October 4, 2026, 6:35 am
----------- Advertisement -----------
HomeNewsLatest Newsਸਿੱਖਿਆ ਮੰਤਰੀ ਦੇ ਬਿਆਨ ਨੇ ‘ਆਪ’ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਲਿਆਂਦਾ :...

ਸਿੱਖਿਆ ਮੰਤਰੀ ਦੇ ਬਿਆਨ ਨੇ ‘ਆਪ’ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਲਿਆਂਦਾ : ਜਸਵੀਰ ਸਿੰਘ ਗੜ੍ਹੀ

Published on

----------- Advertisement -----------

ਚੰਡੀਗੜ੍ਹ, 14 ਅਕਤੂਬਰ: ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਨੂੰ ਦਿੱਤੀ ਧਮਕੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦਾ ਤਾਨਾਸ਼ਾਹ ਰਵੱਈਆ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਇਨ੍ਹਾਂ ਸੰਘਰਸ਼ਕਾਰੀ ਅਧਿਆਪਕਾਂ ਦੇ ਧਰਨਿਆਂ ਵਿੱਚ ਜਾ ਕੇ ਵੱਡੇ ਵੱਡੇ ਵਾਅਦੇ ਕਰਦੇ ਸਨ, ਹੁਣ ‘ਆਪ’ ਦੇ ਮੰਤਰੀ ਸੰਘਰਸ਼ਕਾਰੀ ਅਧਿਆਪਕਾਂ ਨਾਲ ਗੱਲ ਕਰਨ ਤੋਂ ਵੀ ਨਾਂਹ ਕਰ ਰਹੇ ਹਨ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਅਸਲ ਚੇਹਰਾ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਭਾਜਪਾ ਦੀ ‘ਬੀ’ ਟੀਮ ਬਣਕੇ ਕੰਮ ਕਰ ਰਹੀ ‘ਆਪ’ ਹੁਣ ਉਸੇ ਨੀਤੀਆਂ ਚੱਲ ਰਹੀ ਹੈ, ਜਿਵੇਂ ਸੰਘਰਸ਼ਕਾਰੀ ਕਿਸਾਨਾਂ ਨਾਲ ਭਾਜਪਾ ਸਰਕਾਰ ਨੇ ਗੱਲ ਕਰਨ ਤੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਇਤਿਹਾਸ ਤੋਂ ਸਿੱਖ ਕੇ ਚੱਲੇ ਕੇ ਪੰਜਾਬੀਆਂ ਦੇ ਸੰਘਰਸ਼ ਨੂੰ ਕਦੇ ਕੁਚਲਿਆ ਨਹੀਂ ਜਾ ਸਕਿਆ, ਹਮੇਸ਼ਾ ਜਿੱਤੇ ਹਨ, ਇਸ ਦੀ ਤਾਜ਼ਾ ਉਦਾਹਰਣ ਕਿਸਾਨ ਅੰਦੋਲਨ ਸਾਹਮਣੇ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਆਪਣੀਆਂ ਜਾਇਜ਼ ਮੰਗਾਂ ਤੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਤੁਰੰਤ ਮੰਗਾਂ ਮੰਨੇ ਅਤੇ ਅਧਿਆਪਕਾਂ ਵਿਰੁੱਧ ਬੋਲਣ ਵਾਲੇ ਆਪਣੇ ਮੰਤਰੀ ਦੀ ਲਗਾਮ ਕੱਸਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...