November 13, 2026, 9:09 pm
----------- Advertisement -----------
HomeNewsEntertainmentਆਯੁਸ਼ਮਾਨ ਖੁਰਾਨਾ ਦੀ ਫਿਲਮ 'ਡਾਕਟਰ ਜੀ' ਨੇ ਕੀਤਾ ਸ਼ਾਨਦਾਰ ਬਿਜ਼ਨੈੱਸ, ਪਹਿਲੇ ਦਿਨ...

ਆਯੁਸ਼ਮਾਨ ਖੁਰਾਨਾ ਦੀ ਫਿਲਮ ‘ਡਾਕਟਰ ਜੀ’ ਨੇ ਕੀਤਾ ਸ਼ਾਨਦਾਰ ਬਿਜ਼ਨੈੱਸ, ਪਹਿਲੇ ਦਿਨ ਕਮਾਏ ਇੰਨੇ ਕਰੋੜ

Published on

----------- Advertisement -----------

ਆਯੁਸ਼ਮਾਨ ਖੁਰਾਨਾ ਦੀ ਕਾਮੇਡੀ ਡਰਾਮਾ ਫਿਲਮ ਡਾਕਟਰ ਜੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਫਿਲਮ ‘ਚ ਆਯੁਸ਼ਮਾਨ ਦੇ ਨਾਲ ਰਕੁਲ ਪ੍ਰੀਤ ਸਿੰਘ ਅਤੇ ਸ਼ੈਫਾਲੀ ਸ਼ਾਹ ਮੁੱਖ ਭੂਮਿਕਾਵਾਂ ‘ਚ ਹਨ। ਬਾਰੇ ਸ਼ੁਰੂ ਤੋਂ ਹੀ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਸੀ। ਪਹਿਲਾਂ ਫਿਲਮ ਦੇ ਟ੍ਰੇਲਰ ਅਤੇ ਬਾਅਦ ‘ਚ ਐਡਵਾਂਸ ਬੁਕਿੰਗ ਨੂੰ ਦੇਖ ਕੇ ਕਿਹਾ ਜਾ ਰਿਹਾ ਸੀ ਕਿ ਫਿਲਮ ਬਾਕਸ ਆਫਿਸ ‘ਤੇ ਸਫਲ ਸਾਬਤ ਹੋ ਸਕਦੀ ਹੈ। ਹੁਣ ਫਿਲਮ ਦੇ ਪਹਿਲੇ ਦਿਨ ਦੇ ਕਲੈਕਸ਼ਨ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ, ਜਿਸ ਦੇ ਮੁਤਾਬਕ ਸ਼ੁੱਕਰਵਾਰ ਨੂੰ ਡਾਕਟਰ ਜੀ ਨੇ ਉਮੀਦ ਤੋਂ ਜ਼ਿਆਦਾ ਕਲੈਕਸ਼ਨ ਕੀਤੀ ਹੈ ਅਤੇ ਵੀਕੈਂਡ ‘ਤੇ ਕਲੈਕਸ਼ਨ ‘ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਆਯੁਸ਼ਮਾਨ ਖੁਰਾਨਾ ਦੀਆਂ ਪਿਛਲੀਆਂ ਦੋਵੇਂ ਫਿਲਮਾਂ ਚੰਡੀਗੜ੍ਹ ਕਰੇ ਆਸ਼ਿਕੀ ਅਤੇ ਹੋਰ ਵੀ ਬਹੁਤ ਸਾਰੀਆਂ ਫਿਲਮਾਂ ਬਾਕਸ ਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀਆਂ।

YouTube player

ਉਮੀਦ ਕੀਤੀ ਜਾ ਰਹੀ ਸੀ ਕਿ ਡਾਕਟਰ ਜੀ ਵੀ 1 ਤੋਂ 2 ਕਰੋੜ ਰੁਪਏ ਇਕੱਠੇ ਕਰਨਗੇ। ਹਾਲਾਂਕਿ, ਫਿਲਮ ਨੂੰ ਲੈ ਕੇ ਕੋਈ ਜ਼ਿਆਦਾ ਪ੍ਰਮੋਸ਼ਨ ਨਹੀਂ ਸੀ, ਫਿਰ ਵੀ ਡਾਕਟਰ ਜੀ ਪਹਿਲੇ ਦਿਨ 3 ਕਰੋੜ ਤੋਂ ਵੱਧ ਦੀ ਕਮਾਈ ਕਰਨ ਵਿੱਚ ਕਾਮਯਾਬ ਰਹੇ ਹਨ। ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ਸ਼ੁਰੂਆਤੀ ਅੰਦਾਜ਼ੇ ਮੁਤਾਬਕ ਡਾਕਟਰ ਜੀ ਨੇ ਪਹਿਲੇ ਦਿਨ ਬਾਕਸ ਆਫਿਸ ‘ਤੇ 3 ਤੋਂ 3.25 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਡਾਕਟਰ ਜੀ ਦੇ ਓਪਨਿੰਗ ਡੇਅ ਦੇ ਕਲੈਕਸ਼ਨ ਨੂੰ ਦੇਖਦੇ ਹੋਏ ਉਮੀਦ ਕੀਤੀ ਜਾ ਰਹੀ ਹੈ ਕਿ ਫਿਲਮ ਸ਼ਨੀਵਾਰ ਅਤੇ ਐਤਵਾਰ ਨੂੰ ਵੱਧ ਤੋਂ ਵੱਧ ਦਰਸ਼ਕਾਂ ਨੂੰ ਆਕਰਸ਼ਿਤ ਕਰੇਗੀ। ਇਸ ਦੇ ਨਾਲ ਹੀ ਫਿਲਮ ਦੀ ਕਮਾਈ ‘ਚ 50 ਤੋਂ 60 ਫੀਸਦੀ ਦਾ ਵਾਧਾ ਦੇਖਿਆ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕਰੀਬ 35 ਕਰੋੜ ਦੇ ਬਜਟ ‘ਚ ਬਣੀ ਡਾਕਟਰ ਜੀ ਇਸ ਦਾ ਖਰਚਾ ਆਸਾਨੀ ਨਾਲ ਕੱਢ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...