June 24, 2026, 11:39 am
----------- Advertisement -----------
HomeNewsLatest Newsਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਮੂੰਗੀ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਰਕਮ ਜਾਰੀ

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਮੂੰਗੀ ਕਾਸ਼ਤਕਾਰਾਂ ਦੀ ਕਰੋੜਾਂ ਰੁਪਏ ਰਕਮ ਜਾਰੀ

Published on

----------- Advertisement -----------

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਮੰਡੀ ਵਿੱਚ ਜਿੰਨ੍ਹਾਂ ਕਿਸਾਨਾਂ ਨੇ ਐਮ.ਐਸ.ਪੀ. ਤੋਂ ਘੱਟ ਰੇਟ ਉਪਰ ਮੂੰਗੀ ਵੇਚੀ ਸੀ, ਉਹਨਾਂ ਮੂੰਗੀ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ 12 ਕਰੋੜ, 81 ਲੱਖ, 18 ਹਜ਼ਾਰ, 714 ਰੁਪਏ ਦੀ ਰਕਮ ਜਾਰੀ ਕਰ ਦਿੱਤੀ ਗਈ ਹੈ। ਮੰਡੀਕਰਨ ਬੋਰਡ ਦੇ ਅਧਿਕਾਰੀ ਗੁਰਮਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਜਗਰਾਉਂ ਮੰਡੀ ਵਿੱਚ ਸਭ ਤੋਂ ਜ਼ਿਆਦਾ ਮੂੰਗੀ ਦੀ ਖ੍ਰੀਦ ਹੋਈ ਸੀ ਅਤੇ 10 ਅਗਸਤ ਤੱਕ ਜਿੰਨ੍ਹਾਂ ਕਿਸਾਨਾਂ ਵੱਲੋਂ ਜਗਰਾਉਂ ਮੰਡੀ ਵਿੱਚ ਮੂੰਗੀ ਵੇਚੀ ਗਈ ਸੀ, ਉਹਨਾਂ ਵਿੱਚੋਂ 5592 ਕਿਸਾਨਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਰਕਮ ਪੈ ਚੁੱਕੀ ਹੈ।

ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਉਹ ਹਲਕੇ ਦੇ ਹਰ ਵਰਗ ਦੇ ਮਸਲੇ ਹੱਲ ਕਰਨ ਲਈ ਯਤਨਸ਼ੀਲ ਹਨ ਅਤੇ ਦੇਸ਼ ਦੀ ਰੀੜ ਹੀ ਹੱਡੀ ਵਜੋਂ ਜਾਣੇ ਜਾਂਦੇ ਕਿਸਾਨਾਂ ਨੂੰ ਉਹਨਾਂ ਦੇ ਹੱਕ ਦਿਵਾਉਣਾ ਉਹ ਆਪਣਾ ਫਰਜ਼ ਸਮਝਦੇ ਹਨ। ਉਹਨਾਂ ਮੂੰਗੀ ਕਾਸ਼ਤਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਵੱਡੀ ਰਕਮ ਪਾਉਣ ਲਈ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਜਿੰਨ੍ਹਾਂ ਕਿਸਾਨਾਂ ਦੀ ਰਕਮ ਜਾਰੀ ਹੋਣ ਤੋਂ ਰਹਿੰਦੀ ਹੈ, ਉਹਨਾਂ ਕਿਸਾਨਾਂ ਦੀ ਰਕਮ ਵੀ ਜ਼ਲਦੀ ਹੀ ਯਤਨ ਕਰਕੇ ਜਾਰੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਮੰਡੀ ਜਗਰਾਉਂ ਵਿਖੇ ਮੂੰਗੀ ਕਾਸ਼ਤਕਾਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਹ ਜਗਰਾਉਂ ਮੰਡੀ ਵਿੱਚ ਮੱਕੀ ਸੁਕਾਉਣ ਵਾਲਾ ਯੂਨਿਟ ਸਥਾਪਿਤ ਕਰਵਾਉਣ ਲਈ ਯਤਨਸ਼ੀਲ ਹਨ ਅਤੇ ਉਹਨਾਂ ਦੀ ਇਸ ਮੰਗ ਨੂੰ ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰਵਾਨ ਵੀ ਕਰ ਲਿਆ ਗਿਆ ਹੈ। ਮੂੰਗੀ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ 12 ਕਰੋੜ, 81 ਲੱਖ, 18 ਹਜ਼ਾਰ, 714 ਰੁਪਏ ਦੀ ਰਕਮ ਜਾਰੀ ਕਰਵਾਉਣ ਲਈ ਆੜ੍ਹਤੀਆ ਐਸ਼ੋਸੀਏਸ਼ਨ ਜਗਰਾਉਂ ਨੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...