June 6, 2026, 2:40 pm
----------- Advertisement -----------
HomeNewsEntertainmentMoney Laundering ਮਾਮਲੇ ‘ਚ ਸਰਕਾਰੀ ਗਵਾਹ ਬਣੀ ਨੋਰਾ ਫਤੇਹੀ, ਮਹਾਠੱਗ ਖ਼ਿਲਾਫ਼ ਦੇਵੇਗੀ...

Money Laundering ਮਾਮਲੇ ‘ਚ ਸਰਕਾਰੀ ਗਵਾਹ ਬਣੀ ਨੋਰਾ ਫਤੇਹੀ, ਮਹਾਠੱਗ ਖ਼ਿਲਾਫ਼ ਦੇਵੇਗੀ ਗਵਾਹੀ

Published on

----------- Advertisement -----------

200 ਕਰੋੜ ਦੀ ਮਨੀ ਲਾਂਡਰਿੰਗ ਤੋਂ ਬਾਅਦ ਚਰਚਾ ’ਚ ਆਏ ਮਹਾਠੱਗ ਸੁਕੇਸ਼ ਚੰਦਰਸ਼ੇਕਰ ਖ਼ਿਲਾਫ਼ ਜਾਂਚ ਕਰ ਰਹੀ ਈ. ਡੀ. ਦੀ ਟੀਮ ਨੂੰ ਵੱਡੀ ਸਫਲਤਾ ਮਿਲੀ ਹੈ। ਸੁਕੇਸ਼ ਨਾਲ ਜੈਕਲੀਨ ਫਰਨਾਂਡੀਜ਼ ਤੇ ਨੋਰਾ ਫਤੇਹੀ ਦਾ ਨਾਂ ਵੀ ਸਾਹਮਣੇ ਆਇਆ ਸੀ।ਈਡੀ ਇਸ ਮਾਮਲੇ ਵਿੱਚ ਪਹਿਲਾਂ ਹੀ ਨੋਰਾ ਤੋਂ ਪੁੱਛਗਿੱਛ ਕਰ ਚੁੱਕਾ ਹੈ। ਇਸ ਤੋਂ ਪਹਿਲਾਂ ਸੁਕੇਸ਼ ਚੰਦਰਸ਼ੇਖਰ ਨੇ ਈਡੀ ਨੂੰ ਦਿੱਤੇ ਬਿਆਨ ਵਿੱਚ ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਤੋਂ ਇਲਾਵਾ ਸ਼ਿਲਪਾ ਸ਼ੈੱਟੀ, ਸ਼ਰਧਾ ਕਪੂਰ, ਹਰਮਨ ਬਵੇਜਾ ਵਰਗੇ ਕਈ ਬਾਲੀਵੁੱਡ ਹਸਤੀਆਂ ਦਾ ਨਾਂ ਲਿਆ ਸੀ।

ਹੁਣ ਇਸ ਮਾਮਲੇ ‘ਚ ਨੋਰਾ ਫਤੇਹੀ ਦੇ ਸਰਕਾਰੀ ਗਵਾਹ ਬਣਨ ਨਾਲ ਸੁਕੇਸ਼ ਚੰਦਰਸ਼ੇਖਰ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਨੋਰਾ ਫਤੇਹੀ ਨੂੰ ਸੁਕੇਸ਼ ਦੀ ਪਤਨੀ ਲੀਨਾ ਪਾਲ ਨੇ ਚੇਨਈ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਦੇ ਬਦਲੇ ਇੱਕ BMW ਕਾਰ ਅਤੇ ਇੱਕ ਆਈਫੋਨ ਤੋਹਫੇ ਵਜੋਂ ਦਿੱਤਾ ਗਿਆ ਸੀ। ਰਿਪੋਰਟਾਂ ਦੇ ਅਨੁਸਾਰ, ਨੋਰਾ ਦਾ ਬਿਆਨ ਹਾਲ ਹੀ ਵਿੱਚ ਮਨੀ ਲਾਂਡਰਿੰਗ ਐਕਟ, 2002 ਦੀ ਧਾਰਾ 50(2) ਅਤੇ 50(3) ਦੇ ਤਹਿਤ ਦਰਜ ਕੀਤਾ ਗਿਆ ਹੈ, ਜਿਸ ਵਿੱਚ ਉਸਨੇ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਸੁਕੇਸ਼ ਨੇ ਹਾਲ ਹੀ ’ਚ ਦੋਸ਼ ਲਗਾਇਆ ਸੀ ਕਿ ਉਸ ਨੇ ਨੋਰਾ ਨੂੰ ਚੇਨਈ ’ਚ ਇਕ ਪ੍ਰੋਗਰਾਮ ’ਚ ਇਕ ਬੀ. ਐੱਮ. ਡਬਲਯੂ. ਕਾਰ ਤੇ ਇਕ ਆਈਫੋਨ ਤੋਹਫ਼ੇ ’ਚ ਦਿੱਤਾ ਸੀ। ਇਸ ਤੋਂ ਬਾਅਦ ਈ. ਡੀ. ਨੇ ਨੋਰਾ ਕੋਲੋਂ ਪੁੱਛਗਿੱਛ ਕੀਤੀ ਪਰ ਨੋਰਾ ਨੇ ਸਾਰੇ ਦੋਸ਼ਾਂ ਨੂੰ ਝੂਠ ਕਰਾਰ ਦਿੱਤਾ ਸੀ। ਹੁਣ ਨੋਰਾ ਨੇ ਮਾਮਲੇ ’ਚ ਗਵਾਹ ਬਣਨ ਤੋਂ ਬਾਅਦ ਕਈ ਖ਼ੁਲਾਸੇ ਹੋਣ ਦੀ ਉਮੀਦ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਲਾਲਚ ‘ਚ ਚਾਹਤ ਖੰਨਾ, ਨੇਹਾ ਕਪੂਰ ਅਤੇ ਨੋਰਾ ਫਤੇਹੀ ਤਿਹਾੜ ਜੇਲ ‘ਚ ਕਈ ਵਾਰ ਸੁਕੇਸ਼ ਨੂੰ ਮਿਲੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...