April 21, 2026, 7:00 pm
----------- Advertisement -----------
HomeNewsLatest Newsਮੱਛੀ ਵੇਚਣ ਵਾਲੇ ਦੀ ਖੁੱਲੀ ਕਿਸਮਤ, 70 ਲੱਖ ਦੀ ਲੱਗੀ ਲਾਟਰੀ

ਮੱਛੀ ਵੇਚਣ ਵਾਲੇ ਦੀ ਖੁੱਲੀ ਕਿਸਮਤ, 70 ਲੱਖ ਦੀ ਲੱਗੀ ਲਾਟਰੀ

Published on

----------- Advertisement -----------

ਕੇਰਲ ਵਿੱਚ ਇੱਕ ਮੱਛੀ ਵੇਚਣ ਵਾਲੇ ਦੀ ਮਿੰਟਾ ‘ਚ ਕਿਸਮਤ ਖੁੱਲ ਗਈ। ਉਸ ਨੇ 70 ਲੱਖ ਰੁਪਏ ਦੀ ਲਾਟਰੀ ਜਿੱਤੀ ਹੈ। ਉਸ ਦਾ ਨਾਂ ਪੁਕੰਜੂ ਦੱਸਿਆ ਜਾ ਰਿਹਾ ਹੈ। ਉਸ ਨੇ ਉਸ ਸਮੇਂ ਲਾਟਰੀ ਜਿੱਤੀ ਜਦੋਂ ਉਸ ਨੂੰ ਬੈਂਕ ਤੋਂ ਕੁਰਕੀ ਦਾ ਨੋਟਿਸ ਮਿਲਿਆ ਸੀ। ਦੀਵਾਲੀ ਤੋਂ ਪਹਿਲਾਂ ਲਕਸ਼ਮੀ ਦੀ ਅਜਿਹੀ ਕਿਰਪਾ ਨਾਲ ਇਨਸਾਨ ਦੀ ਕਿਸਮਤ ਖੁੱਲ੍ਹ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹਰ ਰੋਜ਼ ਲਾਟਰੀ ਦੀਆਂ ਟਿਕਟਾਂ ਖਰੀਦਦਾ ਸੀ। 12 ਅਕਤੂਬਰ ਨੂੰ ਵੀ ਉਸ ਨੇ ਆਪਣੇ ਦਿਨ ਦੀ ਸ਼ੁਰੂਆਤ ਆਮ ਵਾਂਗ ਲਾਟਰੀ ਟਿਕਟ ਖਰੀਦ ਕੇ ਕੀਤੀ, ਇਸ ਵਾਰ ਉਸ ਨੂੰ 70 ਲੱਖ ਰੁਪਏ ਦਾ ਪਹਿਲਾ ਇਨਾਮ ਮਿਲਿਆ।
ਪੁਕੰਜੂ ਨੇ ਦੱਸਿਆ ਕਿ ਜਦੋਂ ਉਹ ਦੁਪਹਿਰ ਬਾਅਦ ਘਰ ਪਰਤਿਆ ਤਾਂ ਉਸ ਨੂੰ ਪਤਾ ਲੱਗਾ ਕਿ ਬੈਂਕ ਨੇ ਉਸ ਦੇ ਘਰ ਦੇ ਸਬੰਧ ਵਿੱਚ ਕੁਰਕੀ ਦਾ ਨੋਟਿਸ ਭੇਜਿਆ ਹੈ। ਉਸ ਨੇ ਬੈਂਕ ਤੋਂ ਕਰੀਬ ਨੌਂ ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਹ ਇਸ ਦਾ ਭੁਗਤਾਨ ਕਰਨ ਤੋਂ ਅਸਮਰੱਥ ਸੀ। ਪੁਕੰਜੂ ਦੀ ਪਤਨੀ ਨੇ ਦੱਸਿਆ ਕਿ ਬੈਂਕ ਤੋਂ ਨੋਟਿਸ ਮਿਲਣ ਤੋਂ ਬਾਅਦ ਅਸੀਂ ਨਿਰਾਸ਼ ਹੋ ਗਏ।ਪੁਕੰਜੂ ਦੇ ਦੋ ਬੱਚੇ ਹਨ, ਇੱਕ ਲੜਕਾ ਅਤੇ ਇੱਕ ਲੜਕੀ। ਦੋਵੇਂ ਪੜ੍ਹਦੇ ਹਨ। ਪੁਕੰਜੂ ਨੇ ਕਿਹਾ ਕਿ ਇਸ ਰਕਮ ਨਾਲ ਉਹ ਆਪਣਾ ਕਰਜ਼ਾ ਚੁਕਾਉਣਗੇ ਅਤੇ ਬੱਚਿਆਂ ਦੀ ਚੰਗੀ ਦੇਖਭਾਲ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...