November 16, 2026, 5:30 pm
----------- Advertisement -----------
HomeNewsEntertainmentਕੰਨੜ ਫ਼ਿਲਮ 'ਕਾਂਤਾਰਾ' ਨੇ ਬਾਕਸ ਆਫਿਸ 'ਤੇ ਮਚਾਇਆ ਧਮਾਲ,100 ਕਰੋੜ ਦਾ ਅੰਕੜਾ...

ਕੰਨੜ ਫ਼ਿਲਮ ‘ਕਾਂਤਾਰਾ’ ਨੇ ਬਾਕਸ ਆਫਿਸ ‘ਤੇ ਮਚਾਇਆ ਧਮਾਲ,100 ਕਰੋੜ ਦਾ ਅੰਕੜਾ ਕੀਤਾ ਪਾਰ

Published on

----------- Advertisement -----------

ਬਾਕਸ ਆਫਿਸ ‘ਤੇ ਧਮਾਲ ਮਚਾਉਣ ਤੋਂ ਬਾਅਦ ਰਿਸ਼ਭ ਸ਼ੈੱਟੀ ਦੀ ਕਾਂਤਾਰਾ ਹੁਣ ਹਿੰਦੀ ਅਤੇ ਹੋਰ ਭਾਸ਼ਾਵਾਂ ‘ਚ ਵੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਕੰਨੜ ਭਾਸ਼ਾ ਦੀ ਫਿਲਮ ‘ਕਾਂਤਾਰਾ’ ਹਿੰਦੀ ਡੱਬ ਵਰਜ਼ਨ ਸਮੇਤ ਤਾਮਿਲ ਅਤੇ ਤੇਲਗੂ ‘ਚ ਵੀ ਰਿਲੀਜ਼ ਹੋ ਚੁੱਕੀ ਹੈ। ਇਹ ਇੱਕ ਹੋਰ ਖੇਤਰੀ ਭਾਸ਼ਾ ਦੀ ਫ਼ਿਲਮ ਹੈ ਜੋ ਉੱਤਰੀ ਖੇਤਰ ਵਿੱਚ ਲਹਿਰਾਂ ਪੈਦਾ ਕਰ ਰਹੀ ਹੈ। ਫਿਲਮ ਹਿੰਦੀ ‘ਚ ਵੀ ਸ਼ਾਨਦਾਰ ਕਲੈਕਸ਼ਨ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਸ ਦੀ ਕਮਾਈ ‘ਚ ਵੀ ਵਾਧਾ ਹੋਣ ਦੀ ਉਮੀਦ ਹੈ। ਹਾਲ ਹੀ ‘ਚ ਬਾਲੀਵੁੱਡ ਦੀ ‘ਕੋਡ ਨੇਮ ਤਿਰੰਗਾ’ ਅਤੇ ‘ਡਾਕਟਰ ਜੀ’ ਵੀ ਰਿਲੀਜ਼ ਹੋਈਆਂ ਹਨ ਪਰ ਇਨ੍ਹਾਂ ਦੋਵਾਂ ਦੇ ਮੁਕਾਬਲੇ ‘ਜੰਗਲ’ ਦੀ ਰੋਮਾਂਚਕ ਕਹਾਣੀ ‘ਕਾਂਤਾਰਾ’ ਨੂੰ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫਿਲਹਾਲ ਸ਼ਨੀਵਾਰ ਦੀ ਕਲੈਕਸ਼ਨ ਵੀ ਸਾਹਮਣੇ ਆਈ ਹੈ। ਫਿਲਮ ਕੰਤਾਰਾ ਦਾ ਹਿੰਦੀ ਸੰਸਕਰਣ 14 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਆਇਆ ਅਤੇ 1300 ਸਕ੍ਰੀਨਾਂ ਦੀ ਘੱਟ ਗਿਣਤੀ ਦੇ ਬਾਵਜੂਦ, ‘ਕਾਂਤਾਰਾ’ ਨੇ ਆਪਣੇ ਪਹਿਲੇ ਦਿਨ ਚੰਗੀ ਸ਼ੁਰੂਆਤ ਕੀਤੀ।

ਰਿਪੋਰਟ ‘ਚ ਕਿਹਾ ਗਿਆ ਹੈ ਕਿ ਫਿਲਮ ਨੇ ਸ਼ੁੱਕਰਵਾਰ ਨੂੰ ਹਿੰਦੀ ‘ਚ ਕਰੀਬ 1.2 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਜਦਕਿ ਸ਼ਨੀਵਾਰ ਨੂੰ ਐਡਵਾਂਸ ਬੁਕਿੰਗ ‘ਚ ਹੀ 20 ਹਜ਼ਾਰ ਤੋਂ ਜ਼ਿਆਦਾ ਟਿਕਟਾਂ ਵਿਕ ਗਈਆਂ ਸਨ। ਅਤੇ ਬਾਕਸ ਆਫਿਸ ਰਿਪੋਰਟ ਦੇ ਅਨੁਸਾਰ, ਦੂਜੇ ਦਿਨ ਯਾਨੀ ਸ਼ਨੀਵਾਰ ਨੂੰ, ਫਿਲਮ ਨੇ ਵਾਧਾ ਕਰਦੇ ਹੋਏ ਲਗਭਗ 2.25 ਕਰੋੜ ਦਾ ਕਾਰੋਬਾਰ ਕੀਤਾ ਹੈ। ਹੰਬਲੇ ਪ੍ਰੋਡਕਸ਼ਨ ਦੁਆਰਾ ਨਿਰਮਿਤ, ਕਾਂਤਾਰਾ ਸਿਰਫ 16 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਫਿਲਮ ਹਰ ਭਾਸ਼ਾ ਵਿੱਚ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਸ਼ਨੀਵਾਰ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਫਿਲਮ ਨੇ ਕਰੀਬ 13 ਕਰੋੜ ਦਾ ਕਾਰੋਬਾਰ ਕੀਤਾ ਹੈ ਅਤੇ ਹੁਣ ਤੱਕ ਫਿਲਮ ਦਾ ਕੁਲ ਕਲੈਕਸ਼ਨ 91.14 ਕਰੋੜ ਤੱਕ ਪਹੁੰਚ ਗਿਆ ਹੈ। ਉਮੀਦ ਹੈ ਕਿ ਐਤਵਾਰ ਨੂੰ ਇਸ ਦੇ ਕਲੈਕਸ਼ਨ ‘ਚ ਹੋਰ ਉਛਾਲ ਆ ਸਕਦਾ ਹੈ। ਘਰੇਲੂ ਬਾਕਸ ਆਫਿਸ ਤੋਂ ਇਲਾਵਾ ਫਿਲਮ ਦੁਨੀਆ ਭਰ ‘ਚ ਵੀ ਧਮਾਕੇਦਾਰ ਕਾਰੋਬਾਰ ਕਰ ਰਹੀ ਹੈ। ਜਾਣਕਾਰੀ ਮੁਤਾਬਕ ‘ਕਾਂਤਾਰਾ’ ਦੁਨੀਆ ਭਰ ‘ਚ 100 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...