June 29, 2026, 12:21 am
----------- Advertisement -----------
HomeNewsEntertainmentਸੋਨਮ ਕਪੂਰ ਨੇ ਕੁਝ ਇਸ ਤਰ੍ਹਾਂ ਮਨਾਇਆ ਕਰਵਾ ਚੌਥ, ਸਾੜ੍ਹੀ 'ਚ ਦਿੱਸੀ...

ਸੋਨਮ ਕਪੂਰ ਨੇ ਕੁਝ ਇਸ ਤਰ੍ਹਾਂ ਮਨਾਇਆ ਕਰਵਾ ਚੌਥ, ਸਾੜ੍ਹੀ ‘ਚ ਦਿੱਸੀ ਬੇਹੱਦ ਖੂਬਸੂਰਤ

Published on

----------- Advertisement -----------

ਬੀਤੇ ਦਿਨ ਦੇਸ਼ ਭਰ ਵਿੱਚ ਵਿਆਹੁਤਾ ਔਰਤਾਂ ਕਰਵਾ ਚੌਥ ਦਾ ਤਿਉਹਾਰ ਮਨਾਉਂਦੀਆਂ ਨਜ਼ਰ ਆਈਆਂ। ਅਨਿਲ ਕਪੂਰ ਦੀ ਪਤਨੀ ਸੁਨੀਤਾ ਕਪੂਰ ਨੇ ਆਪਣੇ ਘਰ ‘ਚ ਆਪਣੇ ਪਰਿਵਾਰ ਅਤੇ ਦੋਸਤਾਂ ਲਈ ਕਰਵਾ ਚੌਥ ਪੂਜਾ ਦਾ ਆਯੋਜਨ ਕੀਤਾ, ਜਿੱਥੇ ਬੀ-ਟਾਊਨ ਦੀਆਂ ਕਈ ਵੱਡੀਆਂ ਅਭਿਨੇਤਰੀਆਂ ਨਜ਼ਰ ਆਈਆਂ।ਇਸ ਪੂਜਾ ‘ਚ ਸ਼ਿਲਪਾ ਸ਼ੈੱਟੀ (ਸ਼ਿਲਪਾ ਸ਼ੈੱਟੀ, ਰਵੀਨਾ ਟੰਡਨ, ਨੀਲਮ ਕੋਠਾਰੀ, ਪਦਮਿਨੀ ਕੋਲਹਾਪੁਰੇ ਸਮੇਤ ਕਈ ਮਸ਼ਹੂਰ ਹਸਤੀਆਂ) ਅਤੇ ਵਰੁਣ ਧਵਨ ਦੀ ਪਤਨੀ ਨਤਾਸ਼ਾ ਦਲਾਲ ਨਜ਼ਰ ਆਏ। ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਫੈਨਜ਼ ਵੀ ਸੋਨਮ ਕਪੂਰ ਨੂੰ ਦੇਖਣ ਲਈ ਬੇਤਾਬ ਹੋ ਰਹੇ ਸਨ। ਹੁਣ ਅਦਾਕਾਰਾ ਦੀ ਇੱਕ ਝਲਕ ਸਾਹਮਣੇ ਆਈ ਹੈ। ਜਿਵੇਂ ਕਿ ਸਾਰੇ ਜਾਣਦੇ ਹਨ ਕਿ ਸੋਨਮ ਕਪੂਰ ਹਾਲ ਹੀ ‘ਚ ਮਾਂ ਬਣੀ ਹੈ। ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ।

celebrate

ਗਰਭਅਵਸਥਾ ਦੇ ਆਖਰੀ ਕੁਝ ਮਹੀਨਿਆਂ ‘ਚ ਉਹ ਭਾਰਤ ‘ਚ ਆਪਣੇ ਘਰ ਆਈ ਸੀ। ਮਾਂ ਬਣਨ ਤੋਂ ਬਾਅਦ ਸੋਨਮ ਲੋ ਪ੍ਰੋਫਾਈਲ ‘ਚ ਹੀ ਨਜ਼ਰ ਆ ਰਹੀ ਹੈ। ਹਾਲਾਂਕਿ ਬੀਤੇ ਦਿਨ ਉਨ੍ਹਾਂ ਦੇ ਘਰ ‘ਚ ਕਰਵਾ ਚੌਥ ਪੂਜਾ ਦੌਰਾਨ ਪਰਿਵਾਰ ਅਤੇ ਦੋਸਤਾਂ ਵਿਚਾਲੇ ਉਨ੍ਹਾਂ ਦੀ ਇਕ ਤਸਵੀਰ ਸਾਹਮਣੇ ਆਈ ਸੀ।ਫੋਟੋ ‘ਚ ਸੋਨਮ ਸਾੜ੍ਹੀ ‘ਚ ਤਿਆਰ ਨਜ਼ਰ ਆ ਰਹੀ ਸੀ। ਸੋਨਮ ਕਪੂਰ ਅਤੇ ਆਨੰਦ ਆਹੂਜਾ 20 ਅਗਸਤ ਨੂੰ ਮਾਤਾ-ਪਿਤਾ ਬਣੇ ਸਨ। ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਵਾਯੂ ਕਪੂਰ ਆਹੂਜਾ ਰੱਖਿਆ ਹੈ। ਹਾਲਾਂਕਿ ਜੋੜੇ ਨੇ ਅਜੇ ਤੱਕ ਬੇਟੇ ਦਾ ਚਿਹਰਾ ਨਹੀਂ ਦਿਖਾਇਆ ਹੈ ਪਰ ਪਿਛਲੇ ਸਤੰਬਰ ਮਹੀਨੇ ‘ਚ ਕਪੂਰ ਪਰਿਵਾਰ ‘ਚ ਛੋਟੇ ਰਾਜਕੁਮਾਰ ਦਾ ਜਨਮਦਿਨ ਮਨਾਇਆ ਗਿਆ ਸੀ, ਜਿਸ ਦੀ ਇਕ ਝਲਕ ਖੁਦ ਸੋਨਮ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਸੋਨਮ ਇਸ ਸਮੇਂ ਮੁੰਬਈ ਵਿੱਚ ਆਪਣੇ ਪਿਤਾ ਅਨਿਲ ਕਪੂਰ ਦੇ ਘਰ ਰਹਿ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...