November 16, 2026, 11:46 am
----------- Advertisement -----------
HomeNewsBreaking NewsPU ਵਿਦਿਆਰਥੀ ਯੂਨੀਅਨ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ: 18 ਅਕਤੂਬਰ ਨੂੰ...

PU ਵਿਦਿਆਰਥੀ ਯੂਨੀਅਨ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ: 18 ਅਕਤੂਬਰ ਨੂੰ ਪੈਣਗੀਆਂ ਵੋਟਾਂ

Published on

----------- Advertisement -----------
  • 11 ਵਜੇ ਤੋਂ ਬਾਅਦ ਨਹੀਂ ਨਿੱਕਲ ਸਕਣਗੀਆਂ ਰੈਲੀਆਂ

ਚੰਡੀਗੜ੍ਹ, 16 ਅਕਤੂਬਰ 2022 – ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਵਿਦਿਆਰਥੀ ਪਾਰਟੀਆਂ ਐਤਵਾਰ ਸਵੇਰੇ 11 ਵਜੇ ਤੱਕ ਹੀ ਪ੍ਰਚਾਰ ਕਰ ਸਕਦੀਆਂ ਹਨ। ਚੋਣਾਂ 18 ਅਕਤੂਬਰ ਨੂੰ ਹੋਣੀਆਂ ਹਨ। ਇਸ ਤੋਂ ਪਹਿਲਾਂ ਪਿਛਲੇ ਸ਼ਨੀਵਾਰ ਤੱਕ ਪਾਰਟੀਆਂ ਨੇ ਚੋਣ ਪ੍ਰਚਾਰ ‘ਚ ਪੂਰਾ ਜ਼ੋਰ ਲਗਾ ਦਿੱਤਾ ਸੀ। ਯੂਨੀਵਰਸਿਟੀ ਵਿੱਚ ਕਈ ਥਾਵਾਂ ’ਤੇ ਉਮੀਦਵਾਰ ਤੇ ਸਮਰਥਕ ਵੀ ਆਹਮੋ-ਸਾਹਮਣੇ ਹੋ ਗਏ ਪਰ ਸਥਿਤੀ ਕਾਬੂ ਹੇਠ ਰਹੀ।

ਇਸ ਦੇ ਨਾਲ ਹੀ ਸ਼ਹਿਰ ਵਿੱਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ ਵੀ ਚੋਣ ਪ੍ਰਚਾਰ ਜ਼ੋਰਾਂ ’ਤੇ ਚੱਲ ਰਿਹਾ ਹੈ। ਸੈਕਟਰ 10 ਵਿੱਚ ਡੀਏਵੀ ਕਾਲਜ, ਸੈਕਟਰ 32 ਵਿੱਚ ਐਸਡੀ ਕਾਲਜ ਅਤੇ ਸੈਕਟਰ 26 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਪੂਰਾ ਚੋਣ ਰੰਗ ਦੇਖਣ ਨੂੰ ਮਿਲਿਆ। ਲਿੰਗਦੋਹ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਚੋਣਾਂ ਤੋਂ 42 ਘੰਟੇ ਪਹਿਲਾਂ ਚੋਣ ਪ੍ਰਚਾਰ ਖ਼ਤਮ ਕਰ ਦੇਣਾ ਚਾਹੀਦਾ ਹੈ। ਇਸ ਤਹਿਤ ਵਿਦਿਆਰਥੀ ਸੰਘ ਐਤਵਾਰ ਸਵੇਰੇ 11 ਵਜੇ ਤੱਕ ਹੀ ਪ੍ਰਚਾਰ ਕਰ ਸਕਦਾ ਹੈ। ਇਸ ਤੋਂ ਬਾਅਦ ਉਹ ਡੋਰ-ਟੂ-ਡੋਰ ਪ੍ਰਚਾਰ ਕਰ ਸਕਦੇ ਹਨ, ਪਰ ਰੈਲੀ ਨਹੀਂ ਕਰ ਸਕਦੇ।

ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਛਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਵੀ ਯੂਨੀਵਰਸਿਟੀ ਵਿੱਚ ਪੂਰਾ ਜ਼ੋਰ ਲਾਇਆ ਹੋਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਇਹ ਪਾਰਟੀ ਚੋਣ ਲੜ ਰਹੀ ਹੈ। ਦੂਜੇ ਪਾਸੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (SOI) ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਵੀ ਪੀਯੂ ਵਿੱਚ ਜਿੱਤਣਾ ਚਾਹੁੰਦੇ ਹਨ।

ਡੀਐਸਪੀ (ਸੈਂਟਰਲ) ਗੁਰਮੁੱਖ ਸਿੰਘ ਨੇ ਕਿਹਾ ਹੈ ਕਿ ਸਵੇਰੇ 11 ਵਜੇ ਤੋਂ ਬਾਅਦ ਚੋਣਾਂ ਸਬੰਧੀ ਪ੍ਰਚਾਰ ਸਮੱਗਰੀ ਵੰਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਚੋਣ ਪ੍ਰਚਾਰ ਵੀ ਪੂਰੀ ਤਰ੍ਹਾਂ ਬੰਦ ਕਰ ਦੇਣਾ ਚਾਹੀਦਾ ਹੈ। ਉਮੀਦਵਾਰ ਅਤੇ ਸਮਰਥਕ ਹੱਥ ਲਿਖਤ ਸਮੱਗਰੀ ਲੈ ਕੇ ਹੀ ਘੁੰਮ ਸਕਣਗੇ। ਦੱਸ ਦੇਈਏ ਕਿ ਯੂਨੀਵਰਸਿਟੀ ਵਿੱਚ ਪਹਿਲੀ ਵਾਰ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਸਾਲ 1977 ਵਿੱਚ ਹੋਈਆਂ ਸਨ।

ਯੂਨੀਵਰਸਿਟੀ ਕੈਂਪਸ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਵੀ ਗਸ਼ਤ ਕਰ ਰਹੀ ਹੈ। ਪੁਲਿਸ ਹਰ ਸ਼ੱਕੀ ‘ਤੇ ਨਜ਼ਰ ਰੱਖ ਰਹੀ ਹੈ। ਸ਼ਨੀਵਾਰ ਨੂੰ ਯੂਨੀਵਰਸਿਟੀ ‘ਚ 120 ਪੁਲਸ ਕਰਮਚਾਰੀ ਤਾਇਨਾਤ ਦੇਖੇ ਗਏ। ਇਸ ਦੇ ਨਾਲ ਹੀ ਸੈਕਟਰ 25 ਸਥਿਤ ਯੂ.ਆਈ.ਈ.ਟੀ. ਵਿੱਚ ਵੀ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਯੂਨੀਵਰਸਿਟੀ ਵਿੱਚ ਪੁਲੀਸ ਵੱਲੋਂ ਬੈਰੀਕੇਡਿੰਗ ਵੀ ਕੀਤੀ ਗਈ ਹੈ। 18 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਇਹ ਗਿਣਤੀ ਹੋਰ ਵਧੇਗੀ। ਇਸੇ ਤਰ੍ਹਾਂ ਸ਼ਹਿਰ ਦੇ ਕਾਲਜਾਂ ਵਿੱਚ ਜਿੱਥੇ ਚੋਣਾਂ ਹੋ ਰਹੀਆਂ ਹਨ, ਉਥੇ ਪੁਲੀਸ ਵੱਲੋਂ ਜਵਾਨ ਤਾਇਨਾਤ ਕੀਤੇ ਗਏ ਹਨ। ਕੁਝ ਕਾਲਜਾਂ ‘ਚ ਫੋਰਸ ਦੀ ਜ਼ਿਆਦਾ ਤਾਇਨਾਤੀ ਕੀਤੀ ਗਈ ਹੈ ਕਿਉਂਕਿ ਪਿਛਲੇ ਸਮੇਂ ਦੌਰਾਨ ਵੀ ਚੋਣਾਂ ਦੌਰਾਨ ਕੁਝ ਹਿੰਸਕ ਘਟਨਾਵਾਂ ਵਾਪਰੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...