਦਲਾਅ ਦੇ ਨਾਅਰੇ ਤਹਿਤ ਪੰਜਾਬ ਵਿੱਚ ਸਰਕਾਰ ਬਣਾਉਣ ਉਪਰੰਤ ਕੇਜਰੀਵਾਲ ਸਾਡੇ ਦਰਿਆਈ ਪਾਣੀਆਂ ਦੇ ਮੱੁਦੇ ਉੱਪਰ ਸਾਡੇ ਸੂਬੇ ਦੀ ਲੁੱਟ ਕਰਕੇ ਹਰਿਆਣਾ ਵਿੱਚ ਸਰਕਾਰ ਬਣਾਉਣਾ ਚਾਹੁੰਦਾ ਹੈ ਜੋ ਕਿ ਅਸੀਂ ਕਿਸੇ ਵੀ ਕੀਮਤ ਤੇ ਨਹੀਂ ਹੋਣ ਦਿਆਂਗੇ।

ਇਹ ਦਾਅਵਾ ਕਰਦੇ ਹੋਏ ਕਿ ਰਿਪੇਰੀਅਨ ਕਾਨੂੰਨਾਂ ਤਹਿਤ ਹਰਿਆਣਾ ਜਾਂ ਕਿਸੇ ਹੋਰ ਸੂਬੇ ਦਾ ਪੰਜਾਬ ਦੇ ਪਾਣੀਆਂ ਤੇ ਕੋਈ ਹੱਕ ਨਹੀਂ ਹੈ ਖਹਿਰਾ ਨੇ ਕਿਹਾ ਕਿ ਪੰਜਾਬ ਐਸ.ਵਾਈ.ਐਲ ਦੇ ਪਾਣੀ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਵੰਡਣ ਦੇ ਕੇਜਰੀਵਾਲ ਦੇ ਸੁਝਾਅ ਨੁੰ ਪੂਰੀ ਤਰਾਂ ਰੱਦ ਕਰਦਾ ਹੈ ਕਿਉਂਕਿ ਸੂਬੇ ਵਿੱਚ ਪਹਿਲ਼ਾਂ ਹੀ ਦਰਿਆਈ ਪਾਣੀ ਦੀ ਘਾਟ ਹੈ ਅਤੇ 14 ਲੱਖ ਟਿਊਬਵੈਲਾਂ ਨਾਲ ਧਰਤੀ ਹੇਠਲਾ ਪਾਣੀ ਖਤਰਨਾਕ ਢੰਗ ਨਾਲ ਹੇਠਾਂ ਵੱਲ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...