October 28, 2026, 11:25 am
----------- Advertisement -----------
HomeNewsLatest Newsਐਸਵਾਈਐਲ 'ਤੇ ਕੋਈ ਸਮਝੌਤਾ ਨਾ ਕਰਨ ਦੀ ਗਰੰਟੀ ਦੇਣ ਮਾਨ: ਪੰਜਾਬ ਕਾਂਗਰਸ

ਐਸਵਾਈਐਲ ‘ਤੇ ਕੋਈ ਸਮਝੌਤਾ ਨਾ ਕਰਨ ਦੀ ਗਰੰਟੀ ਦੇਣ ਮਾਨ: ਪੰਜਾਬ ਕਾਂਗਰਸ

Published on

----------- Advertisement -----------

ਚੰਡੀਗੜ੍ਹ, 13 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਿਨਾਂ ਸ਼ਰਤ ਸਪੱਸ਼ਟ ਗਾਰੰਟੀ ਦੇਣ ਲਈ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਜ਼ਿੰਦਗੀ ਅਤੇ ਮੌਤ ਦਾ ਮਸਲਾ ਹੈ ਤੇ ਇਸ ਵਿੱਚ ਗਲਤੀ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਵੱਲੋਂ ਕੱਲ੍ਹ ਚੁੱਕੇ ਗਏ ਕਦਮਾਂ ਦਾ ਪੰਜਾਬ, ਇਸਦੀ ਆਰਥਿਕਤਾ ਅਤੇ ਖੇਤੀ ’ਤੇ ਚਿਰਸਥਾਈ ਅਸਰ ਪਵੇਗਾ।
ਵੜਿੰਗ ਨੇ ਮਾਨ ਨੂੰ ਸਲਾਹ ਦਿੱਤੀ ਕਿ ਉਹ ਯਮੁਨਾ ਦੇ ਪਾਣੀ ਦਾ ਮੁੱਦਾ ਉਠਾਉਣ, ਜੋ ਹਰਿਆਣਾ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੰਜਾਬ ਦੇ ਦਰਿਆਵਾਂ ‘ਤੇ ਦਾਅਵਾ ਕਰ ਰਿਹਾ ਹੈ, ਜੋ ਉਸਦੀ ਧਰਤੀ ਨੂੰ ਵੀ ਨਹੀਂ ਛੂਹਦੇ ਅਤੇ ਇਹ ਕੁਦਰਤੀ ਰਿਪੇਰੀਅਨ ਨਿਯਮਾਂ ਦੇ ਵਿਰੁੱਧ ਹੈ। ਇਸ ਲਈ ਜੇਕਰ ਹਰਿਆਣਾ ਸਾਡੇ ਦਰਿਆਵਾਂ ਦਾ ਪਾਣੀ ਮੰਗ ਸਕਦਾ ਹੈ ਤਾਂ ਸਾਨੂੰ ਯਮੁਨਾ ਤੋਂ ਵੀ ਪਾਣੀ ਮੰਗਣਾ ਚਾਹੀਦਾ ਹੈ, ਜੋ ਪੰਜਾਬ ਅਤੇ ਹਰਿਆਣਾ ਦਰਮਿਆਨ ਵਸੀਲਿਆਂ ਦੀ ਵੰਡ ਸਮੇਂ ਛੱਡ ਦਿੱਤਾ ਗਿਆ ਸੀ ਅਤੇ ਇਹ ਉਸ ਸਮੇਂ ਪੰਜਾਬ ਨਾਲ ਬਹੁਤ ਵੱਡੀ ਬੇਇਨਸਾਫ਼ੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਣ ਤੋਂ ਪਹਿਲਾਂ ਕਿਸਾਨਾਂ ਸਣੇ ਸਾਰੇ ਹਿੱਸੇਦਾਰਾਂ ਸਮੇਤ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ ਸੀ, ਜੋ ਉਨ੍ਹਾਂ ਨੇ ਨਹੀਂ ਬੁਲਾਈ ਅਤੇ ਇਸਦੇ ਕਾਰਨ ਲੋਕ ਭਲੀਭਾਂਤ ਜਾਣਦੇ ਹਨ। ਇਸ ਨਾਲ ਉਨ੍ਹਾਂ ਨੂੰ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਣ ਵਿਚ ਮਦਦ ਮਿਲ ਸਕਦੀ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਮੀਟਿੰਗ ਤੋਂ ਪਹਿਲਾਂ ਘੱਟੋ-ਘੱਟ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕਰ ਲੈਣ ਕਿ ਉਹ ਸੂਬੇ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਜਾਣ ਦੇਣਗੇ। ਉਨ੍ਹਾਂ ਖ਼ੁਲਾਸਾ ਕੀਤਾ ਕਿ ਸਿਰਫ਼ ਹੁਣ ਹੀ ਨਹੀਂ, ਸਗੋਂ ਕਈ ਸਾਲਾਂ ਤੋਂ ਪੰਜਾਬ ਪਾਣੀ ਦੇ ਡਿੱਗਦੇ ਪੱਧਰ ਕਾਰਨ ਗੰਭੀਰ ਖਤਰੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਗੱਲ ਦੀ ਪੁਸ਼ਟੀ ਕੁਝ ਸਾਲ ਪਹਿਲਾਂ ਨਾਸਾ ਦੇ ਸੈਟੇਲਾਈਟ ਨੇ ਵੀ ਕੀਤੀ ਸੀ। ਅਜਿਹੇ ‘ਚ ਹੈਰਾਨੀ ਦੀ ਗੱਲ ਹੈ ਕਿ ਅਜਿਹੇ ਹਾਲਾਤ ‘ਚ ਪੰਜਾਬ ਤੋਂ ਆਪਣਾ ਪਾਣੀ ਦੇਣ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਉਸ ਨੇ ਕਿਹਾ ਕਿ ਆਪਣਾ ਪਾਣੀ ਕਿਸੇ ਨੂੰ ਦੇਣ ਨਾਲ ਤੁਸੀਂ ਆਪ ਹੀ ਪਿਆਸ ਨਾਲ ਮਰ ਜਾਵੋਗੇ। ਉਨ੍ਹਾਂ ਮੁੱਖ ਮੰਤਰੀ ਨੂੰ ਸੁਚੇਤ ਕਰਦਿਆਂ ਕਿਹਾ ਕਿ ਪੱਖਪਾਤ ਤੋਂ ਉਪਰ ਉਠ ਕੇ ਪੰਜਾਬ ਦੇ ਹਿੱਤਾਂ ਲਈ ਪਹਿਲਕਦਮੀ ਕਰਨ ਦਾ ਸਮਾਂ ਆ ਗਿਆ ਹੈ।
ਵੜਿੰਗ ਨੇ ਕਿਹਾ ਕਿ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਖਦਸ਼ੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਾਰ-ਵਾਰ ਸਟੈਂਡ ਅਤੇ ਬਿਆਨਾਂ ‘ਤੇ ਆਧਾਰਿਤ ਹਨ ਕਿ ਹਰਿਆਣਾ ਨੂੰ ਪੰਜਾਬ ਦਾ ਪਾਣੀ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ‘ਆਪ’ ਦੇ ਸੰਸਦ ਮੈਂਬਰ ਅਤੇ ਹਰਿਆਣਾ ਦੇ ਇੰਚਾਰਜ ਡਾ ਸੁਸ਼ੀਲ ਗੁਪਤਾ ਨੇ ਕੁਝ ਮਹੀਨੇ ਪਹਿਲਾਂ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਐਸਵਾਈਐਲ ਦਾ ਨਿਰਮਾਣ ਹੋਵੇ ਅਤੇ ਇਸਦਾ ਪਾਣੀ ਹਰਿਆਣਾ ‘ਚ ਜਾਵੇ। ਉਨ੍ਹਾਂ ਪੰਜਾਬ ਲਈ ਐਸ.ਵਾਈ.ਐਲ ਦੀ ਗੰਭੀਰਤਾ ਦਾ ਪ੍ਰਗਟਾਵਾ ਕਰਦਿਆਂ ਮਾਨ ਨੂੰ ਕਿਹਾ ਕਿ ਤੁਹਾਡੀ ਸਰਕਾਰ ਪੰਜਾਬ ਦੇ ਵਸੀਲਿਆਂ ਨੂੰ ਗੁਜਰਾਤ ਵਿੱਚ ਬਰਬਾਦ ਕਰ ਰਹੀ ਹੈ, ਭਾਵੇਂ ਲੋਕ ਇਸ ਨੂੰ ਬਰਦਾਸ਼ਤ ਕਰ ਲੈਣਗੇ, ਪਰ ਕਿਰਪਾ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਐਸ.ਵਾਈ.ਐਲ ਦੇ ਮੁੱਦੇ ਤੇ ਕੋਈ ਸਮਝੌਤਾ ਨਾ ਹੋਵੇ, ਕਿਉਂਕਿ ਇਹ ਜ਼ਿੰਦਗੀ ਅਤੇ ਮੌਤ ਦਾ ਮਾਮਲਾ ਹੈ ਅਤੇ ਜੇਕਰ ਐਸਵਾਈਐਲ ਨੂੰ ਬਣਨ ਦਿੱਤਾ ਗਿਆ ਤਾਂ ਪੰਜਾਬ ਬੰਜਰ ਧਰਤੀ ਬਣ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...