June 8, 2026, 10:17 pm
----------- Advertisement -----------
HomeNewsLatest Newsਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਬਾਜਵਾ

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਬਾਜਵਾ

Published on

----------- Advertisement -----------

ਚੰਡੀਗੜ੍ਹ, 14 ਅਕਤੂਬਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਭਗਵੰਤ ਮਾਨ ਦਾ ਬਿਆਨ ਪੂਰੀ ਤਰ੍ਹਾਂ ਵਿਅਰਥ ਜਾਪਿਆ ਜਿਵੇਂ ਉਨ੍ਹਾਂ ਨੂੰ ਪੰਜਾਬ ਦੇ ਪਾਣੀਆਂ ਦੇ ਇਤਿਹਾਸਕ ਸੰਦਰਭ ਦੀ ਸਹੀ ਜਾਣਕਾਰੀ ਅਤੇ ਸਮਝ ਹੀ ਨਾ ਹੋਵੇ। ਮਾਨ ਵਾਰ-ਵਾਰ ਸਿਰਫ਼ ਇੱਕ ਨੁਕਤੇ ‘ਤੇ ਕਹਿ ਰਹੇ ਸੀ ਕਿ “ਕਿਉਂਕਿ ਪੰਜਾਬ ਕੋਲ ਲੋੜੀਂਦਾ ਪਾਣੀ ਨਹੀਂ ਹੈ, ਇਸ ਲਈ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।” ਦੂਜੇ ਸ਼ਬਦਾਂ ਵਿਚ ਕੀ ਉਸ ਦਾ ਇਹ ਮਤਲਬ ਸੀ ਕਿ ਜੇਕਰ ਪੰਜਾਬ ਕੋਲ ਲੋੜੀਂਦਾ ਪਾਣੀ ਹੁੰਦਾ ਤਾਂ ਉਹ ਐਸਵਾਈਐਲ ਬਾਰੇ ਹਰਿਆਣਾ ਦੀ ਬੇਨਤੀ ਨੂੰ ਸਵੀਕਾਰ ਕਰ ਲੈਂਦਾ ।
ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਕ ਵਾਰ ਵੀ ਇਹ ਨਹੀਂ ਕਿਹਾ ਕਿ ਦਰਿਆਈ ਪਾਣੀ ਰਾਜ ਦਾ ਵਿਸ਼ਾ ਹੈ ਅਤੇ ਸੁਪਰੀਮ ਕੋਰਟ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਦੋਵਾਂ ਧਿਰਾਂ ਵਿਚਾਲੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਮਨਮਾਨੇ ਢੰਗ ਨਾਲ ਫ਼ੈਸਲਾ ਕਰਨ ਦਾ ਕਿਸੇ ਨੂੰ ਵੀ ਕੋਈ ਸੰਵਿਧਾਨਕ ਅਤੇ ਕਾਨੂੰਨੀ ਅਧਿਕਾਰ ਨਹੀਂ ਹੈ । ਹਰਿਆਣਾ ਗ਼ੈਰ ਰਿਪੇਰੀਅਨ ਸੂਬਾ ਹੋਣ ਕਰਕੇ ਪੰਜਾਬ ਦੇ ਪਾਣੀਆਂ ‘ਤੇ ਉਸ ਦਾ ਕੋਈ ਹੱਕ ਨਹੀਂ ਹੈ । ਇਸ ਲਈ ਜ਼ਮੀਨ ਦੇ ਕਿਸੇ ਵੀ ਨਿਯਮ ਦੇ ਤਹਿਤ ਇਹ ਪੰਜਾਬ ਨੂੰ ਐਸ ਵਾਈ ਐਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ।
ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦਾ ਇਹ ਬਿਆਨ ਕਿ ਉਹ ਮਨੋਹਰ ਲਾਲ ਖੱਟਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣ ਲਈ ਤਿਆਰ ਹਨ ਤਾਂ ਜੋ ਗੁਆਂਢੀ ਸੂਬੇ ਨੂੰ ਯਮੁਨਾ ਅਤੇ ਗੰਗਾ ਨਦੀਆਂ ਦਾ ਪਾਣੀ ਮਿਲ ਸਕੇ । ਪਹਿਲੀ ਗੱਲ ਤਾਂ ਇਹ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਦਰਿਆਈ ਪਾਣੀਆਂ ਦੀ ਵੰਡ ਬਾਰੇ ਫ਼ੈਸਲਾ ਲੈਣ ਦਾ ਹੀ ਕੋਈ ਅਧਿਕਾਰ ਨਹੀਂ ਹੈ । ਇਸ ਤੋਂ ਇਲਾਵਾ ਹਰਿਆਣਾ ਅਤੇ ਕੇਂਦਰ ਵਿਚ ਭਾਜਪਾ ਸੱਤਾਧਾਰੀ ਪਾਰਟੀ ਹੈ ਅਤੇ ਯਮੁਨਾ ਅਤੇ ਗੰਗਾ ਦੇ ਪਾਣੀਆਂ ਦੀ ਵੰਡ ਬਾਰੇ ਆਪਣੇ ਤੌਰ ‘ਤੇ ਫੈਸਲਾ ਲੈ ਸਕਦੇ ਹਨ । ਪਰ ਕਮਾਲ ਦੀ ਗੱਲ ਹੈ ਭਗਵੰਤ ਮਾਨ ਹਰਿਆਣਾ ਦਾ ਮਸਲਾ ਹੱਲ ਕਰਨ ਲਈ ਉਤਾਵਲੇ ਸਨ । ਇੰਜ ਜਾਪਦਾ ਹੈ ਕਿ ਭਗਵੰਤ ਮਾਨ ਆਪਣੇ ਸਿਆਸੀ ਸਲਾਹਕਾਰ ਤੇ ਆਕਾ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਸੀ, ਜੋ ਖ਼ੁਦ ਹਰਿਆਣਾ ਰਾਜ ਤੋਂ ਹੈ ਅਤੇ ਚਾਹੁੰਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਇਸ ਮੁੱਦੇ ‘ਤੇ ਨਰਮ ਰੁਖ਼ ਅਪਣਾਉਣ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...